:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਆਪ' ਵਿਧਾਇਕਾ ਬਲਜਿੰਦਰ ਕੌਰ ਨੂੰ ਸੰਮਨ, ਦੋਹਰੀ ਵੋਟ ਦਾ ਮਾਮਲਾ PRINT ਈ ਮੇਲ
bibi.jpgਤਲਵੰਡੀ ਸਾਬੋ -21ਨਵੰਬਰ(ਮੀਡੀਆ,ਦੇਸਪੰਜਾਬ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਦੋਹਰੀ ਵੋਟ ਦੇ ਮਾਮਲੇ ਵਿਚ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਜਾਂਚ ਦੌਰਾਨ ਵਿਧਾਇਕਾ ਨੂੰ ਸੰਮਨ ਭੇਜ ਕੇ ਜਵਾਬ ਮੰਗਿਆ ਗਿਆ ਹੈ ਜਦਕਿ ਵਿਧਾਇਕਾ ਬਾਹਰ ਹੋਣ ਕਰਕੇ
ਸੰਮਨ ਨਾ ਲੈਣ ਦੀ ਗੱਲ ਕਰ ਰਹੀ ਹੈ। ਦੱਸਣਾ ਬਣਦਾ ਹੈ ਕਿ ਬਠਿੰਡਾ ਦੇ ਹਰਮਿਲਾਪ ਗਰੇਵਾਲ ਨੇ ਚੋਣ ਕਮਿਸ਼ਨ ਪੰਜਾਬ ਅਤੇ ਐੱਸ.ਡੀ.ਐਮ. ਕੋਲ ਹਲਕੇ ਦੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਦੋ ਵੋਟਾਂ ਬਣਾਉਣ ਦੀ ਸ਼ਿਕਾਈਤ ਕੀਤੀ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਾਲ 2014 ਦੀ ਜ਼ਿਮਨੀ ਚੋਣ ਮੌਕੇ ਉਸ ਵੇਲੇ ਦੇ ਰਿਟਰਨਿੰਗ ਅਫ਼ਸਰ ਨੇ ਮਾਮਲੇ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਨੂੰ ਪੱਤਰ ਲਿਖਿਆ ਸੀ ਪਰ ਉਸ ਮਾਮਲੇ ਦੀ ਬਿਨਾਂ ਜਾਂਚ ਕਰਵਾਏ ਹੀ ਚੋਣ ਕਰਵਾ ਦਿੱਤੀ ਗਈ। ਉਸਨੇ ਐੱਸ.ਡੀ.ਐਮ. ਨੂੰ ਦੱਸਿਆ ਕਿ ਬਲਜਿੰਦਰ ਕੌਰ ਵਾਸੀ ਜਗ੍ਹਾ ਰਾਮ ਤੀਰਥ ਨੂੰ ਉਸਦੇ ਪਿੰਡ ਦੇ ਹੀ ਅਮਰਜੀਤ ਸਿੰਘ ਪੁੱਤਰ ਸੋਹਨ ਸਿੰਘ ਨੇ ਸਾਲ 1997 ਵਿਚ ਗੋਦ ਲਿਆ ਸੀ, ਜਿਸਦਾ ਬਕਾਇਦਾ ਗੋਦਨਾਮਾ ਰਜਿਸਟਰਡ ਹੋਇਆ ਹੈ। ਉਸਨੇ ਦੱਸਿਆ ਕਿ ਰਾਸ਼ਨ ਕਾਰਡ ਵਿਚ ਵੀ ਪ੍ਰੋ. ਬਲਜਿੰਦਰ ਕੌਰ ਦਾ ਨਾਮ ਅਮਰਜੀਤ ਸਿੰਘ ਦੀ ਪੁੱਤਰੀ ਵਜੋਂ ਦਰਜ ਹੈ।18 ਨਵੰਬਰ 2005 ਨੂੰ ਬਣੀ ਵੋਟ ਵਿਚ ਬਲਜਿੰਦਰ ਕੌਰ ਦੇ ਪਿਤਾ ਦਾ ਨਾਮ ਅਮਰਜੀਤ ਸਿੰਘ ਦਰਜ ਹੈ ਅਤੇ ਉਸਦਾ ਮਕਾਨ ਨੰਬਰ 272 ਏ ਦਰਸਾਇਆ ਗਿਆ ਹੈ।
