:: ਰਾਹੁਲ ਗਾਂਧੀ ਦੇ ਮੁਸਕਰਾਉਣ ਵਾਲੇ ਬਿਆਨ 'ਤੇ ਭੜਕੀ ਹਰਸਿਮਰਤ ਕੌਰ, ਕਿਹਾ-ਸੰਸਦ ਮੁੰਨਾ ਭਾਈ ਕਾ ਪੱਪੀ-ਝੱਪੀ ਏਰੀਆ ਨਹੀਂ   :: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
1 ਫਰਵਰੀ ਨੂੰ ਸਰਕਾਰ ਦੇ ਸਕਦੀ ਹੈ ਇਹ ਵੱਡੀ ਰਾਹਤ PRINT ਈ ਮੇਲ
srk.jpgਨਵੀਂ ਦਿੱਲੀ -10ਜਨਵਰੀ-(ਮੀਡੀ,ਦੇਸਪੰਜਾਬ)- ਮੋਦੀ ਸਰਕਾਰ ਦੇ ਅਗਲੇ ਬਜਟ 'ਚ ਮਿਡਲ ਕਲਾਸ (ਮੱਧ ਵਰਗ) ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਸਾਲ 2018-19 ਦੇ ਆਮ ਬਜਟ 'ਚ ਸਰਕਾਰ ਟੈਕਸ ਛੋਟ ਵਧਾਉਣ ਦੇ ਨਾਲ-ਨਾਲ ਟੈਕਸ ਦਰਾਂ 'ਚ ਵੀ ਬਦਲਾਅ ਕਰ ਸਕਦੀ ਹੈ। ਇਹ ਜਾਣਕਾਰੀ ਵਿੱਤ ਮੰਤਰਾਲੇ ਨਾਲ ਜੁੜੇ ਸੂਤਰਾਂ ਨੇ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਵਿੱਤ ਮੰਤਰਾਲੇ ਸਾਹਮਣੇ ਨਿੱਜੀ ਆਮਦਨ ਟੈਕਸ ਛੋਟ ਲਿਮਟ ਨੂੰ ਮੌਜੂਦਾ 2.50 ਲੱਖ ਰੁਪਏ ਤੋਂ ਵਧਾ ਕੇ 3 ਲੱਖ ਕਰਨ ਦਾ ਪ੍ਰਸਤਾਵ ਹੈ
, ਯਾਨੀ ਸਰਕਾਰ 3 ਲੱਖ ਰੁਪਏ ਤਕ ਟੈਕਸ ਛੋਟ ਵਧਾ ਸਕਦੀ ਹੈ। ਸਾਲ 2018-19 ਦਾ ਬਜਟ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਪੂਰਣ ਬਜਟ ਹੋਵੇਗਾ। ਇਸ ਬਜਟ 'ਚ ਸਰਕਾਰ ਮਿਡਲ ਕਲਾਸ ਨੂੰ, ਜਿਸ 'ਚ ਜ਼ਿਆਦਾਤਰ ਨੌਕਰੀਪੇਸ਼ਾ ਤਬਕਾ ਆਉਂਦਾ ਹੈ, ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ। ਸਰਕਾਰ ਦਾ ਇਰਾਦਾ ਇਸ ਵਰਗ ਨੂੰ ਮਹਿੰਗਾਈ ਦੇ ਪ੍ਰਭਾਵ ਤੋਂ ਰਾਹਤ ਦਿਵਾਉਣਾ ਹੈ।
PunjabKesari
ਸੂਤਰਾਂ ਮੁਤਾਬਕ ਵਿੱਤ ਮੰਤਰੀ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਅਗਾਮੀ ਬਜਟ 'ਚ ਟੈਕਸ ਦਰਾਂ 'ਚ ਵੀ ਬਦਲਾਅ ਕਰ ਸਕਦੇ ਹਨ। ਇਸ 'ਚ 5 ਤੋਂ 10 ਲੱਖ ਰੁਪਏ ਦੀ ਸਾਲਾਨਾ ਆਮਦਨ ਨੂੰ 10 ਫੀਸਦੀ ਟੈਕਸ ਦਾਇਰੇ 'ਚ ਲਿਆਂਦਾ ਜਾ ਸਕਦਾ ਹੈ, ਜਦੋਂ ਕਿ 10 ਲੱਖ ਤੋਂ 20 ਲੱਖ ਰੁਪਏ ਦੀ ਆਮਦਨ 'ਤੇ 20 ਫੀਸਦੀ ਅਤੇ 20 ਲੱਖ ਰੁਪਏ ਤੋਂ ਵਧ ਦੀ ਸਾਲਾਨਾ ਆਮਦਨ 'ਤੇ 30 ਫੀਸਦੀ ਦੀ ਦਰ ਨਾਲ ਟੈਕਸ ਲਗਾਏ ਜਾਣ ਦੀ ਉਮੀਦ ਹੈ।

ਉਦਯੋਗ ਮੰਡਲ ਸੀ. ਆਈ. ਆਈ. ਨੇ ਬਜਟ ਤੋਂ ਪਹਿਲਾਂ ਆਪਣੇ ਮੰਗ ਪੱਤਰ 'ਚ ਕਿਹਾ ਹੈ ਕਿ ਮਹਿੰਗਾਈ ਕਾਰਨ ਜੀਵਨ ਗੁਜ਼ਾਰੇ ਦੀ ਲਾਗਤ 'ਚ ਕਾਫੀ ਵਾਧਾ ਹੋਇਆ ਹੈ। ਅਜਿਹੇ 'ਚ ਘੱਟ ਆਮਦਨ ਵਰਗ ਨੂੰ ਰਾਹਤ ਪਹੁੰਚਾਉਣ ਲਈ ਆਮਦਨ ਟੈਕਸ ਛੋਟ ਲਿਮਟ ਵਧਾਉਣ ਦੇ ਨਾਲ-ਨਾਲ ਦਰਾਂ ਦਾ ਫਰਕ ਵੀ ਵਧਾਇਆ ਜਾਣਾ ਚਾਹੀਦਾ ਹੈ। ਉਦਯੋਗ ਜਗਤ ਨੇ ਕੰਪਨੀਆਂ ਲਈ ਕੰਪਨੀ ਟੈਕਸ ਦਰ ਨੂੰ ਵੀ 25 ਫੀਸਦੀ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਸਰਕਾਰ 'ਤੇ ਰੈਵੇਨਿਊ ਘਾਟੇ ਦਾ ਦਬਾਅ ਦੇਖਦੇ ਹੋਏ ਉਸ ਲਈ ਇਸ ਮੰਗ ਨੂੰ ਪੂਰਾ ਕਰਨਾ ਮੁਸ਼ਕਿਲ ਲੱਗਦਾ ਹੈ। ਜੀ. ਐੱਸ. ਟੀ. ਲਾਗੂ ਹੋਣ ਦੇ ਬਾਅਦ ਸਰਕਾਰ ਦੀ ਅਪ੍ਰਤੱਖ ਟੈਕਸ ਵਸੂਲੀ 'ਤੇ ਦਬਾਅ ਵਧਿਆ ਹੈ। ਇਸ ਸਾਲ ਦੇ ਬਜਟ 'ਚ ਮਾਲੀ ਘਾਟੇ ਨੂੰ ਜੀ. ਡੀ. ਪੀ. ਦੇ 3.2 ਫੀਸਦੀ 'ਤੇ ਰੱਖਣ ਦਾ ਟੀਚਾ ਰੱਖਿਆ ਗਿਆ ਹੈ। ਸਰਕਾਰ ਨੇ ਮਾਲੀ ਘਾਟੇ ਦੇ ਟੀਚੇ ਨੂੰ ਪੂਰਾ ਕਰਨ ਲਈ ਪਿਛਲੇ ਦਿਨਾਂ ਹੀ ਬਾਜ਼ਾਰ 'ਤੋਂ 50,000 ਕਰੋੜ ਰੁਪਏ ਦੀ ਉਧਾਰੀ ਲਈ ਹੈ।
 
< Prev   Next >

Advertisements

Advertisement

Advertisement
Advertisement
Advertisement