:: ਬੈਂਕਾਂ 'ਚ ਜਮ੍ਹਾਂ ਪੂੰਜੀ ਕਢਵਾਉਣ ਲਈ ਪ੍ਰਵਾਸੀ ਪੰਜਾਬੀਆਂ ਦੇ ਲੱਗੇ ਤਾਂਤੇ   :: ਤਾਜ ਮਹੱਲ ਨੂੰ ਦੇਖ ਕੇ ਖੁਸ਼ ਹੋਈ ਕੈਨੇਡੀਅਨ ਮੰਤਰੀ ਬਰਦੀਸ਼ ਚੱਗਰ   :: ਭਾਰਤੀ ਪਹਿਰਾਵੇ 'ਚ ਨਜ਼ਰ ਆਇਆ ਟਰੂਡੋ ਪਰਿਵਾਰ, ਸਾਬਰਮਤੀ ਆਸ਼ਰਮ 'ਚ ਕੱਤਿਆ ਚਰਖਾ   :: ਗੁਜਰਾਤ ਦੇ ਅਕਸ਼ਰਧਾਮ ਮੰਦਰ ਪੁੱਜਿਆ ਟਰੂਡੋ ਪਰਿਵਾਰ, ਖਾਸ ਢੰਗ ਨਾਲ ਹੋਇਆ ਸਵਾਗਤ   :: ਜਲੰਧਰ : ਸੋਮਵਾਰ 8 ਫੱਗਣ ਸੰਮਤ 549 ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿ   :: ਟਰੂਡੋ ਨੇ 'ਤਾਜ ਮਹਿਲ' ਬਾਰੇ ਕੀਤੀ ਇਹ ਖਾਸ ਟਿੱਪਣੀ   :: ਕਾਂਗਰਸ ਸੰਚਾਲਨ ਕਮੇਟੀ ਦੀ ਬੈਠਕ ਸ਼ੁਰੂ   :: ਪੀ.ਐੱਨ.ਬੀ. ਘੁਟਾਲਾ: ਕਾਂਗਰਸ ਨੇ ਮੋਦੀ, ਭਾਜਪਾ ਨੇ ਰਾਹੁਲ-ਸਿੰਘਵੀ ਨੂੰ ਘੇਰਿਆ   :: PNB ਘੋਟਾਲੇ ਤੋਂ ਬਾਅਦ ਹੁਣ ਕਾਨਪੁਰ 'ਚ ਹੋਇਆ 500 ਕਰੋੜ ਦਾ ਘੋਟਾਲਾ   :: ਭਾਰਤ ਵੱਲੋਂ ਫੌਜ ਨੂੰ ਸਰਹੱਦ 'ਤੇ ਖੁੱਲ੍ਹੀ ਛੁੱਟੀ   :: ਉਮੀਦਵਾਰ ਨੂੰ ਪਰਿਵਾਰ ਦੀ ਸੰਪਤੀ ਦਾ ਵੇਰਵਾ ਦੇਣਾ ਜ਼ਰੂਰੀ- ਸੁਪਰੀਮ ਕੋਰਟ   :: PNB ਘੋਟਾਲਾ : ਸੋਸ਼ਲ ਮੀਡੀਆ 'ਤੇ ਇੰਝ ਉੱਡ ਰਿਹੈ ਨੀਰਵ ਮੋਦੀ ਦਾ ਮਜ਼ਾਕ   :: ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲਾ : ਵੀਰਭੱਦਰ ਦੀਆਂ ਵਧੀਆਂ ਮੁਸ਼ਕਿਲਾਂ, ਵਕਮੁੱਲਾ ਗ੍ਰਿਫਤਾਰ   :: ਮੋਦੀ ਨੇ ਭਾਰਤ ਨੂੰ ਲੁੱਟਿਆ : ਰਾਹੁਲ   :: ਪੁਲਾੜ 'ਚ ਭਾਰਤੀ ਮਨੁੱਖ ਨੂੰ ਭੇਜਣ ਲਈ ਤਿਆਰ ISRO

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸ ਨੇ ਕਿਹਾ ਟਾਈਟਲਰ ਦਾ ਹੋਵੇ ਨਾਰਕੋ ਟੈਸਟ PRINT ਈ ਮੇਲ

rhulta.jpgਚੰਡੀਗੜ੍ਹ:-10ਫਰਵਰੀ-(ਮੀਡੀ,ਦੇਸਪੰਜਾਬ)- ਜਗਦੀਸ਼ ਟਾਈਟਲਰ ਖਿਲਾਫ ਤਾਜ਼ਾ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ ਅਤੇ ਉਸ ਦਾ ਪਾਸਪੋਰਟ ਜ਼ਬਤ ਕੀਤਾ ਜਾਣਾ ਚਾਹੀਦਾ ਹੈ। ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਹੋਰਾਂ ਦੀ ਭੂਮਿਕਾ ਬਾਰੇ ਪਤਾ

