:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਾਹਕੋਟ ਦੀ 'ਜੰਗ' 'ਚ ਕਾਂਗਰਸ ਨੂੰ ਸ਼ੁਰੂਆਤੀ ਝਟਕੇ PRINT ਈ ਮੇਲ
congrs.jpgਚੰਡੀਗੜ੍ਹ: -05ਮਈ-(ਮੀਡੀ,ਦੇਸਪੰਜਾਬ)-ਸ਼ਾਹਕੋਟ ਦੀ ‘ਜੰਗ’ ‘ਚ ਕਾਂਗਰਸ ਦੀ ਸ਼ੁਰੂਆਤ ਮਾੜੀ ਹੋਈ ਹੈ। ਜ਼ਿਮਨੀ ਚੋਣ ਦਾ ਐਲਾਨ ਹੁੰਦੇ ਹੀ ਸੰਭਾਵੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀ ਦਾ ਸਟਿੰਗ ਵਾਈਰਲ ਹੋ ਗਿਆ। ਇਸ ਦੇ ਬਾਵਜੂਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲਾਡੀ ਨਾਲ ਹੀ ਲਾਡ ਲੜਾਇਆ।

ਕਾਂਗਰਸ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਟਿਕਟ ਮਿਲਣ ਦੇ ਕੁਝ ਘੰਟਿਆਂ ਬਾਅਦ ਹੀ ਲਾਡੀ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਦਾ ਕੇਸ ਦਰਜ ਹੋ ਗਿਆ। ਇਸ ਮਗਰੋਂ ਕੇਸ ਦਰਜ ਕਰਨ ਵਾਲੇ ਥਾਣੇਦਾਰ ਨੇ ਅਸਤੀਫਾ ਦੇ ਦਿੱਤਾ। ਇੱਕਦਮ ਵਾਪਰੇ ਘਟਨਾਕ੍ਰਮ ਨੇ ਮਾਮਲੇ ਨੂੰ ਸ਼ੱਕੀ ਬਣਾ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਮੌਕਾ ਨਾ ਗਵਾਉਂਦਿਆਂ ਕਾਂਗਰਸ ‘ਤੇ ਹਮਲਾ ਬੋਲਿਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਹਰਦੇਵ ਸਿੰਘ ਲਾਡੀ ਸ਼ੇਰੋਵਾਲੀ ‘ਤੇ ਗੁੰਡਾ ਟੈਕਸ ਤੇ ਮਾਈਨਿੰਗ ਮਾਫੀਆ ਦਾ ਕੇਸ ਦਰਜ ਹੋਇਆ ਹੈ। ਕਾਂਗਰਸ ਸਰਕਾਰ ਹੁੰਦਿਆਂ ਐਫਆਈਆਰ ਦਰਜ ਹੋਈ ਹੈ। ਇਹ ਸੰਕੇਤ ਦਿੰਦੀ ਹੈ ਕਿ ਪੰਜਾਬ ਵਿੱਚ ਗੁੰਡਾ ਟੈਕਸ ਲੱਗ ਰਿਹਾ ਹੈ।

ਖਹਿਰਾ ਨੇ ਕਿਹਾ ਕਿ ਰਾਹੁਲ ਗਾਂਧੀ ਕਹਿੰਦੇ ਸੀ ਕਿ ਜ਼ੀਰੋ ਟੌਲਰੈਂਸ ਰੱਖੇਗੀ। ਰਾਹੁਲ ਗਾਂਧੀ ਨੂੰ ਹੁਣ ਲਾਡੀ ਸ਼ੇਰੋਵਾਲੀਆ ਦੀ ਨੌਮੀਨੇਸ਼ਨ ਕੈਂਸਲ ਕਰਨੀ ਚਾਹੀਦੀ ਹੈ। ਖਹਿਰਾ ਨੇ ਕਿਹਾ ਹੈ ਕਿ ਜਿਸ ਐਸਐਚਓ ਨੇ ਕੇਸ ਦਰਜ ਕੀਤਾ ਹੈ, ਉਸ ਨੇ ਅਸਤੀਫਾ ਦੇ ਦਿੱਤਾ ਹੈ। ਉਸ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਐਸਐਸਪੀ ਸਾਹਿਬ ‘ਤੇ ਦਬਾਅ ਹੈ। ਇਸ ਲਈ ਮੈਂ ਅਸਤੀਫਾ ਦੇ ਰਿਹਾ ਹਾਂ। ਇਸ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।

 
< Prev   Next >

Advertisements

Advertisement

Advertisement