ਇਸ ਤੋਂ ਬਾਅਦ ਸਾਲ 2012 ਵਿਚ ਬਲਜਿੰਦਰ ਕੌਰ ਨੇ ਮਕਾਨ ਨੰਬਰ 272 ਦਰਸ਼ਾ ਕੇ ਇਕ ਵੋਟ ਹੋਰ ਬਣਵਾ ਲਈ, ਜਿਸ ਵਿਚ ਆਪਣੇ ਪਿਤਾ ਦਾ ਨਾਮ ਦਰਸ਼ਨ ਸਿੰਘ ਦਰਸਾਇਆ ਗਿਆ ਹੈ। ਉਸਦੀ ਪਹਿਲੀ ਵੋਟ ਨੰਬਰ 354 ਅਤੇ ਦੂਜੀ ਵੋਟ ਨੰਬਰ 252 'ਤੇ ਦਰਜ ਹੈ। ਹਰਮਿਲਾਪ ਗਰੇਵਾਲ ਨੇ ਦੱਸਿਆ ਕਿ ਬਾਅਦ ਵਿਚ ਚੋਣ ਅਧਿਕਾਰੀਆਂ ਨਾਲ ਮਿਲ ਕੇ ਬਲਜਿੰਦਰ ਕੌਰ ਦੀ 354 ਨੰਬਰ ਵੋਟ ਕੱਟ ਦਿੱਤੀ ਗਈ, ਜਦਕਿ ਵੋਟ ਕੱਟਣ ਲਈ ਕੋਈ ਕਾਗਜ਼ੀ ਕਾਰਵਾਈ ਨਹੀਂ ਕੀਤੀ ਗਈ। ਉਸਨੇ ਦੱਸਿਆ ਕਿ ਹਿੰਦੂ ਅਡਾਪਸ਼ਨ ਅਤੇ ਮੈਨੀਟੈਂਨਸ ਐਕਟ 1956 ਤਹਿਤ ਉਹ ਵਾਪਸ ਆਪਣੇ ਪਰਿਵਾਰਕ ਮੈਂਬਰਾਂ ਕੋਲ ਬਿਨਾਂ ਕਿਸੇ ਮਨਜ਼ੂਰੀ ਦੇ ਨਹੀਂ ਆ ਸਕਦੀ। ਹਰਮਿਲਾਪ ਨੇ ਦੱਸਿਆ ਕਿ ਪ੍ਰੋ. ਬਲਜਿੰਦਰ ਕੌਰ ਨੇ ਗੋਦ ਲੈਣ ਵਾਲੇ ਆਪਣੇ ਪਿਤਾ ਅਮਰਜੀਤ ਸਿੰਘ ਦੀ ਜਾਇਦਾਦ 'ਤੇ ਆਪਣਾ ਹੱਕ ਜਤਾਉਂਦਿਆਂ ਅਦਾਲਤ ਵਿਚ ਕੇਸ ਵੀ ਦਾਇਰ ਕੀਤਾ ਸੀ, ਜਿਸ ਵਿਚ ਉਸਨੇ ਇਹ ਸਾਰਾ ਕੁਝ ਮੰਨਿਆ ਸੀ ਪਰ ਜਦੋਂ ਵਿਧਾਨ ਸਭਾ ਦੀ ਚੋਣ ਲੜੀ ਤਾਂ ਉਸਨੇ ਆਪਣਾ ਪਿਤਾ ਦਰਸ਼ਨ ਸਿੰਘ ਨੂੰ ਦਰਸਾਇਆ ਹੈ।
ਹਰਮਿਲਾਪ ਸਿੰਘ ਤੋਂ ਐੱਸ.ਡੀ.ਐਮ. ਤਲਵੰਡੀ ਸਾਬੋ ਨੇ 14 ਨਵੰਬਰ ਨੂੰ ਬਿਆਨ ਵੀ ਕਲਮ ਬੰਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਜਿਸ ਦੌਰਾਨ ਹਲਕਾ ਵਿਧਾਇਕਾਂ ਨੂੰ ਵੀ ਐੱਸ.ਡੀ.ਐਮ. ਤਲਵੰਡੀ ਸਾਬੋ ਵਲੋਂ ਸੰਮਨ ਭੇਜ ਕੇ ਇਕ ਹਫਤੇ ਵਿਚ ਇਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਐੱਸ.ਡੀ.ਐਮ. ਤਲਵੰਡੀ ਸਾਬੋ ਵਰਿੰਦਰ ਸਿੰਘ ਦਾ ਕਹਿਣਾ ਸੀ ਕਿ ਹਰਮਿਲਾਪ ਗਰੇਵਾਲ ਨੇ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਦੋਹਰੀ ਵੋਟ ਬਣਾਉਣ ਦੀ ਸ਼ਿਕਾਇਤ ਦਿੱਤੀ ਸੀ, ਜਿਸਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਲਕੇ ਦੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਸੰਮਨ ਭੇਜ ਕੇ ਜਵਾਬ ਮੰਗੀਆ ਗਿਆ ਹੈ ਜਿਸ ਦਾ ਜਵਾਬ ਆਉਣ 'ਤੇ ਰਿਪੋਟ ਬਣਾ ਕੇ ਉਚ ਅਧਿਕਾਰੀਆਂ ਨੂੰ ਭੇਜ ਦਿੱਤੀ ਜਾਵੇਗੀ।
 
< Prev   Next >

Advertisements