:: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ   :: ਪੰਜਾਬ ਤੇ ਹਰਆਿਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   :: ਕਾਂਗਰਸ ਦਾ ਦਾਅਵਾ, ਮੋਦੀ ਸਰਕਾਰ 'ਚ ਬੈਂਕਾਂ ਨੂੰ ਲੱਗਿਆ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ 'ਬੱਟਾ'   :: ਕਾਰਗਿਲ ਜ਼ਿਲੇ 'ਚੋਂ 60 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਲੂ ਪਰਿਵਾਰ ਨੂੰ ਵੱਡਾ ਝਟਕਾ, ਈ. ਡੀ. ਨੇ ਉਸਾਰੀ ਅਧੀਨ ਮਾਲ ਨੂੰ ਕੀਤਾ ਸੀਲ PRINT ਈ ਮੇਲ
lalu.jpgਪਟਨਾ -12ਜੂਨ-(ਮੀਡੀ,ਦੇਸਪੰਜਾਬ)-ਰਾਜਦ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਈ. ਡੀ. (ਡਾਇਰੈਕਟਰ ਆਫ ਇਨਫੋਰਸਮੈਂਟ) ਨੇ ਵੱਡਾ ਝਟਕਾ ਦਿੱਤਾ ਹੈ। ਈ. ਡੀ. ਨੇ ਪਟਨਾ ਦੇ ਬੇਲੀ ਰੋਡ ਸਥਿਤ ਸਗੁਨਾ ਰੋਡ ਨੇੜੇ ਬਣ ਰਹੇ ਉਸਾਰੀ ਅਧੀਨ ਮਾਲ ਨੂੰ ਸੀਲ ਕਰ ਦਿੱਤਾ ਹੈ। 750 ਕਰੋੜ ਦੀ ਲਾਗਤ ਨਾਲ 115 ਏਕੜ ਜ਼ਮੀਨ 'ਤੇ ਬਣ ਰਿਹਾ ਇਹ ਮਾਲ ਬਿਹਾਰ ਦਾ ਸਭ ਤੋਂ ਵੱਡਾ ਮਾਲ ਹੈ।

ਜਾਣਕਾਰੀ ਮੁਤਾਬਕ ਇਹ ਜ਼ਮੀਨ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਉਸ ਦੇ ਵੱਡੇ ਪੁੱਤਰ ਤੇਜਪ੍ਰਤਾਪ ਯਾਦਵ ਅਤੇ ਛੋਟੇ ਪੁੱਤਰ ਤੇਜਸਵੀ ਯਾਦਵ ਦੇ ਨਾਂ 'ਤੇ ਹੈ। ਇਸ ਜ਼ਮੀਨ ਦਾ ਸਰਕਲ ਰੇਟ 44.7 ਕਰੋੜ ਰੁਪਏ ਹੈ ਪਰ ਇਸ ਨੂੰ ਲਾਲੂ ਯਾਦਵ ਦੀ ਕੰਪਨੀ ਲਾਰਾ ਪ੍ਰਾਜੈਕਟ ਨੇ ਸਾਲ 2005-06 'ਚ ਸਿਰਫ 65 ਲੱਖ ਰੁਪਏ 'ਚ ਖਰੀਦ ਲਿਆ ਸੀ।ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਦੇ ਵਾਤਾਵਰਨ, ਵਨ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਨੇ ਪਟਨਾ ਦੇ ਬੇਲੀ ਰੋਡ 'ਤੇ ਸਗੁਨਾ ਮੋੜ ਨੇੜੇ ਲਾਲੂ ਯਾਦਵ ਪਰਿਵਾਰ ਦੇ ਬਣ ਰਹੇ ਇਸ ਚਰਚਿਤ ਮਾਲ ਦੇ ਨਿਰਮਾਣ 'ਤੇ ਤੁਰੰਤ ਰੋਕ ਲਗਾ ਦਿੱਤੀ ਸੀ। ਇਸ ਜ਼ਮੀਨ ਨੂੰ ਲੈ ਕੇ ਸਭ ਤੋਂ ਪਹਿਲਾਂ ਖੁਲਾਸਾ ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕੀਤਾ ਸੀ। ਇਸ ਜ਼ਮੀਨ ਦੇ ਸੰਬੰਧ 'ਚ ਈ. ਡੀ. ਤੇਜਸਵੀ ਯਾਦਵ ਅਤੇ ਰਾਬੜੀ ਦੇਵੀ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਕਰ ਚੁਕੇ ਹਨ।
 
< Prev   Next >

Advertisements


Advertisement
Advertisement