:: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ   :: ਪੰਜਾਬ ਤੇ ਹਰਆਿਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   :: ਕਾਂਗਰਸ ਦਾ ਦਾਅਵਾ, ਮੋਦੀ ਸਰਕਾਰ 'ਚ ਬੈਂਕਾਂ ਨੂੰ ਲੱਗਿਆ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ 'ਬੱਟਾ'   :: ਕਾਰਗਿਲ ਜ਼ਿਲੇ 'ਚੋਂ 60 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਡੇਰਾ ਚੇਅਰਪਰਸਨ ਵਿਪਾਸਨਾ ਦੀ ਵਾਰੀ! PRINT ਈ ਮੇਲ
upa.jpgਸਿਰਸਾ:-10ਜਨਵਰੀ-(ਮੀਡੀ,ਦੇਸਪੰਜਾਬ)- ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਠਹਿਰਾਉਣ ਮਗਰੋਂ ਪੰਚਕੂਲਾ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਐਸ.ਆਈ.ਟੀ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਪਾਸਨਾ ਨੂੰ ਗ੍ਰਿਫਤਾਰ ਕਰਨ ਲਈ ਮੰਗਲਵਾਰ ਨੂੰ ਸਿਰਸਾ ਡੇਰਾ ਤੇ ਇਸ ਦੇ ਨਾਲ ਲੱਗਦੀਆਂ ਕਲੌਨੀਆਂ ਵਿੱਚ ਟੀਮ ਪਹੁੰਚੀ।

ਡੇਰਾ ਮੁਖੀ ਨੂੰ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਠਹਿਰਾਉਣ ਮਗਰੋਂ ਪੰਚਕੂਲਾ ਵਿੱਚ ਹਿੰਸਾ ਹੋਈ ਸੀ। ਹਿੰਸਾ ਦੇ ਮਾਮਲੇ ਵਿੱਚ ਡੇਰੇ ਦੇ ਬੁਲਾਰਾ ਅਦਿੱਤਿਆ ਇੰਸਾਂ ਕੁਝ ਦੂਜੇ ਸਾਜ਼ਿਸ਼ਕਰਤਾਵਾਂ ਦੀ ਵੀ ਤਲਾਸ਼ ਵਿੱਚ ਹੈ। ਅਦਿੱਤਿਆ ਉੱਤੇ ਦੋ ਲੱਖ ਦਾ ਇਨਾਮ ਐਲਾਨਿਆ ਗਿਆ ਹੈ। ਹੁਣ ਜਾਂਚ ਵਿੱਚ ਜੁਟੀ ਟੀਮ ਵਿਪਾਸਨਾ ਇੰਸਾਂ ਦੀ ਤਲਾਸ਼ ਕਰ ਰਹੀ ਹੈ। ਮਹਿੰਦਰ ਇੰਸਾਂ ਦੀ ਗ੍ਰਿਫਤਾਰੀ ਮਗਰੋਂ ਵਿਪਾਸਨਾ ਇੰਸਾਂ ਵੀ ਅੰਡਰਗਰਾਉਂਡ ਹੈ।ਹਿੰਸਾ ਦੇ ਮਾਮਲੇ ‘ਚ ਜਾਂਚ ਦੌਰਾਨ ਪਿਛਲੇ ਸਾਲ ਐਸ.ਆਈ.ਟੀ. ਵੱਲੋਂ ਡੇਰਾ ਚੇਅਰਪਰਸਨ ਵਿਪਾਸਨਾ ਇੰਸਾਂ ਨੂੰ ਪੰਚਕੂਲਾ ਬੁਲਾਇਆ ਗਿਆ ਸੀ। ਦੋ ਵਾਰ ਨੋਟਿਸ ਭੇਜੇ ਗਏ, ਪਰ ਵਿਪਾਸਨਾ ਨੇ ਸਿਹਤ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਪੰਚਕੂਲਾ ਆਉਣ ਤੋਂ ਮਨ੍ਹਾ ਕਰ ਦਿੱਤਾ ਸੀ। ਤੀਜੀ ਵਾਰ ਨੋਟਿਸ ਭੇਜਣ ‘ਤੇ ਵਿਪਾਸਨਾ ਪੰਚਕੂਲਾ ਪਹੁੰਚੀ ਸੀ ਤੇ ਚੰਡੀਮੰਦਰ ਥਾਣਾ ‘ਚ ਉਸ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸੇ ਦੌਰਾਨ ਐਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਇੰਸਾਂ ਤੇ ਵਿਪਾਸਨਾ ਨੂੰ ਆਹਮਣੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ ਸੀ। ਇਸੇ ਦੌਰਾਨ ਵਿਪਾਸਨਾ ਤੋਂ ਹਨੀਪ੍ਰੀਤ ਦਾ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ, ਜੋ ਹਨੀਪ੍ਰੀਤ ਫ਼ਰਾਰ ਹੋਣ ਤੋਂ ਪਹਿਲਾਂ ਉਸ ਨੂੰ ਫੜਾ ਕੇ ਗਈ ਸੀ।
 
< Prev   Next >

Advertisements

Advertisement

Advertisement