:: ਆਫ ਦ ਰਿਕਾਰਡ: ਮੋਦੀ ਨੇ ਇਕ ਵਾਰ ਫਿਰ ਮਹਿਬੂਬਾ ਨੂੰ ਕੀਤਾ ਖੁਸ਼   :: ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ   :: ਨਿਊਯਾਰਕ ਪੁਲਸ 'ਚ ਪਹਿਲੀ ਦਸਤਾਰਧਾਰੀ ਮਹਿਲਾ, ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ   :: 14 ਕਰੋੜ ਰੁਪਏ ਦਾ ਬੰਗਲਾ ਮੁਲਾਇਮ ਨੂੰ ਤੋਹਫੇ 'ਚ ਦੇਣਗੇ ਸਪਾ ਸੰਸਦ ਮੈਂਬਰ   :: ਇਸ ਵਾਰੀ ਖਾਸ ਹੋਵੇਗੀ ਪੀ. ਐੱਮ. ਮੋਦੀ ਤੇ ਪੁਤਿਨ ਦੀ ਮੁਲਾਕਾਤ   :: ਕਰਨਾਟਕ : ਸੁਪਰੀਮ ਕੋਰਟ ਵੱਲੋਂ ਸਹੁੰ ਚੁੱਕ ਸਮਾਗਮ 'ਤੇ ਰੋਕ ਲਗਾਉਣ ਤੋਂ ਇਨਕਾਰ   :: ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ   :: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ   :: ਕਰਨਾਟਕ 'ਚ ਭਾਜਪਾ ਦੀ ਸਰਕਾਰ, ਸੰਵਿਧਾਨ ਦਾ ਮਜ਼ਾਕ ਉਡਾਉਣ ਵਾਂਗ - ਰਾਹੁਲ   :: ਪਾਕਿਸਤਾਨੀ ਗੋਲੀਬਾਰੀ 'ਚ ਜਵਾਨ ਜ਼ਖਮੀ   :: ਮਤਗਣਨਾ ਕੇਂਦਰ ਤੋਂ ਪੁਲਿਸ ਨੇ ਬਰਾਮਦ ਕੀਤੇ 40 ਮੋਬਾਇਲ ਫੋਨ   :: ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗਿਆ   :: ਜਲੰਧਰ : ਬੁਧਵਾਰ 3 ਜੇਠ ਸੰਮਤ 550 ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ   :: ਗਵਰਨਰ ਦੇ ਫੈਸਲੇ ਦਾ ਇੰਤਜ਼ਾਰ- ਯੇਦੀਯੁਰੱਪਾ   :: ਦਿੱਲੀ 'ਚੋਂ 20 ਕਰੋੜ ਰੁਪਏ ਦੀ ਹੈਰੋਇਨ ਸਣੇ ਨਾਈਜੀਰੀਅਨ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੰਤਰੀ ਮੰਡਲ ਵਿਸਤਾਰ ਬਾਰੇ ਸੁਲਗ ਰਹੀ ਚੰਗਿਆੜੀ 'ਚ ਬੀਬੀ ਸਿੱਧੂ ਦੀ ਨਿਯੁਕਤੀ ਨੇ ਕੀਤਾ ਘਿਉ ਦਾ ਕੰਮ PRINT ਈ ਮੇਲ
