:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ PRINT ਈ ਮੇਲ
jsa.jpgਅੰਮ੍ਰਿਤਸਰ -05ਮਈ-(ਮੀਡੀਆ,ਦੇਸਪੰਜਾਬ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੁਲਤਾਨ-ਉਲ-ਕੌਮ ਜਥੇ. ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ
ਤੀਜੀ ਜਨਮ ਸ਼ਤਾਬਦੀ ਸਬੰਧੀ ਗੁ . ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਾਨੂੰ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਦ੍ਰਿੜ੍ਹਤਾ, ਹਿੰਮਤ, ਦਲੇਰੀ ਤੇ ਧਰਮ ਦੀਆਂ ਸੁਨਹਿਰੀ ਕਦਰਾਂ-ਕੀਮਤਾਂ ਅਪਨਾਉਣ ਸਬੰਧੀ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ. ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਵੱਡੇ ਪੱਧਰ 'ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸ਼ਤਾਬਦੀ ਸਮਾਗਮਾਂ ਨਾਲ ਨੌਜਵਾਨ ਸਿੱਖ ਪੀੜ੍ਹੀ ਨੂੰ ਆਪਣੇ ਮਹਾਨ ਜਰਨੈਲਾਂ ਦੇ ਜੀਵਨ ਤੋਂ ਪ੍ਰੇਰਣਾ ਮਿਲੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਤਰਨਾ ਦਲ, ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਬਿਧੀ ਚੰਦ ਤਰਨਾ ਦਲ ਸੁਰਸਿੰਘ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਇਸ ਮੌਕੇ ਜਥੇ. ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਿੱਖ ਕੌਮ ਲਈ ਕੀਤੇ ਮਹਾਨ ਕਾਰਜਾਂ ਬਾਰੇ ਵਿਚਾਰ ਪੇਸ਼ ਕੀਤੇ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਿਤ 'ਜਥੇਦਾਰ ਜੱਸਾ ਸਿੰਘ ਆਹਲੂਵਾਲੀਆ' ਦੀ ਜਨਮ ਸ਼ਤਾਬਦੀ ਸਬੰਧੀ ਪ੍ਰਕਾਸ਼ਿਤ ਸੋਵੀਨਾਰ ਵੀ ਸਿੰਘ ਸਾਹਿਬਾਨ ਤੇ ਹੋਰਨਾਂ ਸ਼ਖਸੀਅਤਾਂ ਨੇ ਰਿਲੀਜ਼ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਰਣਜੀਤ ਸਿੰਘ ਗੌਹਰ, ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਤੇ ਹੋਰ ਵਿਦਵਾਨਾਂ ਨੇ ਸਿੱਖ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਭਾਈ ਰਾਮ ਸਿੰਘ, ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਵਿਜੇ ਸਿੰਘ ਬਾਦੀਆਂ, ਬਾਬਾ ਸਤਨਾਮ ਸਿੰਘ, ਬਾਬਾ ਗੁਰਬਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਵੱਸਣ ਸਿੰਘ ਮੜ੍ਹੀਆਂਵਾਲਾ,  ਜਗਦੀਸ਼ ਸਿੰਘ ਆਹਲੂਵਾਲੀਆ ਤੇ ਹਰਵਿੰਦਰਪਾਲ ਸਿੰਘ ਪਟਿਆਲੇ ਵਾਲੇ ਸਮੇਤ ਹੋਰ ਪੰਥਕ ਸ਼ਖਸੀਅਤਾਂ ਅਤੇ ਸਿੱਖ ਸੰਗਤਾਂ ਹਾਜ਼ਰ ਸਨ।
 
< Prev   Next >

Advertisements