:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਦਲ ਖ਼ਤਰਨਾਕ ਤੇ ਬੇਰਿਹਮ ਲੁਟੇਰੇ: ਸਿੱਧੂ PRINT ਈ ਮੇਲ
badalsukhbir-1-580x376.jpgਚੰਡੀਗੜ੍ਹ-24ਫਰਵਰੀ-(ਮੀਡੀਆ,ਦੇਸਪੰਜਾਬ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਨੂੰ ਦੇਸ਼ ਦਾ ਸਭ ਤੋਂ ਵੱਧ ਭ੍ਰਿਸ਼ਟ ਪਰਿਵਾਰ ਦੱਸਦੇ ਹੋਏ ਉਨ੍ਹਾਂ ਨੂੰ ਖਤਰਨਾਕ ਤੇ ਬੇਰਹਿਮ ਲੁਟੇਰੇ ਦੱਸਿਆ  ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਆਪਣੀਆਂ ਮਾਰੂ ਨੀਤੀਆਂ ਨਾਲ ਪੰਜਾਬ ਦੇ ਲੋਕਾਂ ਦੇ
ਸ਼ਾਨਦਾਰ ਢੰਗ ਨਾਲ ਜੀਵਨ ਜਿਊਣ ਦੇ ਅਧਿਕਾਰ ਨੂੰ ਠੱਗ ਲਿਆ ਹੈ ਅਤੇ ਉਨ੍ਹਾਂ ਨੂੰ ਅੰਨ੍ਹੇ ਖੂਹ ਵੱਲ ਧੱਕ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲਾਂ ਦੇ ਨਿਯੰਤਰਣ ਹੇਠ ਦੇਸ਼ ਦੀ ਸਭ ਤੋਂ ਵੱਧ ਭ੍ਰਿਸ਼ਟ ਪਾਰਟੀ ਬਣ ਗਈ ਹੈ ਅਤੇ ਇਸ ਨੂੰ ਸਿਰਫ਼ ਆਪਣੇ ਬੋਝੇ ਹੀ ਭਰਨ ਵਿੱਚ ਦਿਲਚਸਪੀ ਹੈ ਜਦਕਿ ਇਸ ਨੂੰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਕੋਈ ਵੀ ਚਿੰਤਾ ਨਹੀਂ ਹੈ।

  ਸਿੱਧੂ ਨੇ ਕਿਹਾ ਕਿ ਬਾਦਲ ਆਪਣੀਆਂ ਲੋਕ ਵਿਰੋਧੀ ਨੀਤੀਆਂ ਨਾਲ ਬੁਰੀ ਤਰ੍ਹਾਂ ਬਦਨਾਮ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਘੁਣ ਵਾਂਗ ਸੂਬੇ ਦੇ ਸਭ ਤੋਂ ਕੀਮਤੀ ਸਰੋਤ ਖਾ ਲਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਵੀ ਭ੍ਰਿਸ਼ਟ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੀ ਝੋਲੀ ਵਿੱਚ 25 ਮੰਤਰਾਲੇ ਰੱਖ ਕੇ ਸਰਕਾਰ ਨੂੰ ਆਪਣੇ ਨਿੱਜੀ ਲਾਭ ਵਿੱਚ ਬਦਲ ਦਿੱਤਾ ਸੀ ਅਤੇ ਉਨ੍ਹਾਂ ਨੇ ਸਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਪੂਰੀ ਤਰ੍ਹਾਂ ਢਾਹ ਲਾ ਕੇ ਸਾਰੀਆਂ ਜਮਹੂਰੀ ਸੰਸਥਾਵਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਸ਼ਾਸਨ ਦੌਰਾਨ ਜਮਹੂਰੀਅਤ ਅਤੇ ਆਜ਼ਾਦੀ ਕੇਵਲ ਬਾਦਲ ਐਂਡ ਕੰਪਨੀ ਤੱਕ ਹੀ ਸੀਮਤ ਰਹੀ।

  ਮੰਤਰੀ ਨੇ ਅੱਗੇ ਕਿਹਾ ਕਿ ਰੇਤ ਦੀਆਂ ਖੱਡਾਂ ਤੋਂ ਲੈ ਕੇ ਟਰਾਂਸਪੋਰਟ ਅਤੇ ਕੇਬਲ ਤੋਂ ਲੈ ਕੇ ਪ੍ਰਹੁਣਚਾਰੀ ਤੱਕ ਦਾ ਸੂਬੇ ਦਾ ਸਾਰਾ ਕਾਰੋਬਾਰ ਬਾਦਲਾਂ ਦੀ ਖੁਦਗਰਜੀ ਅਤੇ ਲੋਭ ਦੇ ਢੱਠੇ ਚੜ੍ਹ ਗਿਆ ਅਤੇ ਇਹ ਲਾਲਚ ਇਨ੍ਹਾਂ ਦੇ ਧੁਰ ਅੰਦਰ ਤੱਕ ਧਸ ਗਿਆ ਜਿਸ ਦੀ ਬਦੌਲਤ ਇਹ ਸਮਾਂ ਗੁਜਰਨ ਦੇ ਨਾਲ ਨਾਲ ਅਮੀਰ ਬਣਦੇ ਗਏ ਜਦਕਿ ਇਸ ਦੇ ਉਲਟ ਪੰਜਾਬ ਦੇ ਲੋਕ ਗਰੀਬੀ ਅਤੇ ਤੰਗੀਆਂ-ਤੁਰਸ਼ੀਆਂ ਨਾਲ ਘੁਲਦੇ ਰਹੇ ਅਤੇ ਬੁਨਿਆਦੀ ਸਰੋਤਾਂ ਤੱਕ ਦੀ ਕਮੀ ਨਾਲ ਜੂਝਦੇ ਰਹੇ। ਉਨ੍ਹਾਂ ਨੇ ਝੂਠ, ਫਰੇਬ ਅਤੇ ਉਲ-ਜਲੂਲ ਗੱਲਾਂ ਨਾਲ ਲੋਕਾਂ ਨੂੰ ਲਗਾਤਾਰ ਗੁੰਮਰਾਹ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਈ ਸੁਖਬੀਰ ਦੀ ਆਲੋਚਨਾ ਕੀਤੀ।

  ਜਾਖੜ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਦੀ ਸੱਤਾਂ ‘ਤੇ ਸਵਾਰ ਹੁੰਦੇ ਸਾਰ ਹੀ ਸੂਬੇ ਦੇ ਸਾਰੇ ਪ੍ਰਮੁੱਖ ਕਾਰੋਬਾਰ ‘ਤੇ ਨਿਯੰਤਰਣ ਕਰ ਲਿਆ ਅਤੇ ਅਗਲੇ ਦਸ ਸਾਲ ਇਸ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ। ਇਸੇ ਕਰਕੇ ਹੀ ਅਕਾਲੀ ਪਾਰਟੀ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚੋਂ ਹਾਰਨ ਤੋਂ ਬਾਅਦ ਅਜੇ ਵੀ ਭਾਰੀ ਸਦਮੇ ਵਿੱਚ ਦੀ ਗੁਜਰ ਰਹੀ ਹੈ ਅਤੇ ਉਨ੍ਹਾਂ ਚੋਣਾਂ ਤੋਂ ਬਾਅਦ ਗੁਰਦਾਸਪੁਰ ਉਪ ਚੋਣ ਅਤੇ ਨਗਰ ਨਿਗਮ ਚੋਣਾਂ ਸਣੇ ਵੱਖ ਵੱਖ ਚੋਣਾਂ ਵਿੱਚ ਹਾਰਨ ਤੋਂ ਬਾਅਦ ਇਨ੍ਹਾਂ ਦਾ ਇਹ ਸਦਮਾ ਲਗਾਤਾਰ ਵਧਦਾ ਗਿਆ ਹੈ। ਦੋਵਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਅਕਾਲੀਆਂ ਅਤੇ ਭਾਜਪਾ ਤੋਂ ਵਿਰਾਸਤ ਵਿੱਚ ਮਿਲੇ ਵਿੱਤੀ ਸੰਕਟਾਂ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਆਪਣੇ ਵਾਅਦਿਆਂ ਨੂੰ ਸਫਲਤਾ ਪੂਰਨ ਲਾਗੂ ਕਰਨ ਕਰਕੇ  ਅਕਾਲੀ ਪਹਿਲਾਂ ਨਾਲੋਂ ਵੀ ਵੱਧ ਹਿੱਲ ਗਏ ਹਨ।
 
< Prev   Next >

Advertisements