sid.jpgਲੁਧਿਆਣਾ -05ਮਈ-(ਮੀਡੀ,ਦੇਸਪੰਜਾਬ)- ਪੰਜਾਬ ਕੈਬਨਿਟ ਦੇ ਵਿਸਤਾਰ ਨੂੰ ਲੈ ਕੇ ਸੁਲਗ ਰਹੀ ਚੰਗਿਆੜੀ 'ਚ ਮਿਸੇਜ਼ ਨਵਜੋਤ ਸਿੱਧੂ ਦੀ ਨਿਯੁਕਤੀ ਨੇ ਘਿਉ ਪਾਉੁਣ ਦਾ ਕੰਮ ਕੀਤਾ ਹੈ। ਇਸ ਦੇ ਤਹਿਤ ਪਹਿਲਾਂ ਲਾਲ ਸਿੰਘ ਨੂੰ ਚੇਅਰਮੈਨ ਬਣਾਉਣ ਦਾ ਹਵਾਲਾ ਦਿੰਦੇ ਹੋਏ ਕਾਂਗਰਸੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ
ਕੀਤਾ ਜਾ ਰਿਹਾ ਹੈ ਕਿ ਫਿਰ ਇਕ ਪਰਿਵਾਰ ਇਕ ਟਿਕਟ ਦਾ ਫਾਰਮੂਲਾ ਲਾਗੂ ਕਰਨ ਦੀ ਲੋੜ ਹੀ ਕੀ ਸੀ। ਇਥੇ ਦੱਸਣਾ ਉਚਿਤ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਪਰਿਵਾਰਵਾਦ ਦੇ ਮੁੱਦੇ 'ਤੇ ਘੇਰਨ ਲਈ ਕੈਪਟਨ ਨੇ ਇਕ ਪਰਿਵਾਰ ਵਿਚ ਇਕ ਟਿਕਟ ਦੇਣ ਦਾ ਫਾਰਮੂਲਾ ਲਾਗੂ ਕੀਤਾ ਸੀ, ਜਿਸ ਦੇ ਤਹਿਤ ਕੈਪਟਨ ਨੇ ਆਪਣੇ ਬੇਟੇ ਅਤੇ ਪਤਨੀ ਨੂੰ ਵੀ ਚੋਣਾਂ ਤੋਂ ਦੂਰ ਰੱਖਿਆ ਪਰ ਅਕਾਲੀ ਦਲ 'ਤੇ ਇਸ ਦਾ ਕੋਈ ਅਸਰ ਨਹੀਂ ਪਿਆ ਅਤੇ ਉਨ੍ਹਾਂ ਨੇ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਟਿਕਟ ਦੇਣ ਤੋਂ ਇਲਾਵਾ ਇਕ ਪਰਿਵਾਰ ਤੋਂ ਕਈ ਲੋਕਾਂ ਨੂੰ ਚੋਣ ਲੜਵਾਈ। ਇਸੇ ਤਰ੍ਹਾਂ ਨਵੀਂ ਰਾਜਨੀਤੀ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਵੀ ਬੈਂਸ ਭਰਾਵਾਂ ਨੂੰ ਚੋਣ ਲੜਵਾਉਣ ਲਈ ਉਨ੍ਹਾਂ ਦੇ ਨਾਲ ਸਮਝੌਤਾ ਕੀਤਾ ਪਰ ਕੈਪਟਨ ਨਹੀਂ ਮੰਨੇ ਅਤੇ ਉਨ੍ਹਾਂ ਨੇ ਰਜਿੰਦਰ ਕੌਰ ਭੱਠਲ ਅਤੇ ਲਾਲ ਸਿੰਘ ਸਮੇਤ ਕਈ ਆਗੂਆਂ ਨੂੰ ਇਕ ਤੋਂ ਜ਼ਿਆਦਾ ਟਿਕਟ ਨਹੀਂ ਦਿੱਤੀ। ਹਾਲਾਂਕਿ ਬਾਅਦ ਵਿਚ ਕੈਪਟਨ ਨੇ ਖੁਦ ਦੋ ਸੀਟਾਂ ਤੋਂ ਚੋਣ ਲੜੀ। ਜੇਕਰ ਵਿਧਾਨ ਸਭਾ ਚੋਣਾਂ ਵਿਚ ਟਿਕਟਾਂ ਦੀ ਵੰਡ ਦੀ ਗੱਲ ਕਰੀਏ ਤਾਂ ਜਿਨ੍ਹਾਂ ਦਾ ਨੰਬਰ ਨਹੀਂ ਲੱਗਾ, ਉਨ੍ਹਾਂ ਨੂੰ ਚੇਅਰਮੈਨ ਬਣਾਉਣ ਦਾ ਵਿਸ਼ਵਾਸ ਦੁਆਇਆ ਗਿਆ। ਨਾਲ ਹੀ ਇਹ ਵੀ ਕਿਹਾ ਗਿਆ ਕਿ ਚੋਣ ਲੜਨ ਅਤੇ ਜਿੱਤਣ ਵਾਲਿਆਂ ਨੂੰ ਇਸ ਕੈਟਾਗਰੀ ਤੋਂ ਬਾਹਰ ਰੱਖਿਆ ਜਾਵੇਗਾ। ਹੁਣ ਸਰਕਾਰ ਬਣਨ ਤੋਂ ਬਾਅਦ ਇਕ ਸਾਲ ਤੋਂ ਜ਼ਿਆਦਾ ਦਾ ਸਮਾਂ ਬੀਤ ਚੁੱਕਾ ਹੈ ਪਰ ਚੇਅਰਮੈਨ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ, ਜਿਸ ਦੇ ਪਹਿਲੇ ਦਾਅਵੇਦਾਰਾਂ ਨੂੰ ਮੰਤਰੀ ਮੰਡਲ ਵਿਸਤਾਰ ਤਕ ਉਡੀਕ ਕਰਨ ਲਈ ਕਿਹਾ ਗਿਆ ਅਤੇ ਹੁਣ ਮੰਤਰੀ ਮੰਡਲ ਵਿਸਤਾਰ ਵਿਚ ਅਣਦੇਖੀ ਦਾ ਸ਼ਿਕਾਰ ਹੋਏ ਵਿਧਾਇਕਾਂ ਦੇ ਵਿਰੋਧ ਨੂੰ ਸ਼ਾਂਤ ਕਰਨ ਲਈ ਚੇਅਰਮੈਨ ਬਣਾਉਣ ਦੀ ਗੱਲ ਕਹਿ ਕੇ ਕੈਪਟਨ ਨੇ ਟਿਕਟ ਮਿਲਣ ਤੋਂ ਵਾਂਝੇ ਰਹਿ ਗਏ ਆਗੂਆਂ ਦੀ ਬੇਚੈਨੀ ਵਧਾ ਦਿੱਤੀ ਹੈ। ਹਾਲਾਂਕਿ ਕੈਪਟਨ ਨੇ ਸਾਰਿਆਂ ਨੂੰ ਅਡਜਸਟ ਕਰਨ ਲਈ ਸਰਕਾਰ ਦੇ ਕੋਲ 7500 ਅਹੁਦੇ ਹੋਣ ਦੀ ਗੱਲ ਕਹਿ ਦਿੱਤੀ ਹੈ ਪਰ ਇਸ ਦੀ ਸ਼ੁਰੂਆਤ ਮਿਸੇਜ਼ ਨਵਜੋਤ ਸਿੱਧੂ ਨੂੰ ਵੇਅਰ ਹਾਊਸ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਉਣ ਤੋਂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਪਹਿਲਾਂ ਇਕ ਪਰਿਵਾਰ ਇਕ ਟਿਕਟ ਦੇ ਫਾਰਮੂਲੇ ਦੇ ਤਹਿਤ ਟਿਕਟ ਨਹੀਂ ਦਿੱਤੀ ਗਈ ਸੀ। ਇਸ ਕੈਟਾਗਰੀ 'ਚ ਸ਼ਾਮਲ ਲਾਲ ਸਿੰਘ ਨੂੰ ਪਹਿਲਾਂ ਮੰਡੀ ਬੋਰਡ ਦਾ ਚੇਅਰਮੈਨ ਬਣਾਇਆ ਜਾ ਚੁੱਕਾ ਹੈ ਪਰ ਟਿਕਟ ਲੈਣ ਦੇ ਦਾਅਵੇਦਾਰ ਰਹੇ ਕਿਸੇ ਆਗੂ ਦੀ ਹੁਣ ਤੱਕ ਵਾਰੀ ਨਹੀਂ ਆਈ ਹੈ। ਉੱਧਰ, ਸਿੱਧੂ ਦੀ ਪਤਨੀ ਨੂੰ ਚੇਅਰਮੈਨ ਬਣਾਉਣ ਦੇ ਫੈਸਲੇ ਨੇ ਮੰਤਰੀ ਮੰਡਲ ਵਿਸਤਾਰ ਸਬੰਧੀ ਸੁਲਗ ਰਹੀ ਚੰਗਿਆੜੀ ਵਿਚ ਘਿਉ ਪਾਉਣ ਦਾ ਕੰਮ ਕੀਤਾ ਹੈ, ਕਿਉਂਕਿ ਵਾਅਦੇ ਮੁਤਾਬਕ ਮੰਤਰੀ ਨਾ ਬਣਾਏ ਜਾਣ ਤੋਂ ਨਾਰਾਜ਼ ਇਕ ਵੀ ਵਿਧਾਇਕ ਨੂੰ ਹੁਣ ਤੱਕ ਚੇਅਰਮੈਨ ਬਣਾਉਣ ਦੀ ਸ਼ੁਰੂਆਤ ਨਹੀਂ ਕੀਤੀ ਗਈ ਹੈ।
ਗਲੇ ਨਹੀਂ ਉਤਰ ਰਿਹਾ ਕਮੇਟੀਆਂ ਬਣਾਉਣ ਦਾ ਫਾਰਮੂਲਾ
ਮੰਤਰੀ ਮੰਡਲ ਦੇ ਵਿਸਤਾਰ ਨੂੰ ਲੈ ਕੇ ਹੋਈ ਬਗਾਵਤ ਤਹਿਤ ਕਈ ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਤੋਂ ਇਲਾਵਾ ਹਾਈਕਮਾਨ ਦੇ ਵੱਡੇ ਆਗੂਆਂ ਦੇ ਨਾਲ ਮੁਲਾਕਾਤ ਕਰ ਕੇ ਨਾਰਾਜ਼ਗੀ ਪ੍ਰਗਟ ਕੀਤੀ ਜਾ ਚੁੱਕੀ ਹੈ। ਇਸੇ ਦੌਰਾਨ ਰਾਹੁਲ ਗਾਂਧੀ ਨੇ ਮਾਨੀਟਰਿੰਗ ਅਤੇ ਕੋ-ਆਰਡੀਨੇਸ਼ਨ ਕਮੇਟੀਆਂ ਦਾ ਗਠਨ ਕਰ ਦਿੱਤਾ ਪਰ ਉਸ ਵਿਚ ਨਵੇਂ-ਪੁਰਾਣੇ ਮੰਤਰੀਆਂ ਤੋਂ ਇਲਾਵਾ ਕਾਫੀ ਅਜਿਹੇ ਆਗੂਆਂ ਦਾ ਨਾਂ ਪਾ ਦਿੱਤਾ ਗਿਆ ਹੈ, ਜੋ ਕੈਪਟਨ ਜਾਂ ਕਾਂਗਰਸ ਤੋਂ ਨਾਰਾਜ਼ ਨਹੀਂ ਹਨ। ਜਦੋਂਕਿ ਮੰਤਰੀ ਨਾ ਬਣਨ ਤੋਂ ਨਾਰਾਜ਼ ਚੱਲ ਰਹੇ ਕਿਸੇ ਵਿਧਾਇਕ ਦਾ ਨਾਂ ਨਹੀਂ ਹੈ ਅਤੇ ਕਈ ਸੀਨੀਅਰ ਆਗੂਆਂ ਦੇ ਨਾਂ ਵੀ ਗਾਇਬ ਹਨ, ਜਿਸ ਨਾਲ ਕਮੇਟੀਆਂ ਦੇ ਗਠਨ ਦੇ ਫਾਰਮੂਲੇ 'ਤੇ ਸਵਾਲ ਖੜ੍ਹੇ ਹੋ ਗਏ ਹਨ। ਇਥੋਂ ਤੱਕ ਕਿ ਇਨ੍ਹਾਂ ਕਮੇਟੀਆਂ ਦੀ ਵਰਕਿੰਗ ਕੀ ਹੋਵੇਗੀ, ਇਸ ਦਾ ਵੀ ਕਿਤੇ ਜ਼ਿਕਰ ਨਹੀਂ ਕੀਤਾ ਗਿਆ।
 
< Prev   Next >

Advertisements

Advertisement
Advertisement

Advertisement
Advertisement