:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਥਾਂ ਕੈਪਟਨ ਤੱਥਾਂ ਦੀ ਪੜਚੋਲ ਕਰਨ-ਮਨਜੀਤ ਸਿੰਘ ਜੀ. ਕੇ. PRINT ਈ ਮੇਲ
gk.jpgਨਵੀਂ ਦਿੱਲੀ, 12 ਫਰਵਰੀ -12ਫਰਵਰੀ-(ਮੀਡੀਆ,ਦੇਸਪੰਜਾਬ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾਂ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ
ਦਿੱਤੇ ਬਿਆਨ ਨੂੰ ਗਲਤ ਕਰਾਰ ਦਿੱਤਾ ਹੈ | ਉਨ੍ਹਾਂ ਨੇ ਕੈਪਟਨ ਦੇ ਬਿਆਨ ਨੂੰ ਬਿਨਾਂ ਤੱਥਾਂ ਦੀ ਜਾਣਕਾਰੀ ਤੋਂ ਗਾਂਧੀ ਪਰਿਵਾਰ ਨੂੰ ਬਚਾਉਣ ਲਈ ਕੈਪਟਨ ਵਲੋਂ ਹਨੇਰੇ 'ਚ ਕੀਤੀ ਗਈ ਗੋਲੀਬਾਰੀ ਵਜੋਂ ਪਰਿਭਾਸ਼ਤ ਕੀਤਾ ਹੈ | ਜੀ. ਕੇ. ਦਾ ਕਹਿਣਾ ਹੈ ਜਾਂ ਤਾਂ ਕੈਪਟਨ ਸੱਚ ਬੋਲਣਾ ਨਹੀਂ ਚਾਹੁੰਦੇ ਜਾਂ ਫਿਰ ਗਾਂਧੀ ਪਰਿਵਾਰ ਵਲੋਂ ਉਨ੍ਹਾਂ ਨੂੰ ਅਜਿਹਾ ਬਿਆਨ ਦੇਣ ਲਈ ਕਿਹਾ ਹੋਵੇਗਾ | ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਰਾਜੀਵ ਗਾਂਧੀ 31 ਅਕਤੂਬਰ, 1984, ਜਿਸ ਦਿਨ ਇੰਦਰਾ ਗਾਂਧੀ ਦਾ ਕਤਲ ਹੋਇਆ ਸੀ, ਸ਼ਾਮ 4 ਵਜੇ ਦੇ ਕਰੀਬ ਨਵੀਂ ਦਿੱਲੀ ਪਹੁੰਚ ਗਏ ਸਨ ਤੇ ਉਸ ਤੋਂ ਛੇਤੀ ਬਾਅਦ ਉਹ ਏਮਜ਼ ਚਲੇ ਗਏ ਸਨ, ਜਿਥੇ ਇੰਦਰਾ ਗਾਂਧੀ ਦੀ ਮਿ੍ਤਕ ਦੇਹ ਰੱਖੀ ਗਈ ਸੀ | ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਉਸ ਸਮੇਂ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੋ ਕਿ ਓਮਾਨ ਦੇ ਦੌਰੇ 'ਤੇ ਸਨ, ਵੀ ਸ਼ਾਮੀਂ ਕਰੀਬ 4.30 ਵਜੇ ਦਿੱਲੀ ਪਹੁੰਚ ਗਏ ਤੇ ਸਿੱਧਾ ਏਮਜ਼ ਚਲੇ ਗਏ ਸਨ | ਉਨ੍ਹਾਂ ਦੱਸਿਆ ਕਿ ਇੰਦਰਾ ਗਾਂਧੀ ਦੀ ਮੌਤ ਦਾ ਐਲਾਨ ਤਾਂ ਭਾਵੇਂ ਸ਼ਾਮੀਂ 6 ਅਤੇ 6.30 ਵਜੇ ਦੇ ਦਰਮਿਆਨ ਕੀਤਾ ਗਿਆ ਸੀ, ਪਰ ਇਸ ਤੋਂ ਪਹਿਲਾਂ 5 ਵਜੇ ਦੇ ਕਰੀਬ ਏਮਜ਼ ਅਤੇ ਇਸ ਦੇ ਆਲੇ-ਦੁਆਲੇ ਦੰਗੇ ਭੜਕ ਗਏ ਸਨ | ਜਿਸ ਤੋਂ ਅਗਲੇ ਦਿਨ ਭਾਵ ਪਹਿਲੀ ਨਵੰਬਰ 1984 ਨੂੰ ਇਹ ਦੰਗੇ ਪੂਰੀ ਦਿੱਲੀ ਵਿਚ ਫੈਲ ਗਏ ਸਨ | ਸ: ਜੀ. ਕੇ. ਨੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦੀ ਕਿਤਾਬ 'ਦਾ ਟਰਬੁਲੇਟ ਯੀਅਰਸ' ਦਾ ਹਵਾਲਾ ਦਿੰਦੇ ਹੋਏ 31 ਅਕਤੂਬਰ, 1984 ਨੂੰ ਰਾਜੀਵ ਗਾਂਧੀ ਦੇ ਸਾਰੇ ਦਿਨ ਦੇ ਰੁਝੇਵਿਆਂ ਦਾ ਜ਼ਿਕਰ ਕੀਤਾ ਹੈ | ਸ: