:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਸਵੰਤ ਸਿੰਘ ਨੂੰ ਭਾਜਪਾ ’ਚੋਂ ਕੱਢਿਆ PRINT ਈ ਮੇਲ
ਸ਼ਮਲਾ, 19 ਅਗਸਤ-ਜਸਵੰਤ ਸਿੰਘ ਜਿਸ ਵਲੋਂ ਲਿੱਖੀ ਕਿਤਾਬ ਵਿਚ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਨੂੰ ਧਰਮ ਨਿਰਪੱਖ ਨੇਤਾ ਕਰਾਰ ਦਿੰਦਿਆਂ ਦੇਸ਼ ਦੀ ਵੰਡ ਲਈ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ, ਨੂੰ ਅੱਜ ਪਾਰਟੀ ਵਿਚੋਂ ਕੱਢ ਦਿੱਤਾ
ਗਿਆ। ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਨੂੰ ਪਾਰਟੀ ਵਿਚੋਂ ਕੱਢਣ ਦਾ ਨਿਰਨਾ ਇਥੇ ਪਾਰਟੀ ਦੇ ਸੰਸਦੀ ਬੋਰਡ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਅੱਜ ਹੀ ਪਾਰਟੀ ਦੀ ਇਥੇ 3 ਦਿਨਾਂ ਚਿੰਤਨ ਬੈਠਕ ਸ਼ੁਰੂ ਹੋਈ। ਸ਼ਿਮਲਾ ਪੁੱਜੇ ਜਸਵੰਤ ਸਿੰਘ ਜੋ ਕਿ ਇਕ ਹੋਟਲ ਵਿਚ ਠਹਿਰੇ ਹੋਏ ਸਨ, ਨੂੰ ਪਾਰਟੀ ਵਿਚੋਂ ਕੱਢੇ ਜਾਣ ਦੀ ਜਾਣਕਾਰੀ ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੇ ਫੋਨ ’ਤੇ ਦਿੱਤੀ। ਭਾਜਪਾ ਪ੍ਰਧਾਨ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਮੈਂ ਜਾਰੀ ਬਿਆਨ ਵਿਚ ਕਿਹਾ ਸੀ ਕਿ ਪਾਰਟੀ ਜਸਵੰਤ ਸਿੰਘ ਵੱਲੋਂ ਲਿਖੀ ਕਿਤਾਬ ਤੋਂ ਆਪਣੇ-ਆਪ ਨੂੰ ਵੱਖ ਕਰਦੀ ਹੈ ਤੇ ਉਹ ਉਸ ਵਿਚਲੇ ਵਿਚਾਰਾਂ ਨਾਲ ਸਹਿਮਤੀ ਨਹੀਂ ਹੈ। ਮੈਂ ਇਹ ਮਾਮਲਾ ਸੰਸਦੀ ਬੋਰਡ ਅੱਗੇ ਰੱਖਿਆ ਜਿਸ ਨੇ ਜਸਵੰਤ ਸਿੰਘ ਦੀ ਮੁੱਢਲੀ ਮੈਂਬਰਸ਼ਿੱਪ ਰੱਦ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਉਸ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਉਹ ਪਾਰਟੀ ਦੇ ਕਿਸੇ ਵੀ ਵਿੰਗ ਦਾ ਮੈਂਬਰ ਜਾਂ ਅਹੁੱਦੇਦਾਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਮੈਂ ਬੀਤੇ ਦਿਨ ਜਸਵੰਤ ਸਿੰਘ ਨੂੰ ਕਿਹਾ ਸੀ ਕਿ ਉਹ ਚਿੰਤਨ ਬੈਠਕ ਵਿਚ ਹਿੱਸਾ ਲੈਣ ਲਈ ਸ਼ਿਮਲਾ ਨਾ ਆਉਣ। ਰਾਜਨਾਥ ਸਿੰਘ ਨੇ ਕਿਹਾ ਕਿ ਸੰਸਦੀ ਬੋਰਡ ਦੇ ਫੈਸਲੇ ਤੋਂ ਸਪੱਸ਼ਟ ਹੈ ਕਿ ਪਾਰਟੀ ਵਿਚ ਅਨੁਸ਼ਾਸਨ - ਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਥੇ ਇਹ ਵੀ ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਹਾਰ ਤੋਂ ਬਾਅਦ ਜਸਵੰਤ ਸਿੰਘ ਦੇ ਪਾਰਟੀ ਆਗੂਆਂ ਨਾਲ ਸਬੰਧ ਸੁਖਾਂਵੇਂ ਨਹੀਂ ਸਨ ਰਹੇ। ਉਨ੍ਹਾਂ ਨੇ ਇਕ ਪੱਤਰ ਰਾਹੀਂ ਮੰਗ ਕੀਤੀ ਸੀ ਕਿ ਚੋਣਾਂ ਵਿਚ ਪਾਰਟੀ ਦੀ ਹਾਰ ਬਾਰੇ ਵਿਸਥਾਰਤ ਚਰਚਾ ਕੀਤੀ ਜਾਵੇ। ਅਸਲ ਵਿਚ ਬੀਤੇ ਸੋਮਵਾਰ ਜਿਸ ਦਿਨ ਜਸਵੰਤ ਸਿੰਘ ਦੀ ਪੁਸਤਕ ‘ਜਿਨਾਹ-ਭਾਰਤ, ਵੰਡ, ਆਜ਼ਾਦੀ’ ਦੀ ਘੁੰਡ ਚੁੱਕਾਈ ਹੋਈ ਸੀ, ਉਸ ਦਿਨ ਹੀ ਇਹ ਗੱਲ ਸਾਫ ਹੋ ਗਈ ਸੀ ਕਿ ਜਸਵੰਤ ਸਿੰਘ ਅਲੱਗ-ਥਲੱਗ ਪੈ ਗਏ ਹਨ ਕਿਉਂਕਿ ਇਸ ਮੌਕੇ ਭਾਜਪਾ ਦੇ ਸਮੁੱਚੇ ਉ¤à¨š ਆਗੂ ਤੇ ਹੋਰ ਨੇਤਾ ਗੈਰਹਾਜ਼ਰ ਰਹੇ ਸਨ। 2005 ਵਿਚ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਜਦੋਂ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਵੀ ਮੁਹੰਮਦ ਅਲੀ ਜਿਨਾਹ ਦੇ ਸੋਹਲੇ ਗਾਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਪ੍ਰਧਾਨਗੀ ਛੱਡਣੀ ਪਈ ਸੀ।
 
< Prev   Next >

Advertisements