:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਣੇ ਵਿੱਚ 9 ਹੋਰਨਾਂ ਨੂੰ ਸਵਾਈਨ ਫਲੂ ਦੀ ਪੁਸ਼ਟੀ PRINT ਈ ਮੇਲ
ਪੁਣੇ : 6 ਅਗਸਤ
ਮਹਾਰਾਸ਼ਟਰ ਦੇ ਪੁਣੇ ਸ਼ਹਿਰ ‘ਚ ਸਵਾਈਨ ਫਲੂ ਦੇ 9 ਹੋਰ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਪੂਰੇ ਸੂਬੇ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਨਵੇਂ ਮਾਮਲਿਆਂ ‘ਚ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇਲਾਕੇ ਦੇ ਦੋ ਹੋਰ ਸਕੂਲਾਂ ਨੂੰ ਪ੍ਰਭਾਵਿਤ ਸਿੱØਖਿਆ ਸੰਸਥਾਵਾਂ
ਦੀ ਸੂਚੀ ‘ਚ ਸ਼ਾਮਲ ਕਰ ਲਿਆ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨੇ ਸਕੂਲੀ ਵਿਦਿਆਰਥਣਾਂ ਉਸੇ ਸੇਂਟ ਐਨੀ ਸਕੂਲ ‘ਚ ਪੜ੍ਹਦੀਆਂ ਹਨ, ਜਿਸ ਦੀ 9ਵੀਂ ਜਮਾਤ ਦੀ ਵਿਦਿਆਰਥਣ ਰੀਦਾ ਸ਼ੇਖ ਦੀ 3 ਅਗਸਤ ਨੂੰ ਮੌਤ ਹੋ ਗਈ ਸੀ।
ਇਸ ਬਿਮਾਰੀ ਦੇ ਫੈਲਾਅ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀ ਡਾ. ਰਵਿੰਦਰ ਕੱਟੀ ਨੇ ਦੱਸਿਆ ਕਿ ਸੇਂਟ ਹੇਲੇਨਾ ਤੇ ਲੋਯੋਲਾ ਨਾਂ ਦੇ ਦੋ ਹੋਰ ਸਕੂਲਾਂ ਨੂੰ ਇਸ ਬਿਮਾਰੀ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪ੍ਰਭਾਵਿਤ ਸਕੂਲਾਂ ਦੀ ਸੂਚੀ ‘ਚ ਪਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਤੋਂ ਬਾਅਦ ਇਸ ਬਿਮਾਰੀ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 118 ਦੇ ਕਰੀਬ ਹੋ ਚੁੱਕੀ ਹੈ। ਘਬਰਾਏ ਹੋਏ ਲੋਕ ਹੁਣ ਨਾਇਡੂ ਹਸਪਤਾਲ ਪਹੁੰਚ ਕੇ ਆਪਣੀ ਜਾਂਚ ਕਰਵਾ ਰਹੇ ਹਨ। ਦੂਜੇ ਪਾਸੇ ਸਿਹਤ ਵਿਭਾਗ ਨੇ ਇਸ ਬਿਮਾਰੀ ਨੂੰ ਕਾਬੂ ਕਰਨ ਲਈ 15 ਨਵੇਂ ਕੇਂਦਰਾਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਕੇਂਦਰਾਂ ਵਿੱਚ ਸਵਾਈਨ ਫਲੂ ਹੋਣ ਬਾਰੇ ਜਾਂਚ ਕੀਤੀ ਜਾਵੇਗੀ। ਸਿਹਤ ਵਿਭਾਗ ਦਾ ਇਹ ਕਦਮ ਵੱਡੀ ਗਿਣਤੀ ‘ਚ ਹਸਪਤਾਲਾਂ ਅੰਦਰ ਪਹੁੰਚ ਰਹੇ ਵਿਅਕਤੀਆਂ ਨੂੰ ਧਿਆਨ ‘ਚ ਰੱਖਦਿਆਂ ਚੁੱਕਿਆ ਗਿਆ ਹੈ। ਸਿਹਤ ਵਿਭਾਗ ਦੇ ਇੱਕ ਅਧਿਕਾਰੀ ਮਹੇਸ਼ ਜ਼ਾਗੜੇ ਨੇ ਦੱਸਿਆ ਕਿ ਨਿੱਜੀ ਹਸਪਤਾਲਾਂ ਵਾਲੇ ਸਵਾਈਨ ਫਲੂ ਨਾਲ ਪੀੜਤ ਵਿਅਕਤੀਆਂ ਨੂੰ ਉਨ੍ਹਾਂ ਕੋਲ ਭੇਜ ਰਹੇ ਹਨ, ਜਿਸ ਕਾਰਨ ਸਰਕਾਰ ਨੇ ਕੁਝ ਕੇਂਦਰ ਬਣਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨਾਲ ਹੀ ਨਿੱਜੀ ਹਸਪਤਾਲਾਂ ਨੂੰ ਹਦਾਇਤ ਦਿੱਤੀ ਕਿ ਉਹ ਸਰਦੀ ਤੇ ਬੁਖਾਰ ਦੇ ਸਾਰਿਆਂ ਮਾਮਲਿਆਂ ਨੂੰ ਸਵਾਈਨ ਫਲੂ ਨਾ ਸਮਝਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੋਲ੍ਹੇ ਗਏ ਕੇਂਦਰਾਂ ਦੀ ਰਿਪੋਰਟ ਤੋਂ ਬਾਅਦ ਹੀ ਮਰੀਜ਼ਾਂ ਨੂੰ ਨਾਇਡੂ ਹਸਪਤਾਲ ਭੇਜਿਆ ਜਾਵੇਗਾ। ਬਿਮਾਰੀ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਵੱਖ-ਵੱਖ ਹਸਪਤਾਲਾਂ ‘ਚ 200 ਵਾਧੂ ਬੈਡਾਂ ਦਾ ਪ੍ਰਬੰਧ ਵੀ ਕੀਤਾ ਹੈ।
ਇਸੇ ਤਰ੍ਹਾਂ ਸਵਾਈਨ ਫਲੂ ਨਾਲ ਮਰਨ ਵਾਲੀ ਪਹਿਲੀ ਭਾਰਤੀ ਰੀਦਾ ਸ਼ੇਖ ਦੇ ਪਰਿਵਾਰ ਵਾਲਿਆਂ ਨੇ ਪੁਣੇ ਦੇ ਦੋ ਨਿੱਜੀ ਹਸਪਤਾਲਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਵਾਇਆ ਹੈ। ਪੀੜਤ ਪਰਿਵਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਇਲਾਜ ਵਿੱਚ ਲਾਪ੍ਰਵਾਹੀ ਕਾਰਨ ਰੀਦਾ ਦੀ ਮੌਤ ਹੋਈ ਹੈ ਅਤੇ ਇਸ ਕਾਰਨ ਮਹਾਰਾਸ਼ਟਰ ਸਰਕਾਰ ਦੇ ਸਿਹਤ ਵਿਭਾਗ ਦੇ ਜੁਆਇੰਟ ਡਾਇਰੈਕਟਰ ਨੇ ਵੀ ਦੋਹਾਂ ਨਿੱਜੀ ਹਸਪਤਾਲਾਂ ਖਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੋਸ਼ ਲਗਾਇਆ ਕਿ ਐਚ-1 ਐਨ-1 ਵਾਇਰਸ ਦੀ ਜਾਂਚ ਲਈ ਖੂਨ ਦੇ ਨਮੂਨਿਆਂ ਨੂੰ ਜਹਾਂਗੀਰ ਹਸਪਤਾਲ ਨੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲਾਜੀ ਭੇਜਣ ਦੀ ਥਾਂ ਰੂਬੀ ਹਾਲ ਕਲੀਨਿਕ ਨੂੰ ਭੇਜ ਦਿੱਤਾ। ਪਰਿਵਾਰ ਨੇ ਦਾਅਵਾ ਕੀਤਾ ਕਿ ਰੂਬੀ ਕਲੀਨਿਕ ਨੇ ਰੈਪਟ ਜਾਂਚ ਪ੍ਰਣਾਲੀ ਨਾਲ ਇੱਕ ਘੰਟੇ ਵਿੱਚ ਹੀ ਟੈਸਟ ਦਾ ਨਤੀਜਾ ਦੇ ਦਿੱਤਾ ਹੈ ਅਤੇ ਸਵਾਈਨ ਫਲੂ ਦਾ ਮਾਮਲਾ ਨਹੀਂ ਦੱਸਿਆ ਜਿਸ ਕਾਰਨ ਇਲਾਜ ਵਿੱਚ ਦੇਰ ਹੋਈ ਹੈ। ਦੂਜੀ ਜਾਂਚ ਦੌਰਾਨ ਐਨਆਈਵੀ ਵਿੱਚ ਐਚ-1 ਐਨ-1 ਪਾਇਆ ਗਿਆ। ਦੂਜੇ ਪਾਸੇ ਜਹਾਂਗੀਰ ਅਤੇ ਰੂਬੀ ਹਾਲ ਕਲੀਨਿਕ ਨੇ ਰੀਦਾ ਸ਼ੇਖ ਦੇ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਜਹਾਂਗੀਰ ਹਸਪਤਾਲ ਨੇ ਕਿਹਾ ਕਿ 27 ਜੁਲਾਈ ਨੂੰ ਜਦੋਂ ਰੀਦਾ ਨੂੰ ਦਾਖ਼ਲ ਕਰਵਾਇਆ ਗਿਆ ਸੀ ਤਾਂ ਉਸ ਵਿੱਚ ਕੋਈ ਵਿਸ਼ੇਸ਼ ਲੱਛਣ ਨਹੀਂ ਪਾਏ ਗਏ ਸਨ। ਰੂਬੀ ਹਾਲ ਕਲੀਨਿਕ ਦੇ ਬੁਲਾਰੇ ਨੇ ਵੀ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਕਿ ਜਾਂਚ ਗਲਤ ਕੀਤੀ ਗਈ ਸੀ।
 
< Prev   Next >

Advertisements