:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਮ੍ਹਾਂਖੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਮਨਮੋਹਨ ਸਿੰਘ PRINT ਈ ਮੇਲ
ਨਵੀਂ ਦਿੱਲੀ, 8 ਅਗਸਤ-ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਹ ਚਿਤਾਵਨੀ ਦਿੰਦਿਆਂ ਕਿ ਮੌਨਸੂਨ ’ਚ ਦੇਰੀ ਜਾਂ ਘੱਟ ਬਾਰਿਸ਼ ਕਾਰਨ ਦੇਸ਼ ਨੂੰ ਮੁਸ਼ਕਿਲ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਰਾਜਾਂ ਨੂੰ ਹਦਾਇਤ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਜਮ੍ਹਾਂਖੋਰਾਂ ਤੇ ਕਾਲਾ ਬਜ਼ਾਰੀਆਂ ਵਿਰੁੱਧ ਸਖਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਦਾਲਾਂ, ਖੰਡ ਤੇ ਕੁਝ ਸਬਜ਼ੀਆਂ ਦੀਆਂ ਕੀਮਤਾਂ ਵਿਚ ਵਾਧੇ ਦਾ ਰੁਝਾਨ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਦੇ ਭੰਡਾਰ ਦੀ ਸੀਮਾ
ਨੂੰ ਯਕੀਨੀ ਬਣਾਉਣਾ ਪਵੇਗਾ ਤੇ ਮੁਨਾਫ਼ਾਖੋਰਾਂ ਤੇ ਜਮ੍ਹਾਂਖੋਰਾਂ ਵਿਰੁੱਧ ਸਖਤ ਕਾਰਵਾਈ ਕਰਨੀ ਪਵੇਗੀ। ਪ੍ਰਧਾਨ ਮੰਤਰੀ ਰਾਜਾਂ ਦੇ ਮੁੱਖ ਸਕੱਤਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਇਹ ਸਵਿਕਾਰ ਕਰਦਿਆਂ ਕਿ ਦੇਸ਼ ਵਿਚ ਗੰਭੀਰ ਸੋਕੇ ਵਰਗੀ ਸਥਿੱਤੀ ਹੈ, ਦੇਸ਼ ਵਾਸੀਆਂ ਨੂੰ ਯਕੀਨ ਦਵਾਇਆ ਕਿ ਜੇਕਰ ਹੰਗਾਮੀ ਹਾਲਤ ਪੈਦਾ ਹੁੰਦੀ ਹੈ ਤਾਂ ਉਨ੍ਹਾਂ ਨੂੰ ਅਨਾਜ ਦੀ ਥੁੜ੍ਹ ਨਹੀਂ ਆਉਣ ਦਿੱਤੀ ਜਾਵੇਗੀ ਤੇ ਲੋੜੀਂਦਾ ਅਨਾਜ ਕੇਂਦਰ ਵਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਕੇਂਦਰ ਸਰਕਾਰ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਲੋੜੀਂਦੀ ਮੌਨਸੂਨ ਬਾਰਿਸ਼ ਨਾ ਹੋਣ ਕਾਰਨ ਪੈਦਾ ਹੋਈ ਸਥਿੱਤੀ ਨਾਲ ਨਜਿੱਠਣ ਲਈ ਰਾਜਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਮੌਨਸੂਨ ਦੀ ਘਾਟ ਤੋਂ ਪੀੜਤ ਕਿਸਾਨਾਂ ਨੂੰ ਡੀਜ਼ਲ ਉਪਰ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਰਿਸ਼ ਨਾ ਪੈਣ ਕਾਰਨ 6 ਲੱਖ ਹੈਕਟੇਅਰ ਰਕਬੇ ਵਿਚ ਸਾਉਣੀ ਦੀ ਫਸਲ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਅਨਾਜ ਉਤਪਾਦਨ ਘਟਣ ਕਾਰਨ ਮਹਿੰਗਾਈ ਦੀ ਮਾਰ ਹੋਰ ਪੈ ਸਕਦੀ ਹੈ। ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਕਿਹਾ ਕਿ ਖੜ੍ਹੀ ਫਸਲ ਨੂੰ ਬਚਾਉਣ ਲਈ ਉਹ ਯੋਜਨਾ ਬਣਾਉਣ। ਉਨ੍ਹਾਂ ਕਿਹਾ ਕਿ ਫਸਲਾਂ, ਪੀਣ ਵਾਲੇ ਪਾਣੀ ਤੇ ਚਾਰੇ ਸਬੰਧੀ ਹੰਗਾਮੀ ਯੋਜਨਾ ਬਿਨਾਂ ਦੇਰੀ ਦੇ ਅਮਲ ਵਿਚ ਲਿਆਂਦੀ ਜਾਵੇ ਤੇ ਅਨਾਜ ਦੀ ਉਪਲੱਬਧਤਾ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਉਪਰ ਪੂਰੀ ਨਜ਼ਰ ਰੱਖੀ ਜਾਵੇ। ਪ੍ਰਧਾਨ ਮੰਤਰੀ ਨੇ ਜਨਤਕ ਵੰਡ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਤੇ ਜਮ੍ਹਾਂਖੋਰਾਂ ਵਿਰੁੱਧ ਕਾਰਵਾਈ ਲਈ ਕੇਂਦਰ ਤੇ ਰਾਜਾਂ ਵਿਚਾਲੇ ਵਧੇਰੇ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਵਿਚ ਰੱਖਣ ਲਈ ਕੇਂਦਰ ਤੇ ਰਾਜ ਸਰਕਾਰਾਂ ਜਮ੍ਹਾਂਖੋਰਾਂ ਤੇ ਕਾਲਾ ਬਜ਼ਾਰੀਆਂ ਵਿਰੁੱਧ ਕਾਰਵਾਈ ਕਰਨ ਤੋਂ ਨਾ ਝਿਜਕਣ। ਪ੍ਰਧਾਨ ਮੰਤਰੀ ਨੇ ਸਲਾਹ ਦਿੱਤੀ ਕਿ ਜਿਨ੍ਹਾਂ ਖੇਤਰਾਂ ਵਿਚ ਮੀਂਹ ਦੀ ਘਾਟ ਕਾਰਨ ਝੋਨਾ ਨਹੀਂ ਲਾਇਆ ਜਾ ਸਕਦਾ ਉਥੇ ਕਿਸਾਨ ਬਦਲਵੀਆਂ ਫਸਲਾਂ ਬੀਜਣ ਬਾਰੇ ਸੋਚਣ ਤੇ ਜਿਨ੍ਹਾਂ ਖੇਤਰਾਂ ਵਿਚ ਲੋੜੀਂਦੀ ਬਾਰਿਸ਼ ਹੋਈ ਹੈ ਉਥੇ ਰਵਾਇਤੀ ਫਸਲਾਂ ਦਾ ਉਤਪਾਦਨ ਵਧ ਤੋਂ ਵਧ ਕੀਤਾ ਜਾਵੇ। ਉਨ੍ਹਾਂ ਨੇ ਆ ਰਹੀ ਹਾੜੀ ਦੀ ਫਸਲ ਲਈ ਬੀਜਾਂ, ਖਾਦਾਂ ਤੇ ਖੇਤੀ ਲਈ ਲੋੜੀਂਦੇ ਹੋਰ ਸਾਧਨਾਂ ਤੇ ਸਮਗਰੀ ਦੀ ਉਪਲੱਬਧਤਾ ਬਾਰੇ ਠੋਸ ਯੋਜਨਾ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਵਿਚ ਦਾਲਾਂ ਤੇ ਤੇਲ ਬੀਜਾਂ ਦੇ ਉਤਪਾਦਨ ਦੀ ਘਾਟ ਹੈ ਇਸ ਲਈ ਹਾੜੀ ਦੀ ਖੇਤੀ ਦੌਰਾਨ ਦਾਲਾਂ ਤੇ ਤੇਲੀ ਫਸਲਾਂ ਬੀਜ ਕੇ ਖੇਤੀ ਵਿਚ ਵਿਭਿੰਨਤਾ ਲਿਆਉਣ ਦਾ ਇਹ ਵਧੀਆ ਮੌਕਾ ਹੋ ਸਕਦਾ ਹੈ। ਉਨ੍ਹਾਂ ਨੇ ਕੁਝ ਰਾਜਾਂ ਵਲੋਂ ਕੇਂਦਰ ਵਲੋਂ ਖੇਤੀ ਖੇਤਰ ਲਈ ਸ਼ੁਰੂ ਕੀਤੀਆਂ 2 ਵੱਡੀਆਂ ਸਕੀਮਾਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤੇ ਰਾਸ਼ਟਰੀ ਅਨਾਜ ਸੁਰੱਖਿਆ ਮਿਸ਼ਨ ਤਹਿਤ ਮਿਲਦੇ ਪੈਸੇ ਦੀ ਵਰਤੋਂ ਨਾ ਕਰਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਪੈਸਾ ਕਿਸਾਨਾਂ ਲਈ ਹੈ ਤੇ ਇਸ ਦੀ ਵਰਤੋਂ ਵਿਚ ਰੁਕਾਵਟਾਂ ਨਹੀਆਂ ਆਉਣੀਆਂ ਚਾਹੀਦੀਆਂ। ਦੇਸ਼ ਵਿਚ ਬਾਰਿਸ਼ ਦੀ ਘਾਟ ਕਾਰਨ ਪੈਦਾ ਹੋਈ ਸਥਿੱਤੀ ’ਤੇ ਵਿਚਾਰ ਕਰਨ ਲਈ ਸੱਦੀ ਗਈ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਮੰਤਰੀ ਸ਼ਰਦ ਪਵਾਰ, ਕੈਬਨਿਟ ਸਕੱਤਰ ਕੇ.ਐਮ ਚੰਦਰਸ਼ੇਖਰ ਤੇ ਕੇਂਦਰੀ ਖੇਤੀਬਾੜੀ ਸਕੱਤਰ ਟੀ. ਨੰਦਾ ਕੁਮਾਰ ਨੇ ਹਿੱਸਾ ਲਿਆ।
 
< Prev   Next >

Advertisements