:: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ   :: ਪੰਜਾਬ ਤੇ ਹਰਆਿਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   :: ਕਾਂਗਰਸ ਦਾ ਦਾਅਵਾ, ਮੋਦੀ ਸਰਕਾਰ 'ਚ ਬੈਂਕਾਂ ਨੂੰ ਲੱਗਿਆ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ 'ਬੱਟਾ'   :: ਕਾਰਗਿਲ ਜ਼ਿਲੇ 'ਚੋਂ 60 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਰਪਾਲ ਸਿੰਘ ਬਡੂੰਗਰ ਦੀ ਹੋਈ ਛੁੱਟੀ, ਲੌਂਗੋਵਾਲ ਬਣੇ ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ PRINT ਈ ਮੇਲ
sgp.jpgਅੰਮ੍ਰਿਤਸਰ -29ਨਵੰਬਰ(ਮੀਡੀ,ਦੇਸਪੰਜਾਬ)- ਇਕ ਸਾਲ ਵਿਚ ਹੀ ਅਕਾਲੀ ਦਲ ਨੇ ਕਿਰਪਾਲ ਸਿੰਘ ਬਡੂੰਗਰ ਦੀ ਛੁੱਟੀ ਕਰ ਦਿੱਤੀ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਬਣ ਗਏ ਹਨ।
ਜ਼ਿਕਰਯੋਗ ਹੈ ਕਿ ਤੇਜਾ ਸਿੰਘ ਸਮੁੰਦਰੀ ਹਾਲ 'ਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦੇ ਧਨੌਲਾ ਅਤੇ ਧੂਰੀ ਤੋਂ ਵਿਧਾਇਕ ਰਹੇ ਸ. ਗੋਬਿੰਦ ਸਿੰਘ ਲੌਂਗੋਵਾਲ ਦਾ ਪਾਰਟੀ ਵੱਲੋਂ ਨਾਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਂ ਦਾ ਸਮਰਥਨ ਭਾਈ ਮਨਜੀਤ ਸਿੰਘ ਨੇ ਕੀਤਾ।
ਇਸ ਤੋਂ ਇਲਾਵਾ ਹੋਰ ਨਾਂ ਮੰਗੇ ਜਾਣ 'ਤੇ ਸ. ਸੁਖਦੇਵ ਸਿੰਘ ਭੌਰ ਵੱਲੋਂ ਬਣਾਏ ਗਏ ਪੰਥਕ ਫਰੰਟ ਵੱਲੋਂ ਸ. ਜਸਵੰਤ ਸਿੰਘ ਪੁੜੈਣ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ ਸੀ, ਜਿਸ ਨਾਲ ਇਸ ਮਾਮਲੇ 'ਚ ਚੋਣ ਦੀ ਸਥਿਤੀ ਬਣ ਗਈ। ਇਸ ਤੋਂ ਬਾਅਦ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਮਰੀਕ ਸਿੰਘ ਦੇ ਨਾਂ ਨੂੰ ਲੈ ਕੇ ਵੋਟਿੰਗ ਕਰਵਾਈ ਗਈ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਬਾਦਲ ਦੇ ਲਗਾਤਾਰ 10 ਸਾਲਾਂ ਤੋਂ ਉੱਪ ਪ੍ਰਧਾਨ ਚਲੇ ਆ ਰਹੇ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣਾ ਸਿਆਸੀ ਸਫਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਲ ਸ਼ੁਰੂ ਕੀਤਾ। ਸਾਲ 1985, 1997,2002 'ਚ ਧਨੋਲਾ ਤੋਂ ਵਿਧਾਇਕ ਰਹੇ ਅਤੇ ਸਾਲ 2000 'ਚ ਬਾਦਲ ਸਰਕਾਰ 'ਚ ਸੂਬੇ ਦੇ ਸਿੰਚਾਈ ਮੰਤਰੀ ਬਣੇ। ਸਾਲ 2011 'ਚ ਧੁਰੀ ਤੋਂ ਵਿਧਾਇਕ ਬਣੇ ਅਤੇ ਲੌਂਗੋਵਾਲ ਤੋਂ ਸਾਲ 2011 ਤੋਂ ਲਗਾਤਾਰ ਐੱਸ.ਜੀ.ਪੀ.ਸੀ. ਦੇ ਮੈਂਬਰ ਬਣੇ ਹੋਏ ਹਨ। ਸਾਲ 1987 'ਚ ਮਾਰਕਫੇਡ ਦੇ ਚੇਅਰਮੈਨ ਅਤੇ ਸਾਲ 2009 'ਚ ਸੰਗਰੂਰ ਦੇ ਜ਼ਿਲਾ ਯੋਜਨਾ ਬੋਰਡ ਦੇ ਚੇਅਕਮੈਨ ਵੀ ਰਹੇ।
ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਬਣਨ ਤੋਂ ਬਾਅਦ ਕਿਹਾ, ''ਮੈਂ ਧੰਨਵਾਦੀ ਹਾਂ ਸਾਰੇ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਦਾ, ਜਿਨ੍ਹਾਂ ਨੇ ਮੇਰੇ 'ਤੇ ਭਰੋਸਾ ਜਤਾਇਆ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਨੂੰ ਸਿੱਖੀ ਦੀ ਸੇਵਾ ਸਹੀ ਢੰਗ ਨਾਲ ਕਰਨ ਦੀ ਤਖਤ ਬਖਸ਼ਣ।''
 
< Prev   Next >

Advertisements

Advertisement

Advertisement