:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁੱਤਰ ਦੀ ਗ੍ਰਿਫ਼ਤਾਰੀ ਮੇਰੇ ਖਿਲਾਫ਼ ਸਿਆਸੀ ਸਾਜ਼ਿਸ਼ : ਬੂਟਾ PRINT ਈ ਮੇਲ
ਭਾਜਪਾ ਵੱਲੋਂ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ
ਯੂ ਐਨ ਆਈ
ਨਵੀਂ ਦਿੱਲੀ : 31 ਜੁਲਾਈ
ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬੂਟਾ ਸਿੰਘ ਨੇ ਅੱਜ ਆਪਣੇ ਅਸਤੀਫ਼ੇ ਦੀ ਸੰਭਾਵਨਾ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਸਿਆਸੀ ਤਾਕਤਾਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ। ਇਕ
ਪੱਤਰਕਾਰ ਸੰਮੇਲਨ ‘ਚ ਬੂਟਾ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਉਪਰ ਪਹਿਲਾਂ ਵੀ ਅਜਿਹੇ ਹਮਲੇ ਹੋਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਇਸ ਵਿਚ ਖਿੱਚਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪਿੱਛੇ ਕਿਸ ਦਾ ਹੱਥ ਹੈ, ਉਹ ਚੰਗੀ ਤਰ੍ਹਾਂ ਜਾਣਦੇ ਹਨ। ਜ਼ਿਕਰਯੋਗ ਹੈ ਕਿ ਬੂਟਾ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਨੂੰ ਸੀ ਬੀ ਆਈ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਮੁੰਬਈ ਵਿਖੇ ਗ੍ਰਿਫ਼ਤਾਰ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਸੀ ਬੀ ਆਈ ਉਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਸੀ ਬੀ ਆਈ ਨੂੰ ਮੇਰੇ ਅਤੇ ਮੇਰੇ ਪਰਿਵਾਰ ਖ਼ਿਲਾਫ਼ ਵਰਤਿਆ ਜਾਂਦਾ ਰਿਹਾ ਹੈ। ਬੂਟਾ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਉਰਫ਼ ਸਵੀਟੀ ਨੂੰ ਸੀ ਬੀ ਆਈ ਨੇ ਇਕ ਠੇਕੇਦਾਰ ਤੋਂ ਇਕ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਦੋਸ਼ ‘ਚ ਮੁੰਬਈ ਵਿਖੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੂਟਾ ਸਿੰਘ ਨੇ ਕਿਹਾ ਕਿ ਸੀ ਬੀ ਆਈ ਉਸ ਸਮੇਂ ਕਾਰਵਾਈ ਕਰਦੀ ਹੈ ਜਦੋਂ ਸੂਬਾ ਸਰਕਾਰ ਅਜਿਹਾ ਕਰਨ ਨੂੰ ਕਹਿੰਦੀ ਹੈ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ‘ਚ ਇਕ ਨਿੱਜੀ ਵਿਅਕਤੀ ਨੇ ਸੀ ਬੀ ਆਈ ਕੋਲ ਆਪਣੀ ਸ਼ਿਕਾਇਤ ਕੀਤੀ ਹੈ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਅੱਗੇ ਵਧਾਇਆ ਗਿਆ ਹੈ। ਇਹ ਪੁੱਛੇ ਜਾਣ ‘ਤੇ ਕਿ ਉਹ ਨੈਤਿਕ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਮੈਂ ਮਹਾਨ ਨੈਤਿਕਤਾਵਾਦੀ ਹੋਣ ਦਾ ਦਾਅਵਾ ਨਹੀਂ ਕਰਨਾ ਚਾਹੁੰਦਾ, ਮੈਂ ਆਪਣਾ ਅਹੁਦਾ ਕਿਉਂ ਛੱਡਾਂ?
ਉਧਰ ਭਾਜਪਾ ਦੇ ਸੀਨੀਅਰ ਆਗੂ ਗੋਪੀਨਾਥ ਮੁੰਡੇ ਨੇ ਕੇਂਦਰ ਸਰਕਾਰ ਤੋਂ ਕੌਮੀ ਅਨੁਸੂਚਿਤ ਜਾਤੀ ਦੇ ਚੇਅਰਮੈਨ ਬੂਟਾ ਸਿੰਘ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਬੂਟਾ ਸਿੰਘ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ‘ਚ ਸ਼ਾਮਲ ਹਨ। ਸ੍ਰੀ ਮੁੰਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੂਟਾ ਸਿੰਘ ਨੇ ਪਾਟਿਲ ਦੇ ਖ਼ਿਲਾਫ਼ ਕਾਰਵਾਈ ਕਰਨ ਦਾ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਰਿਸ਼ਵਤ ਲਈ। ਉਨ੍ਹਾਂ ਕਿਹਾ ਕਿ ਸ਼ਰ੍ਹੇਆਮ ਭ੍ਰਿਸ਼ਟਾਚਾਰ ਦਾ ਮਾਮਲਾ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਬੂਟਾ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ।
 
< Prev   Next >

Advertisements