ਲਾਉਣ ਲਈ ਟਾਈਟਲਰ ਦਾ ਪੋਲੀਗ੍ਰਾਫੀ ਅਤੇ ਨਾਰਕੋ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਹ ਗੱਲ  ਕਹੀ ਹੈ। ਉਨ੍ਹਾਂ ਐਨਡੀਏ ਦੁਆਰਾ ਸਿਟ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਸ ਐਨ ਢੀਂਗਰਾ ਨੂੰ  ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਜਾਂਚ ਵਾਸਤੇ ਆਖਣ ਲਈ ਐਨਡੀਏ ਸਰਕਾਰ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਸੰਸਾ ਕੀਤੀ ਹੈ।

  ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਖਿਰ ਇਸ ਨਸਲਕੁਸ਼ੀ ਦੇ ਦੋਸ਼ੀਆਂ ਜਗਦੀਸ਼ ਟਾਈਟਲਰ ਅਤੇ ਬਾਕੀਆਂ ਖਿਲਾਫ ਇਨਸਾਫ ਦਾ ਪਹੀਆ ਘੁੰਮਣਾ ਸ਼ੁਰੂ ਹੋ ਗਿਆ ਹੈ। ਉਹਨਾਂ ਕਿਹਾ ਕਿ ਪਹਿਲੀ ਵਾਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਭੂਮਿਕਾ ਵੀ ਜਾਂਚ ਕੀਤੀ ਜਾਵੇਗੀ, ਕਿਉਂਕਿ ਸਾਹਮਣੇ ਆਏ ਨਵੇਂ ਸਬੂਤ ਉਸ ਨੂੰ ਸਿੱਧੇ ਤੌਰ ਤੇ ਉਹਨਾਂ ਕਾਂਗਰਸੀ ਆਗੂਆਂ ਨਾਲ ਜੋੜਦੇ ਹਨ, ਜਿਹਨਾਂ ਨੇ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕੀਤੀ ਸੀ। ਇਹ ਪਿਛਲੇ 33 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਕਤਲੇਆਮ ਪੀੜਤਾਂ ਲਈ ਇੱਕ ਵੱਡੀ ਜਿੱਤ ਹੈ।

  ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿਚ ਇਹ ਗੱਲ ਦਰਜ ਹੈ ਕਿ ਉਹਨਾਂ ਇਲਾਕਿਆਂ ਵਿਚ ਸਿੱਖਾਂ ਦਾ ਸਭ ਤੋਂ ਵੱਧ ਕਤਲੇਆਮ ਕੀਤਾ ਗਿਆ ਸੀ, ਜਿਹਨਾਂ ਇਲਾਕਿਆਂ ਦਾ ਰਾਜੀਵ ਗਾਂਧੀ ਨੇ ਆਪਣੀ ਮਾਤਾ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਅਗਲੇ ਦਿਨ 1 ਨਵੰਬਰ 1984 ਨੂੰ ਦੌਰਾ ਕੀਤਾ ਸੀ।

  ਉਨ੍ਹਾਂ ਕਿਹਾ ਕਿ ਇਸ ਸਮੁੱਚੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੱਕੀ ਭੂਮਿਕਾ ਨਿਭਾਈ ਜਾ ਰਹੀ ਹੈ। ਦਿੱਲੀ ਸਿਹਤ ਮੰਤਰਾਲਾ ਪਿਛਲੇ ਤਿੰਨ ਮਹੀਨਿਆਂ ਤੋਂ ਅਦਾਲਤ ਵਿਚ ਇਹ ਕਹਿੰਦਾ ਆ ਰਿਹਾ ਹੈ ਕਿ ਇਸ ਦੀ ਝੂਠ ਫੜਣ ਵਾਲੀ ਮਸ਼ੀਨ ਖਰਾਬ ਹੈ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਬਿਨਾਂ ਦੇ ਦੇਰੀ ਕੀਤੇ ਤੁਰੰਤ ਇਹ ਟੈਸਟ ਕਰਨਾ ਚਾਹੀਦਾ ਹੈ।

 
< Prev   Next >

Advertisements


Advertisement
Advertisement