:: ਰਾਹੁਲ ਗਾਂਧੀ ਦੇ ਮੁਸਕਰਾਉਣ ਵਾਲੇ ਬਿਆਨ 'ਤੇ ਭੜਕੀ ਹਰਸਿਮਰਤ ਕੌਰ, ਕਿਹਾ-ਸੰਸਦ ਮੁੰਨਾ ਭਾਈ ਕਾ ਪੱਪੀ-ਝੱਪੀ ਏਰੀਆ ਨਹੀਂ   :: ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ   :: ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ   :: 'ਮੇਕ ਇੰਨ ਇੰਡੀਆ' ਮਿਸ਼ਨ 'ਚ ਦੱਖਣੀ ਕੋਰੀਆ ਦੀ ਹਿੱਸੇਦਾਰੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ- ਮੋਦੀ   :: ਜੰਮੂ ਹਵਾਈ ਅੱਡੇ ਦਾ ਨਾਂ ਬਦਲੇ ਜਾਣ 'ਤੇ ਕਾਂਗਰਸ ਨੇਤਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ   :: ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ 'ਤੇ ਜਨਤਾ ਦਲ (ਯੂ.) ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ   :: 17 ਜੁਲਾਈ ਨੂੰ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਬੈਠਕ   :: ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ   :: ਏਅਰਸੈੱਲ-ਮੈਕਸਿਸ ਕੇਸ : ਪੀ. ਚਿਦੰਬਰਮ ਅਤੇ ਕਾਰਤੀ ਚਿਦੰਬਰਮ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ   :: 5 ਤੋਂ 6 ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ   :: ਸੁਪਰੀਮ ਕੋਰਟ ਨੇ ਤਾਜ ਮਹਿਲ 'ਚ ਨਮਾਜ਼ ਅਦਾ ਕਰਨ ਦੀ ਨਹੀਂ ਦਿੱਤੀ ਆਗਿਆ   :: ਦਿੱਲੀ 'ਚ ਸਰਕਾਰੀ ਜ਼ਮੀਨਾਂ 'ਤੇ ਬਣੇ ਨਿੱਜੀ ਹਸਪਤਾਲਾਂ ਨੂੰ ਕਰਨਾ ਪਵੇਗਾ ਗਰੀਬਾਂ ਦਾ ਮੁਫ਼ਤ ਇਲਾਜ   :: ਜੰਮੂ ਤੋਂ ਅਮਰਨਾਥ ਯਾਤਰਾ ਲਈ ਦੋ ਕਾਫ਼ਲੇ ਰਵਾਨਾ   :: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਅਫ਼ਸਰਾਂ ਦੀਆਂ ਛੁੱਟੀਆਂ ਰੱਦ   :: ਗੈਂਗਸਟਰ ਮੁੰਨਾ ਬਜਰੰਗੀ ਹੱਤਿਆ ਮਾਮਲਾ : ਯੂ.ਪੀ ਸਰਕਾਰ ਵੱਲੋਂ ਨਿਆਇਕ ਜਾਂਚ ਦੇ ਹੁਕਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ ਡੇਰਾ ਚੇਅਰਪਰਸਨ ਵਿਪਾਸਨਾ ਦੀ ਵਾਰੀ! PRINT ਈ ਮੇਲ
upa.jpgਸਿਰਸਾ:-10ਜਨਵਰੀ-(ਮੀਡੀ,ਦੇਸਪੰਜਾਬ)- ਡੇਰਾ ਸਿਰਸਾ ਮੁਖੀ ਨੂੰ ਦੋਸ਼ੀ ਠਹਿਰਾਉਣ ਮਗਰੋਂ ਪੰਚਕੂਲਾ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਡੇਰੇ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਐਸ.ਆਈ.ਟੀ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਪਾਸਨਾ ਨੂੰ ਗ੍ਰਿਫਤਾਰ ਕਰਨ ਲਈ ਮੰਗਲਵਾਰ ਨੂੰ ਸਿਰਸਾ ਡੇਰਾ ਤੇ ਇਸ ਦੇ ਨਾਲ ਲੱਗਦੀਆਂ ਕਲੌਨੀਆਂ ਵਿੱਚ ਟੀਮ ਪਹੁੰਚੀ।

