:: ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼   :: ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ   :: ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ   :: ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ   :: ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ   :: ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ   :: ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.   :: ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ   :: ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ   :: ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ   :: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਸ਼ਮਾ ਨੇ ਅੰਤਰ ਬ੍ਰਿਕਸ ਸਹਿਯੋਗ 'ਚ ਭਾਰਤ ਦੇ ਯੋਗਦਾਨ ਦੀ ਜਤਾਈ ਇੱਛਾ PRINT ਈ ਮੇਲ
sus.jpgਜੋਹਾਨਸਬਰਗ-੦4ਜੂਨ-(ਮੀਡੀ,ਦੇਸਪੰਜਾਬ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੰਤਰ ਬ੍ਰਿਕਸ ਸਹਿਯੋਗ ਨੂੰ ਹੋਰ ਮਜਬੂਤ ਕਰਨ ਦੀ ਦਿਸ਼ਾ ਵਿਚ ਅੱਜ ਭਾਰਤ ਦੇ ਯੋਗਦਾਨ ਦੀ ਇੱਛਾ ਜਤਾਈ। ਦੱਖਣੀ ਅਫਰੀਕਾ ਦੀ 5 ਦਿਨ ਦੀ ਯਾਤਰਾ 'ਤੇ ਆਈ ਸੁਸ਼ਮਾ ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ) ਦੇ ਵਿਦੇਸ਼
ਮੰਤਰੀਆਂ ਦੀ ਬੈਠਕ ਵਿਚ ਹਿੱਸਾ ਲੈ ਰਹੀ ਹੈ। ਬੈਠਕ ਵਿਚ ਜੋਹਾਨਸਬਰਗ ਵਿਚ ਅਗਲੇ ਮਹੀਨੇ ਹੋਣ ਵਾਲੇ ਸਮੂਹ ਦੇ ਸਾਲਾਨਾ ਸ਼ਿਖਰ ਸੰਮੇਲਨ ਦੀ ਨੀਂਹ ਰੱਖੇ ਜਾਣ ਦੀ ਉਮੀਦ ਹੈ। ਦੱਖਣੀ ਅਫਰੀਕਾ ਅਤੇ ਲੇਸੋਥੋ ਵਿਚ ਭਾਰਤ ਦੀ ਹਾਈ ਕਮਿਸ਼ਨਰ ਰੁਚਿਰਾ ਕੰਬੋਜ ਨੇ ਬ੍ਰਿਕਸ ਵਿਦੇਸ਼ ਮੰਤਰੀਆਂ ਦੇ ਸ਼ਿਖਰ ਸੰਮੇਲਨ ਦੇ ਉਦਘਾਟਨ ਸੈਸ਼ਨ ਵਿਚ ਸੁਸ਼ਮਾ ਦੇ ਹਵਾਲੇ ਤੋਂ ਕਿਹਾ, 'ਇੱਥੇ ਸਾਡੀ ਚਰਚਾ ਅੰਤਰ ਬ੍ਰਿਕਸ ਸਹਿਯੋਗ ਨੂੰ ਅੱਗੇ ਹੋਰ ਮਜਬੂਤ ਕਰਨ ਦੀ ਦਿਸ਼ਾ ਵਿਚ ਯੋਗਦਾਨ ਦੇਵੇਗੀ।'
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਸੁਸ਼ਮਾ ਸਵਰਾਜ ਦੀ ਇਕ ਤਸਵੀਰ ਨਾਲ ਟਵੀਟ ਕੀਤਾ, 'ਸਰਵ ਆਯਾਮੀ ਅਤੇ ਬਹੁ-ਪੱਧਰੀ ਸਹਿਯੋਗ ਜੋ ਵਿਕਾਸ ਅਤੇ ਬਹੁ-ਪੱਖਵਾਦ ਨੂੰ ਕਾਇਮ ਰੱਖੇ। ਮੰਤਰੀ ਪੱਧਰੀ ਸੰਮੇਲਨ ਤੋਂ ਪਹਿਲਾਂ ਗਰੁੱਪ ਫੋਟੋ ਲਈ ਸਵਰਾਜ ਹੋਰ ਬ੍ਰਿਕਸ ਵਿਦੇਸ਼ ਮੰਤਰੀਆਂ ਨਾਲ।'' ਸੁਸ਼ਮਾ ਇਬਸਾ (ਭਾਰਤ, ਬ੍ਰਾਜ਼ੀਲ, ਦੱਖਣੀ ਅਫਰੀਕਾ) ਦੇ ਵਿਦੇਸ਼ ਮੰਤਰਆਂ ਦੀ ਬੈਠਕ ਦੀ ਪ੍ਰਧਾਨਗੀ ਵੀ ਕਰੇਗੀ। ਇਹ ਇਕ ਹੋਰ ਸਮੂਹ ਹੈ ਜੋ ਤਿੰਨਾਂ ਦੇਸ਼ਾਂ ਵਿਚਕਾਰ ਵੱਡੇ ਗਲੋਬਲ ਮੁੱਦਿਆਂ 'ਤੇ ਸਹਿਯੋਗ ਨੂੰ ਡੂੰਘਾ ਕਰਨ ਲਈ ਕੰਮ ਕਰ ਰਿਹਾ ਹੈ। ਵਿਦੇਸ਼ ਮੰਤਰੀ ਨੇ ਪੂਰਬ ਵਿਚ ਦੱਖਣੀ ਅਫਰੀਕੀ ਰਾਸ਼ਟਰਪਤੀ ਸਿਰਿਲ ਰਾਮਫੋਸਾ ਨਾਲ ਹੁਨਰ ਵਿਕਾਸ, ਖੇਤੀਬਾੜੀ ਅਤੇ ਸੂਚਨਾ ਤਕਨਾਲੋਜੀ ਵਰਗੇ ਖੇਤਰਾਂ ਵਿਚ  ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਸਬੰਧਾਂ ਦੀ ਮਜਬੂਤੀ ਅਤੇ ਵਿਆਪਕ ਸਹਿਯੋਗ 'ਤੇ ਚਰਚਾ ਕੀਤੀ।
 
< Prev   Next >

Advertisements

Advertisement

Advertisement