:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੀੜਤ ਪਰਿਵਾਰਾਂ ਨੂੰ ਕੀਤਾ 4 ਸਾਲ ਤਕ ਗੁੰਮਰਾਹ, ਸੁਸ਼ਮਾ ਮੰਗੇ ਮੁਆਫੀ : ਕਾਂਗਰਸ PRINT ਈ ਮੇਲ
congres.jpgਨਵੀਂ ਦਿੱਲੀ-21ਮਾਰਚ-(ਮੀਡੀਆ,ਦੇਸਪੰਜਾਬ)-ਕਾਂਗਰਸ ਨੇ ਇਰਾਕ 'ਚ ਮਾਰੇ ਗਏ 39 ਭਾਰਤੀਆਂ ਦੇ ਮਾਮਲੇ 'ਚ ਸਰਕਾਰ 'ਤੇ ਅਸੰਵੇਦਨਸ਼ੀਲ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰ ਇਸ ਸੰਬੰਧ 'ਚ ਪੀੜਤ ਪਰਿਵਾਰਾਂ ਅਤੇ ਦੇਸ਼ ਨੂੰ ਚਾਰ ਸਾਲ ਤਕ ਗੁੰਮਰਾਹ ਕਰਦੀ ਰਹੀ ਹੈ। ਇਸ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਜਨਕ ਰੂਪ ਨਾਲ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ, ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸੰਚਾਰ ਵਿਭਾਗ ਦੇ ਪ੍ਰਮੁੱਖ ਰਣਦੀਪ ਸਿੰਘ ਸੁਰਜੇਵਾਲਾ ਨੇ ਇਥੇ ਪਾਰਟੀ ਮੁੱਖ ਦਫਤਰ 'ਚ ਆਯੋਜਿਤ ਵਿਸ਼ੇਸ਼ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਸਰਕਾਰ ਨੇ 2014 ਤੋਂ ਲੈ ਕੇ ਅੱਜ ਤਕ ਇਸ ਮਾਮਲੇ 'ਚ ਕਦੇ ਵੀ ਸੂਚਨਾ ਨੂੰ ਸਾਂਝਾ ਨਹੀਂ ਕੀਤਾ। ਇਸ ਬਾਰੇ 'ਚ ਜਦੋਂ ਸੰਸਦ 'ਚ ਪੁੱਛਿਆ ਜਾਂਦਾ ਤਾਂ ਵਿਦੇਸ਼ ਮੰਤਰੀ ਬੰਧਕਾਂ ਦੇ ਸੁਰੱਖਿਅਤ ਹੋਣ ਦਾ ਦਾਅਵਾ ਕਰਦੀ ਸੀ।
ਕਾਂਗਰਸੀ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਸਰਕਾਰ ਨੇ ਸ਼ੁਰੂ ਤੋਂ ਹੀ ਝੂਠ ਬੋਲਿਆ ਹੈ ਅਤੇ ਅੱਜ ਅਚਾਨਕ ਸੰਸਦ 'ਚ ਬੰਧਕਾਂ ਦੀ ਮੌਤ ਦਾ ਐਲਾਨ ਕਰ ਦਿੱਤਾ। ਇਹ ਸੂਚਨਾ ਦੇਣ 'ਚ ਵੀ ਜ਼ਲਦਬਾਜ਼ੀ ਕੀਤੀ ਗਈ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜਸਭਾ 'ਚ ਜਦੋਂ ਇਹ ਸੂਚਨਾ ਦਿੱਤੀ ਤਾਂ ਉਸ ਦੇ ਤੱਤਕਾਲ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਇੰਨੀ ਵੱਡੀ ਗਿਣਤੀ 'ਚ ਦੇਸ਼ ਦੇ ਨਾਗਰਿਕਾਂ ਨੂੰ ਅੱਤਵਾਦੀਆਂ ਨੇ ਮਾਰਿਆ ਹੈ ਅਤੇ ਸੰਸਦ 'ਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਸੀ ਪਰ ਸਰਕਾਰ ਨੇ ਇਹ ਜ਼ਰੂਰੀ ਨਹੀਂ ਸਮਝਿਆ ਅਤੇ ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸੰਸਦ 'ਚ ਇਥੇ ਤਕ ਦਾਅਵਾ ਕੀਤਾ ਹੈ ਕਿ ਸਾਰੇ ਬੰਧਕ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਖਾਣ ਪੀਣ ਦੀਆਂ ਜ਼ਰੂਰੀ ਸੁਵਿਧਾ ਉਪਲੱਬਧ ਕਰਾਈਆਂ ਜਾ ਰਹੀਆਂ ਹਨ। ਬੰਧਕਾਂ ਦੇ ਮਾਰੇ ਜਾਣ ਦੇ ਬਾਰੇ 'ਚ ਜਦੋਂ ਸਰਕਾਰ ਨੂੰ ਪ੍ਰਤਖਦਰਸ਼ੀਆਂ ਆਦਿ ਦਾ ਹਵਾਲਾ ਦੇ ਕੇ ਦੱਸਿਆ ਜਾਂਦ ਤਾਂ ਵਿਰੋਧੀ ਆਗੂਆਂ ਦੀ ਗੱਲ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਜਾਂਦਾ ਅਤੇ ਉਨ੍ਹਾਂ ਦੇ ਜਿਉਂਦੇ ਹੋਣ ਦੀ ਗੱਲ ਕਹੀ ਜਾਂਦੀ। ਇਕ ਭਾਰਤੀ ਟੀ. ਵੀ. ਚੈਨਲ ਨੇ ਇਰਾਕ ਜਾ ਕੇ ਜਦੋਂ ਅਸਲੀਅਤ ਦਾ ਪਤਾ ਲਗਾਇਆ ਕਿ ਸਰਕਾਰ ਜਿਸ ਜਗ੍ਹਾ ਬੰਧਕ ਨੂੰ ਰੱਖੇ ਜਾਣ ਦਾ ਦਾਅਵਾ ਕਰ ਰਹੀ ਹੈ ਉਹ ਜਗ੍ਹਾ ਕਈ ਮਹੀਨੇ ਪਹਿਲਾਂ ਹੀ ਢਹਿ ਚੁਕੀ ਹੈ। ਸਰਕਾਰ ਨੇ ਟੀ. ਵੀ. ਚੈਨਲ ਦੇ ਦਾਅਵੇ ਨੂੰ ਝੂਠਾ ਦੱਸਿਆ।
 
< Prev   Next >

Advertisements