:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਖਾਂ ਦੀ ਵੱਡੀ ਜਿੱਤ, ਕੈਨੇਡਾ 'ਚ ਸ੍ਰੀ ਸਾਹਿਬ ਪਹਿਨ ਕੇ ਹਵਾਈ ਸਫਰ ਕਰਨ ਦੀ ਮਿਲੀ ਖੁੱਲ੍ਹ PRINT ਈ ਮੇਲ
can.jpgਟੋਰਾਂਟੋ -27ਨਵੰਬਰ(ਮੀਡੀ,ਦੇਸਪੰਜਾਬ)- ਕੈਨੇਡਾ ਸਰਕਾਰ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਹਵਾਈ ਸਫਰ ਦੌਰਾਨ 6 ਸੈਂਟੀਮੀਟਰ ਤੋਂ ਛੋਟੀ ਸ੍ਰੀ ਸਾਹਿਬ ਪਹਿਨ ਕੇ ਸਫਰ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ ਅਤੇ 27 ਨਵੰਬਰ 2017 ਤੋਂ ਇਹ ਨਿਯਮ ਲਾਗੂ ਹੋ ਜਾਵੇਗਾ। ਇਸ ਬਾਰੇ ਕੈਨੇਡਾ ਦੇ ਵਿਗਿਆਨ ਅਤੇ ਆਰਥਿਕ ਵਿਕਾਸ ਮੰਤਰੀ ਨਵਦੀਪ
ਬੈਂਸ ਨੇ ਦੱਸਿਆ ਕਿ ਨਵੇਂ ਨਿਯਮ ਮੁਤਾਬਕ ਸ੍ਰੀ ਸਾਹਿਬ ਦਾ ਆਕਾਰ 6 ਸੈਂਟੀਮੀਟਰ ਤੋਂ ਛੋਟਾ ਹੋਣਾ ਚਾਹੀਦਾ ਹੈ। ਸਰਕਾਰ ਦਾ ਇਹ ਫੈਸਲਾ ਕੈਨੇਡਾ 'ਚ ਰਹਿੰਦੇ ਸਿੱਖ ਭਾਈਚਾਰੇ ਲਈ ਇਹ ਵੱਡੀ ਜਿੱਤ ਹੈ।  ਇੱਥੇ ਦੱਸ ਦੇਈਏ ਕਿ ਟਰਾਂਸਪੋਰਟ ਕੈਨੇਡਾ ਨੇ ਬੀਤੇ ਦਿਨੀਂ ਸ੍ਰੀ ਸਾਹਿਬ ਪਹਿਨ ਦੀ ਇਜਾਜ਼ਤ ਦਿੱਤੀ ਸੀ, ਜਿਸ ਨੂੰ ਕੈਨੇਡਾ ਵਿਚ ਸਿੱਖਾਂ ਲਈ ਇਕ ਵੱਡੀ ਰਾਹਤ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕਿਊਬੇਕ ਅਸੈਂਬਲੀ ਨੇ ਫੈਸਲੇ ਵਿਰੁੱਧ ਪ੍ਰਸਤਾਵ ਪਾਸ ਕਰ ਕੇ ਇਸ ਨੂੰ ਨਾਮਨਜ਼ੂਰ ਕਰ ਦਿੱਤਾ ਸੀ। ਅਸੈਂਬਲੀ ਨੇ ਸਰਕਾਰ ਤੋਂ ਟਰਾਂਸਪੋਰਟ ਕੈਨੇਡਾ ਦੇ ਫੈਸਲੇ ਦੀ ਸਮੀਖਿਆ ਕਰਨ ਲਈ ਕਿਹਾ ਸੀ। ਟਰਾਂਸਪੋਰਟ ਕੈਨੇਡਾ ਨੇ ਫੈਸਲੇ ਦੀ ਸਮੀਖਿਆ ਕੀਤੀ ਅਤੇ ਸੋਧੇ ਹੋਏ ਨਿਯਮਾਂ ਅਨੁਸਾਰ ਅਮਰੀਕਾ ਤੋਂ ਇਲਾਵਾ ਕੈਨੇਡਾ ਤੋਂ ਚੱਲਣ ਵਾਲੀਆਂ ਉਡਾਣਾਂ 'ਚ ਮੁਸਾਫਰਾਂ ਨੂੰ 6 ਸੈਂਟੀਮੀਟਰ ਤੋਂ ਛੋਟੀ ਸ੍ਰੀ ਸਾਹਿਬ ਪਹਿਨਾਂ ਦੀ ਖੁੱਲ੍ਹ ਦਿੱਤੀ ਹੈ। ਇਸ ਬਾਰੇ ਗੱਲ ਕਰਦਿਆਂ ਨਵਦੀਪ ਬੈਂਸ ਨੇ ਕਿਹਾ ਕਿ ਕੌਮਾਂਤਰੀ ਉਡਾਣਾਂ ਬਾਰੇ ਅਜੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਪਰ ਘਰੇਲੂ ਉਡਾਣਾਂ ਵਿਚ ਛੋਟੀ ਸ੍ਰੀ ਸਾਹਿਬ ਪਹਿਨ ਕੇ ਮੁਸਾਫਰ ਜਹਾਜ਼ 'ਚ ਸਫਰ ਕਰ ਸਕਦੇ ਹਨ। ਇਸ ਬਾਰੇ ਗੱਲ ਕਰਦਿਆਂ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਕਿਹਾ ਕਿ ਸ੍ਰੀ ਸਾਹਿਬ ਕੋਈ ਹਥਿਆਰ ਨਹੀਂ ਹੈ, ਸਗੋਂ ਕਿ ਅਨਿਆਂ ਵਿਰੁੱਧ ਖੜ੍ਹਨ ਦਾ ਸੰਕੇਤਕ ਪ੍ਰਤੀਕ ਹੈ। ਸਾਨੂੰ ਇਸ ਬਾਰੇ ਹੋਰ ਭਾਈਚਾਰਿਆਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ।
 
< Prev   Next >

Advertisements


Advertisement
Advertisement
Advertisement
Advertisement