:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਜ਼ਾ ਮੁਆਫੀ ਲਈ ਕੈਪਟਨ ਵੱਲੋਂ 580 ਕਰੋੜ ਦਾ ਹੋਰ ਗੱਫਾ PRINT ਈ ਮੇਲ
cmp.jpgਚੰਡੀਗੜ੍ਹ:-10ਜਨਵਰੀ-(ਮੀਡੀਆ,ਦੇਸਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਸਲੀ ਕਰਜ਼ਾ ਮੁਆਫੀ ਲਈ ਇੱਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ। ਇਹ ਰਾਸ਼ੀ 31 ਜਨਵਰੀ, 2018 ਤੋਂ ਪਹਿਲਾਂ ਸੂਬੇ ਭਰ ਦੇ ਕਿਸਾਨਾਂ ਨੂੰ ਵੰਡੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਜ਼ਾ ਰਾਸ਼ੀ ਦਾ ਲਾਭ ਦੇਣ ਬਾਰੇ ਢੰਗ-ਤਰੀਕੇ ਤਲਾਸ਼ੇ ਜਾ ਰਹੇ ਹਨ। ਮੀਟਿੰਗ ਦੌਰਾਨ ਇਸ ਗੱਲ ‘ਤੇ ਵੀ ਸਹਿਮਤੀ ਬਣੀ ਕਿ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਜਨਤਕ ਤੌਰ ‘ਤੇ ਪੇਸ਼ ਕੀਤੇ ਜਾਣ ਤਾਂ ਕਿ ਵਿਰੋਧੀ ਧਿਰਾਂ ਜਾਂ ਕੁਝ ਕਿਸਾਨ ਯੂਨੀਅਨਾਂ ਆਪਣੇ ਸੌੜੇ ਹਿੱਤ ਪੂਰਨ ਲਈ ਕੂੜ ਪ੍ਰਚਾਰ ਰਾਹੀਂ ਕਿਸੇ ਵੀ ਤਰ੍ਹਾਂ ਕਿਸਾਨਾਂ ਨੂੰ ਗੁੰਮਰਾਹ ਨਾ ਕਰ ਸਕਣ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਜ਼ਾ ਵੰਡ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ ਤੇ ਕੋਈ ਵੀ ਯੋਗ ਕਿਸਾਨ ਇਸ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਕੈਪਟਨ ਨੇ ਅਧਿਕਾਰੀਆਂ ਨੂੰ ਗ਼ਲਤ ਸ਼ਬਦ-ਜੋੜ ਵਰਗੀਆਂ ਤਕਨੀਕੀ ਊਣਤਾਈਆਂ ਤੁਰੰਤ ਦਰੁਸਤ ਕਰਨ ਤੇ ਇਸ ਸਕੀਮ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਦੂਰ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਸਮੁੱਚੀ ਪ੍ਰਕਿਰਿਆ ਦੀ ਖੁਦ ਨਿਗਰਾਨੀ ਕਰਨ ਦੇ ਹੁਕਮ ਦਿੱਤੇ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।
ਪਹਿਲੇ ਪੜਾਅ ਵਿੱਚ ਸਰਕਾਰ ਵੱਲੋਂ ਸਹਿਕਾਰੀ ਸੰਸਥਾਵਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ ਜਿਸ ਲਈ 5.63 ਲੱਖ ਕਿਸਾਨਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ। ਸਮੁੱਚੀ ਪ੍ਰਕਿਰਿਆ ਨੂੰ ਚਾਰ ਪੜਾਵਾਂ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ ਤੇ ਸਹਿਕਾਰੀ ਸੰਸਥਾਵਾਂ ਤੋਂ ਬਾਅਦ ਨਿੱਜੀ ਅਤੇ ਕੌਮੀ ਬੈਂਕਾਂ ਨੂੰ ਵੀ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
 
< Prev   Next >

Advertisements