ਡੇਰਾ ਮੁਖੀ ਨੂੰ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਠਹਿਰਾਉਣ ਮਗਰੋਂ ਪੰਚਕੂਲਾ ਵਿੱਚ ਹਿੰਸਾ ਹੋਈ ਸੀ। ਹਿੰਸਾ ਦੇ ਮਾਮਲੇ ਵਿੱਚ ਡੇਰੇ ਦੇ ਬੁਲਾਰਾ ਅਦਿੱਤਿਆ ਇੰਸਾਂ ਕੁਝ ਦੂਜੇ ਸਾਜ਼ਿਸ਼ਕਰਤਾਵਾਂ ਦੀ ਵੀ ਤਲਾਸ਼ ਵਿੱਚ ਹੈ। ਅਦਿੱਤਿਆ ਉੱਤੇ ਦੋ ਲੱਖ ਦਾ ਇਨਾਮ ਐਲਾਨਿਆ ਗਿਆ ਹੈ। ਹੁਣ ਜਾਂਚ ਵਿੱਚ ਜੁਟੀ ਟੀਮ ਵਿਪਾਸਨਾ ਇੰਸਾਂ ਦੀ ਤਲਾਸ਼ ਕਰ ਰਹੀ ਹੈ। ਮਹਿੰਦਰ ਇੰਸਾਂ ਦੀ ਗ੍ਰਿਫਤਾਰੀ ਮਗਰੋਂ ਵਿਪਾਸਨਾ ਇੰਸਾਂ ਵੀ ਅੰਡਰਗਰਾਉਂਡ ਹੈ।ਹਿੰਸਾ ਦੇ ਮਾਮਲੇ ‘ਚ ਜਾਂਚ ਦੌਰਾਨ ਪਿਛਲੇ ਸਾਲ ਐਸ.ਆਈ.ਟੀ. ਵੱਲੋਂ ਡੇਰਾ ਚੇਅਰਪਰਸਨ ਵਿਪਾਸਨਾ ਇੰਸਾਂ ਨੂੰ ਪੰਚਕੂਲਾ ਬੁਲਾਇਆ ਗਿਆ ਸੀ। ਦੋ ਵਾਰ ਨੋਟਿਸ ਭੇਜੇ ਗਏ, ਪਰ ਵਿਪਾਸਨਾ ਨੇ ਸਿਹਤ ਠੀਕ ਨਾ ਹੋਣ ਦਾ ਬਹਾਨਾ ਬਣਾ ਕੇ ਪੰਚਕੂਲਾ ਆਉਣ ਤੋਂ ਮਨ੍ਹਾ ਕਰ ਦਿੱਤਾ ਸੀ। ਤੀਜੀ ਵਾਰ ਨੋਟਿਸ ਭੇਜਣ ‘ਤੇ ਵਿਪਾਸਨਾ ਪੰਚਕੂਲਾ ਪਹੁੰਚੀ ਸੀ ਤੇ ਚੰਡੀਮੰਦਰ ਥਾਣਾ ‘ਚ ਉਸ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸੇ ਦੌਰਾਨ ਐਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਇੰਸਾਂ ਤੇ ਵਿਪਾਸਨਾ ਨੂੰ ਆਹਮਣੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ ਸੀ। ਇਸੇ ਦੌਰਾਨ ਵਿਪਾਸਨਾ ਤੋਂ ਹਨੀਪ੍ਰੀਤ ਦਾ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ, ਜੋ ਹਨੀਪ੍ਰੀਤ ਫ਼ਰਾਰ ਹੋਣ ਤੋਂ ਪਹਿਲਾਂ ਉਸ ਨੂੰ ਫੜਾ ਕੇ ਗਈ ਸੀ।
 
< Prev   Next >

Advertisements

Advertisement
Advertisement
Advertisement
Advertisement