ਜੀ. ਕੇ. ਦਾ ਕਹਿਣਾ ਹੈ ਕਿ ਰਾਜੀਵ ਗਾਂਧੀ ਵਲੋਂ ਸ਼ਾਮ 6.45 ਵਜੇ ਹਲਫ ਲੈਣ ਤੋਂ ਬਾਅਦ ਸਾਬਕਾ ਉਪ ਰਾਸ਼ਟਰਪਤੀ ਆਰ. ਵੈਂਕਟਰਮਨ ਨੇ ਦੂਰਦਰਸ਼ਨ 'ਤੇ ਰਾਸ਼ਟਰਪਤੀ ਭਵਨ ਵਲੋਂ ਜਾਰੀ ਅਧਿਕਾਰਤ ਬਿਆਨ 'ਚ ਇੰਦਰਾ ਗਾਂਧੀ ਦੇ ਕਤਲ ਅਤੇ ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਬਾਰੇ ਦੇਸ਼ ਨੂੰ ਸੂਚਨਾ ਦਿੱਤੀ ਸੀ | ਉਨ੍ਹਾਂ ਇਹ ਵੀ ਕਿਹਾ ਕਿ ਉਸ ਵੇਲੇ ਰਾਜੀਵ ਗਾਂਧੀ ਨਾਲ ਇੰਦਰਾ ਸਰਕਾਰ ਦੇ 2 ਮੰਤਰੀ ਪ੍ਰਣਾਬ ਮੁਖਰਜੀ ਅਤੇ ਗਨੀ ਖਾਂ ਚੌਧਰੀ ਵੀ ਮੌਜੂਦ ਸਨ | ਸ: ਜੀ. ਕੇ. ਨੇ ਸਮੁੱਚੇ ਮਾਮਲੇ ਬਾਰੇ ਵਿਸਥਾਰ ਨਾਲ ਦਸਦਿਆਂ ਕਿਹਾ ਕਿ ਲਗਪਗ 4.30 ਵਜੇ ਕਾਂਗਰਸ ਦੇ ਜਨਰਲ ਸਕੱਤਰ ਜੀ. ਪੀ. ਮੁਪਨਰ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਰਾਜੀਵ ਗਾਂਧੀ ਦੇ ਕਾਂਗਰਸ ਸੰਸਦੀ ਦਲ ਦਾ ਆਗੂ ਚੁਣੇ ਜਾਣ ਦਾ ਪੱਤਰ ਦਿੰਦੇ ਹੋਏ ਸ਼ਾਮ 6.45 ਵਜੇ ਰਾਜੀਵ ਗਾਂਧੀ ਨੂੰ ਹਲਫ ਦਿਵਾਉਣ ਦੀ ਮੰਗ ਕੀਤੀ ਸੀ | ਸ: ਜੀ. ਕੇ. ਦਾ ਕਹਿਣਾ ਹੈ ਕਿ ਰਾਜੀਵ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਬਾਅਦ ਨਵੇਂ 4 ਕੈਬਨਿਟ ਮੰਤਰੀ ਪ੍ਰਣਾਬ ਮੁਖਰਜੀ, ਪੀ. ਸ਼ਿਵਸ਼ੰਕਰ, ਪੀ. ਵੀ. ਨਰਸਿਮਾ ਰਾਓ ਅਤੇ ਬੂਟਾ ਸਿੰਘ ਨਾਲ ਮੀਟਿੰਗ ਦੌਰਾਨ ਰਾਜੀਵ ਗਾਂਧੀ ਨੇ ਇੰਦਰਾ ਦੀ ਮਿ੍ਤਕ ਦੇਹ ਨੂੰ ਲੋਕਾਂ ਦੇ ਦਰਸ਼ਨਾਂ ਲਈ 3 ਦਿਨ ਲਈ ਤੀਨ ਮੂਰਤੀ ਭਵਨ 'ਚ ਰੱਖਣ ਤੋਂ ਬਾਅਦ 3 ਨਵੰਬਰ ਨੂੰ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਲਿਆ ਸੀ | ਸ: ਜੀ. ਕੇ. ਨੇ ਸਵਾਲ ਕੀਤਾ ਕਿ ਲਗਪਗ 4 ਵਜੇ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਬਾਅਦ ਹੀ ਏਮਜ਼ ਗਏ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਗੱਡੀ ਅਤੇ ਉਨ੍ਹਾਂ ਦੇ ਅੰਗ ਰੱਖਿਅਕਾਂ 'ਤੇ ਹੋਏ ਹਮਲੇ ਬਾਰੇ ਕੈਪਟਨ ਦੀ ਕੀ ਦਲੀਲ ਹੈ? ਸ: ਜੀ. ਕੇ. ਨੇ ਕਿਹਾ ਕਿ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਜਾਂਚ ਤੇ ਕੈਪਟਨ ਨੂੰ ਸਵਾਲ ਚੁੱਕਣ ਦੀ ਥਾਂ ਸੱਚ ਦੇ ਬਾਹਰ ਆਉਣ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ |
 
< Prev   Next >

Advertisements