:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਅਮਰੀਕਾ ਦੇ 96 ਗੁਰਦੁਆਰਿਆ 'ਚ ਭਾਰਤੀ ਅਫਸਰਾਂ ਦੇ ਦਾਖਲੇ 'ਤੇ ਲੱਗੀ ਪਾਬੰਦੀ PRINT ਈ ਮੇਲ
amrika.jpgਨਿਊਯਾਰਕ -08ਜਨਵਰੀ-(ਮੀਡੀਆ,ਦੇਸਪੰਜਾਬ)-ਬੀਤੇ ਦਿਨ ਐਤਵਾਰ ਨੂੰ ਕੈਨੇਡਾ, ਇੰਗਲੈਂਡ ਤੋਂ ਬਾਅਦ ਹੁਣ ਅਮਰੀਕਾ ਦੀਆਂ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਪੰਥਕ ਜੱਥੇਬੰਦੀਆਂ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ 'ਤੇ ਫੈਸਲਾ ਕੀਤਾ ਹੈ ਕਿ 96
ਗੁਰਦੁਆਰਾ ਸਾਹਿਬ ਵਿਚ 'ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਭਾਰਤ ਸਰਕਾਰ ਦੇ ਹਿੱਤਾਂ ਦੀ ਪ੍ਰਤੀਨਿੱਧਤਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਅਮਰੀਕਾ ਦੇ ਗੁਰਦੁਆਰਿਆਂ ਵਿਚ ਦਾਖਲੇ, ਨਗਰ ਕੀਰਤਨਾਂ, ਸਮੇਤ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਲਈ ਇਜਾਜਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਸਿੱਖ ਫੈਡਰੇਸ਼ਨ ਯੂ.ਕੇ. ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਹੈ।ਉਥੇ ਹੀ ਇਸ ਸਬੰਧੀ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਅਮਰੀਕੀ ਸਿੱਖ ਕੋਆਰਡੀਨੇਸ਼ਨ ਕਮੇਟੀ ਤੇ ਕਨਵੀਨਰ ਸ. ਹਿੰਮਤ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਇਸ ਕਰਕੇ ਕੀਤਾ ਹੈ ਕਿਉਂਕਿ ਭਾਰਤ ਸਰਕਾਰ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ 40 ਹੋਰ ਗੁਰਦੁਆਰਿਆਂ 'ਤੇ ਹੋਏ ਹਮਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਬਾਹੀ, ਨਵੰਬਰ 1984 ਵਿਚ ਦਿੱਲੀ ਅਤੇ ਪੂਰੇ ਭਾਰਤ ਵਿਚ ਸਿੱਖ ਕਤਲੇਆਮ, ਪੰਜਾਬ ਦੇ ਦਰਿਆਈ ਪਾਣੀਆਂ ਅਤੇ ਖੇਤੀਬਾੜੀ ਉੱਤਪਾਦਾਂ ਦੀ ਲਗਾਤਾਰ ਲੁੱਟ-ਮਾਰ ਅਤੇ ਦਹਾਕਿਆਂ ਤੋਂ ਜਾਰੀ ਪੰਜਾਬ ਦੇ ਸਿੱਖਾਂ ਦੀਆਂ ਵਾਧੂ-ਜੁਡੀਸ਼ੀਅਲ ਕਤਲਾਂ ਲਈ ਜਿੰਮੇਵਾਰ ਹੈ। ਇਸੇ ਤਰ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਕੇ ਭਾਰਤ ਸਰਕਾਰ ਕੈਦੀਆਂ ਦੀ ਕਾਲ-ਕੋਠੜੀ ਅੰਦਰ ਬੇੜ੍ਹੀਆਂ ਵਿਚ ਜਕੜ੍ਹੇ ਅਤੇ ਡਾਕਟਰੀ ਇਲਾਜ ਤੋਂ ਵਾਂਝਿਆਂ ਕਰ ਕੇ ਨਜ਼ਰਬੰਦ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤ ਸਰਕਾਰ ਭਾਰਤੀ ਜੇਲਾਂ ਵਿਚ ਬੰਦ ਸਿੱਖ ਰਾਜਨੀਤਕ ਕੈਦੀਆਂ ਨੂੰ ਜੇਲ ਦੇ ਨਿਯਮਾਂ ਮੁਤਾਬਕ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਗ਼ੈਰਸੰਵਿਧਾਨਕ ਤਰੀਕੇ ਨਾਲ ਕੈਦ ਵਿਚ ਰੱਖ ਰਹੀ ਹੈ। ਭਾਰਤੀ ਸਰਕਾਰ ਸਿੱਖ ਨੌਜਵਾਨਾਂ ਦੀਆਂ ਗ਼ੈਰ-ਕਾਨੂੰਨੀ ਗ੍ਰਿਫਤਾਰੀਆਂ ਅਤੇ ਪੁਲਸ ਵੱਲੋਂ ਸਿੱਖ ਕਾਰਕੁੰਨਾ ਉੱਤੇ ਅਣਮਨੁੱਖੀ ਤਸ਼ੱਦਦ ਕਰ ਕੇ ਦਹਿਸ਼ਤ ਭਰਿਆ ਮਾਹੌਲ ਪੈਦਾ ਕਰ ਰਹੀ ਹੈ। ਬੀ.ਜੇ.ਪੀ ਦੀ ਭਾਰਤੀ ਸਰਕਾਰ ਆਰ.ਐਸ.ਐਸ. ਦੇ ਹਿੰਦੂਤਵੀ (ਹਿੰਦੂ ਰਾਸ਼ਟਰ) ਦੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਹੋਰ ਸਾਰੇ ਘੱਟ-ਗਿਣਤੀ ਧਰਮਾਂ ਨੂੰ ਆਪਣੇ ਅਧੀਨ ਕਰ ਰਹੀ ਹੈ। ਭਾਰਤੀ ਸੰਵਿਧਾਨ, ਆਰਟੀਕਲ 25 ਬੀ ਤਹਿਤ ਸਿੱਖ ਧਰਮ ਨੂੰ ਵੱਖਰੇ ਧਰਮ ਵਜੋਂ ਮਾਨਤਾ ਨਹੀਂ ਦਿੰਦਾ ਅਤੇ ਸਿੱਖ ਧਰਮ ਨੂੰ ਹਿੰਦੂ ਧਰਮ ਨਾਲ ਹੀ ਜੋੜਿਆ ਜਾਂਦਾ ਹੈ ਜਦ ਕਿ ਸਿੱਖ ਇਕ ਵੱਖਰੀ ਕੌਮ ਹੈ। ਇਹ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਇਹ ਫੈਸਲਾ ਅੱਜ ਤੋਂ ਹੀ ਲਾਗੂ ਕੀਤਾ ਜਾਂਦਾ ਹੈ।
 
< Prev   Next >

Advertisements