:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਪਹਿਰਾਵੇ 'ਚ ਨਜ਼ਰ ਆਇਆ ਟਰੂਡੋ ਪਰਿਵਾਰ, ਸਾਬਰਮਤੀ ਆਸ਼ਰਮ 'ਚ ਕੱਤਿਆ ਚਰਖਾ PRINT ਈ ਮੇਲ
PunjabKesari

ਗੁਜਰਾਤ-19ਫਰਵਰੀ-(ਮੀਡੀਆ,ਦੇਸਪੰਜਾਬ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ 'ਚ ਨਜ਼ਰ ਆਇਆ। ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਹੈ ਅਤੇ ਬਿੰਦੀ ਲਗਾਈ ਹੈ, ਜਿਸ 'ਚ ਉਹ ਬਹੁਤ ਖੂਬਸੂਰਤ ਲੱਗ ਰਹੀ ਹੈ। ਸ਼ਾਇਦ ਇਹ ਪਹਿਲੀ ਵਾਰ ਹੈ ਕਿ ਟਰੂਡੋ ਦੀ ਪਤਨੀ ਸੂਟ 'ਚ ਨਜ਼ਰ ਆਈ ਹੈ ਹਾਲਾਂਕਿ ਟਰੂਡੋ ਕਈ ਵਾਰ ਕੈਨੇਡਾ 'ਚ ਭਾਰਤੀ ਪ੍ਰੋਗਰਾਮਾਂ ਦੌਰਾਨ ਭਾਰਤੀ ਪਹਿਰਾਵੇ 'ਚ ਦਿਖਾਈ ਦਿੱਤੇ ਹਨ।ਟਰੂਡੋ ਦਾ ਪਰਿਵਾਰ ਲਾਲ ਅਤੇ ਪੀਲੇ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਿਹਾ ਹੈ। ਟਰੂਡੋ ਦੇ ਬੱਚਿਆਂ ਨੇ ਵੀ ਕੁੜਤਾ ਪਜਾਮਾ ਪਹਿਨਿਆ ਹੈ ਅਤੇ ਉਨ੍ਹਾਂ ਦੀ ਧੀ ਵੀ ਸੂਟ ਪਜਾਮੀ 'ਚ ਨਜ਼ਰ ਆ ਰਹੀ ਹੈ। ਇੱਥੇ ਉਨ੍ਹਾਂ ਨੇ ਵਿਜ਼ਟਰ ਬੁੱਕ 'ਚ ਲਿਖਿਆ,''ਇਹ ਆਸ਼ਰਮ ਸ਼ਾਂਤੀ, ਨਮਰਤਾ ਅਤੇ ਸੱਚ ਦਾ ਇਕ ਸੁੰਦਰ ਸਥਾਨ ਹੈ। ਇਸ ਦੀ ਅੱਜ ਵੀ ਓਨੀ ਹੀ ਜ਼ਰੂਰਤ ਹੈ, ਜਿੰਨੀ ਹਮੇਸ਼ਾ ਤੋਂ ਸੀ।''


PunjabKesari

ਟਰੂਡੋ ਪਰਿਵਾਰ ਸਾਬਰਮਤੀ ਆਸ਼ਰਮ ਪੁੱਜ ਗਿਆ ਹੈ। ਟਰੂਡੋ ਪਰਿਵਾਰ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਮੂਰਤੀ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ। ਪੀ.ਐੱਮ. ਟਰੂਡੋ ਨੇ ਆਪਣੇ ਛੋਟੇ ਪੁੱਤ ਦੇ ਹੱਥੋਂ ਵੀ ਗਾਂਧੀ ਜੀ ਦੀ ਮੂਰਤੀ 'ਤੇ ਫੁੱਲ ਚੜ੍ਹਵਾਏ। ਸਾਬਰਮਤੀ ਆਸ਼ਰਮ 'ਚ ਰਾਸ਼ਟਰਪਿਤਾ ਅਤੇ ਉਨ੍ਹਾਂ ਦੀ ਪਤਨੀ ਨੇ ਆਪਣੇ ਜੀਵਨ ਦਾ ਲੰਬਾ ਸਮਾਂ ਬਤੀਤ ਕੀਤਾ ਸੀ।

PunjabKesari

ਇੱਥੇ ਟਰੂਡੋ ਦੀ ਪਤਨੀ ਨੇ ਚਰਖਾ ਕੱਤਿਆ ਅਤੇ ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾ ਗਈਆਂ।

PunjabKesari

ਟਰੂਡੋ ਪਰਿਵਾਰ ਹਵਾਈ ਜਹਾਜ਼ ਰਾਹੀਂ ਜਦ ਅਹਿਮਦਾਬਾਦ ਪੁੱਜਾ ਤਦ ਵੀ ਉਨ੍ਹਾਂ ਨੇ ਹੱਥ ਜੋੜ ਕੇ ਸਭ ਨੂੰ ਨਮਸਤੇ ਕੀਤੀ ਅਤੇ ਸਾਬਰਮਤੀ ਆਸ਼ਰਮ 'ਚ ਜਾ ਕੇ ਵੀ ਉਨ੍ਹਾਂ ਨੇ ਹੱਥ ਜੋੜ ਕੇ ਸਭ ਦਾ ਧੰਨਵਾਦ ਕੀਤਾ।

PunjabKesari

ਟਰੂਡੋ ਪਰਿਵਾਰ ਭਾਰਤੀ ਰੰਗ 'ਚ ਰੰਗਿਆ ਨਜ਼ਰ ਆਇਆ ਅਤੇ ਇਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ।

 
< Prev   Next >

Advertisements