:: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ   :: ਪੰਜਾਬ ਤੇ ਹਰਆਿਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   :: ਕਾਂਗਰਸ ਦਾ ਦਾਅਵਾ, ਮੋਦੀ ਸਰਕਾਰ 'ਚ ਬੈਂਕਾਂ ਨੂੰ ਲੱਗਿਆ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ 'ਬੱਟਾ'   :: ਕਾਰਗਿਲ ਜ਼ਿਲੇ 'ਚੋਂ 60 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰੋ. ਚੰਦੂਮਾਜਰਾ ਵੱਲੋਂ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ 'ਚ ਬ੍ਰਿਟਿਸ਼ ਅਧਿਕਾਰੀ ਦੀ ਸਲਾਹ ਹੋਣ ਦਾ ਬਿੱਲ ਸੰਸਦ 'ਚ ਪ PRINT ਈ ਮੇਲ
chandu.jpgਪਟਿਆਲਾ -06ਦਿਸੰਬਰ(ਮੀਡੀ,ਦੇਸਪੰਜਾਬ)- ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਵਾਰ ਸੰਸਦ ਵਿਚ 3 ਪ੍ਰਾਈਵੇਟ ਬਿੱਲ ਪੇਸ਼ ਕੀਤੇ। ਇਨ੍ਹਾਂ ਵਿਚ ਸਭ ਤੋਂ ਪਹਿਲਾ ਬਿੱਲ 1984 'ਚ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਵਿਚ ਬ੍ਰਿਟਿਸ਼ ਅਧਿਕਾਰੀ ਦੀ ਸਲਾਹ ਹੋਣ ਦੀ ਗੱਲ
ਸਾਹਮਣੇ ਆਉਣ ਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬ੍ਰਿਟਿਸ਼ ਸਰਕਾਰ ਸਿੱਖ ਕੌਮ ਤੋਂ ਮੁਆਫੀ ਮੰਗੇ। ਇਸ ਦੇ ਨਾਲ ਹੀ ਕੇਂਦਰ ਵਿਚ ਜਿਹੜੀ ਪਾਰਟੀ ਦਾ ਰਾਜ ਸੀ, ਉਹ ਵੀ ਇਸ ਲਈ ਸਿੱਖ ਕੌਮ ਤੋਂ ਮੁਆਫੀ ਮੰਗੇ।  ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਹਾਲ ਹੀ ਵਿਚ ਬ੍ਰਿਟਿਸ਼ ਪਾਰਲੀਮੈਂਟ 'ਚ ਉਥੋਂ ਦੇ ਸੰਸਦ ਮੈਂਬਰਾਂ ਨੇ ਇਹ ਮਾਮਲਾ ਸਾਹਮਣੇ ਲਿਆਂਦਾ ਸੀ ਕਿ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਇਕ ਬ੍ਰਿਟਿਸ਼ ਅਧਿਕਾਰੀ ਦੀ ਸਲਾਹ 'ਤੇ ਕੀਤਾ ਗਿਆ ਸੀ। ਇਸ ਨਾਲ ਦੋ ਚੀਜ਼ਾਂ ਸਾਹਮਣੇ ਆਈਆਂ। ਇਕ ਤਾਂ ਅਸੀਂ ਅੱਜ ਵੀ ਅੰਗਰੇਜ਼ਾਂ ਦੇ ਗੁਲਾਮ ਹਾਂ। ਦੂਜਾ ਇਕ ਪ੍ਰਭੂਸੱਤਾ ਸੰਪੰਨ ਦੇਸ਼ ਹੋਣ ਦੇ ਬਾਵਜੂਦ ਵੀ ਦੂਜੇ ਦੇਸ਼ਾਂ ਦਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਦਖਲ ਹੈ, ਜੋ ਨਹੀਂ ਹੋਣਾ ਚਾਹੀਦਾ। ਤੀਜਾ ਹੁਣ ਦੀ ਕੇਂਦਰ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਭਵਿੱਖ ਵਿਚ ਕੋਈ ਵੀ ਵਿਦੇਸ਼ੀ ਸਰਕਾਰ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖਲਅੰਦਾਜ਼ੀ ਨਾ ਕਰ ਸਕੇ।
ਉਨ੍ਹਾਂ ਵੱਲੋਂ ਦੂਜਾ ਪ੍ਰਾਈਵੇਟ ਬਿੱਲ ਬਾਸਮਤੀ ਤੇ ਆਲੂਆਂ ਨੂੰ ਐੈੱਮ. ਐੈੱਸ. ਪੀ. ਵਿਚ ਸ਼ਾਮਲ ਕਰਨ ਲਈ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਐੈੱਮ. ਐੈੱਸ. ਪੀ. (ਘੱਟੋ-ਘੱਟ ਸਮਰਥਨ ਮੁੱਲ) ਵਿਚ 22 ਫਸਲਾਂ ਹਨ। ਇਨ੍ਹਾਂ ਵਿਚ ਬਾਸਮਤੀ ਤੇ ਆਲੂ ਨਹੀਂ ਹੈ। ਇਹ ਪੰਜਾਬ ਦੀਆਂ ਪ੍ਰਮੁੱਖ ਫਸਲਾਂ ਹਨ। ਇਸ ਲਈ ਇਨ੍ਹਾਂ ਦੋਵਾਂ ਨੂੰ ਵੀ ਐੈੱਮ. ਐੈੱਸ. ਪੀ. ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਤੀਜੇ ਬਿੱਲ ਰਾਹੀਂ ਉਨ੍ਹਾਂ ਨੇ ਕਸਟਮ ਅਤੇ ਐਕਸਾਈਜ਼ ਐਕਟ ਵਿਚ ਸੋਧ ਦੀ ਮੰਗ ਕੀਤੀ ਹੈ।
ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਇਸ ਸਮੇਂ ਜਿਹੜੀਆਂ ਆਈਟਮਾਂ ਸਮੁੰਦਰ ਰਾਹੀਂ ਇੰਪੋਰਟ ਤੇ ਐਕਸਪੋਰਟ ਹੁੰਦੀਆਂ ਹਨ, ਉਨ੍ਹਾਂ ਦੀ ਗਿਣਤੀ 200 ਦੇ ਲਗਭਗ ਹੈ। ਸੜਕ ਰਾਹੀਂ ਜਾਣ ਵਾਲੀਆਂ ਆਈਟਮਾਂ ਦੀ ਗਿਣਤੀ 60 ਦੇ ਲਗਭਗ ਹੈ। ਇਸ ਦਾ ਸਿੱਧੇ ਤੌਰ 'ਤੇ ਪੰਜਾਬ ਨੂੰ ਬਹੁਤ ਵੱਡਾ ਨੁਕਸਾਨ ਹੁੰਦਾ ਹੈ। ਇਸ ਲਈ ਜਿੰਨੀਆਂ ਆਈਟਮਾਂ ਸਮੁੰਦਰ ਰਾਹੀਂ ਇੰਪੋਰਟ ਤੇ ਐਕਸਪੋਰਟ ਹੁੰਦੀਆਂ ਹਨ, ਓਨੀਆਂ ਸੜਕਾਂ ਰਾਹੀਂ ਵੀ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਕ ਇੰਟੈਗਰੇਟਿਡ ਚੈੱਕ ਪੋਸਟ ਹੁਸੈਨੀਵਾਲਾ ਵਿਖੇ ਵੀ ਖੋਲ੍ਹੀ ਜਾਵੇ ਤਾਂ ਕਿ ਵਾਹਗਾ ਬਾਰਡਰ 'ਤੇ ਰਸ਼ ਘਟ ਸਕੇ।
 
< Prev   Next >

Advertisements

Advertisement

Advertisement