:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
15 ਅਗਸਤ ਨੂੰ ਹਮਲੇ ਲਈ ਦਿੱਲੀ 'ਚ ਦਾਖਲ ਹੋਏ 5 ਅੱਤਵਾਦੀ, ਅਲਰਟ ਜਾਰੀ PRINT ਈ ਮੇਲ
15_agu.jpgਨਵੀਂ ਦਿੱਲੀ -05ਅਗਸਤ-(ਮੀਡੀਆ,ਦੇਸਪੰਜਾਬ) ਉਂਝ ਤਾਂ ਹਰ ਸਾਲ 15 ਅਗਸਤ ਵਾਲੇ ਦਿਨ ਕੌਮੀ ਰਾਜਧਾਨੀ ਦਿੱਲੀ ਵਿਚ ਅੱਤਵਾਦੀ ਹਮਲੇ ਦਾ ਖਤਰਾ ਬਣਿਆ ਰਹਿੰਦਾ ਹੈ ਪਰ ਇਸ ਵਾਰ ਇਹ ਖਤਰਾ ਕੁਝ ਵਧੇਰੇ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਦੇ ਬੇਹੱਦ ਮਜ਼ਬੂਤ ਪ੍ਰਬੰਧ ਕੀਤੇ ਜਾ ਰਹੇ ਹਨ।
ਸੁਰੱਖਿਆ ਏਜੰਸੀਆਂ ਨੇ ਦਿੱਲੀ ਪੁਲਸ ਨੂੰ ਇਸ ਵਾਰ ਲਈ ਖਾਸ ਅਲਰਟ ਜਾਰੀ ਕਰ ਕੇ ਅੱਤਵਾਦੀ ਹਮਲਿਆਂ ਸਬੰਧੀ ਚੌਕਸ ਰਹਿਣ ਲਈ ਕਿਹਾ ਹੈ। ਖੁਫੀਆ ਏਜੰਸੀਆਂ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਹਮਲਾ ਕਰਨ ਲਈ ਲਸ਼ਕਰ-ਏ-ਤੋਇਬਾ ਦੇ 5 ਅੱਤਵਾਦੀ ਦਿੱਲੀ ਵਿਚ ਦਾਖਲ ਹੋ ਚੁੱਕੇ ਹਨ। ਖੁਫੀਆ ਅਲਰਟ 'ਚ ਡਰ ਪ੍ਰਗਟ ਕੀਤਾ ਗਿਆ ਹੈ ਕਿ ਉਕਤ ਅੱਤਵਾਦੀ ਪੁਲਸ ਨੂੰ ਚਕਮਾ ਦੇਣ ਲਈ ਹਿੰਦੂ ਜਾਂ ਸਿੱਖ ਦੇ ਧਾਰਮਿਕ ਪਹਿਰਾਵੇ ਦੀ ਵਰਤੋਂ ਕਰ ਸਕਦੇ ਹਨ। ਲਸ਼ਕਰ ਦੀ ਪਲਾਨਿੰਗ ਹਿੰਦੂ ਜਾਂ ਸਿੱਖ ਦਾ ਰੂਪ ਧਾਰਨ ਕਰ ਕੇ ਕਿਸੇ ਭੀੜ-ਭੜੱਕੇ ਵਾਲੇ ਇਲਾਕੇ ਅਤੇ ਮੰਦਰਾਂ ਵਿਚ ਦਾਖਲ ਹੋ ਕੇ ਹਮਲਾ ਕਰਨ ਦੀ ਹੈ।ਸੁਰੱਖਿਆ ਏਜੰਸੀਆਂ ਦੇ ਅਲਰਟ ਵਿਚ ਇਹ ਗੱਲ ਸਪੱਸ਼ਟ ਕਹੀ ਗਈ ਹੈ ਕਿ ਦਿੱਲੀ ਵਿਚ ਦਾਖਲ ਹੋ ਚੁੱਕੇ ਅੱਤਵਾਦੀ 15 ਅਗਸਤ ਦੇ ਮੌਕੇ 'ਤੇ ਦਿੱਲੀ ਦੇ ਕਿਸੇ ਮੰਦਰ, ਮਸਜਿਦ, ਦਰਗਾਹ, ਚਰਚ, ਭੀੜ-ਭੜੱਕੇ ਵਾਲੇ ਇਲਾਕੇ, ਵੱਡੀਆਂ ਸਰਕਾਰੀ ਇਮਾਰਤਾਂ, ਰੇਲਵੇ ਸਟੇਸ਼ਨ, ਬੱਸ ਅੱਡੇ, ਮਾਲ ਅਤੇ ਦਿੱਲੀ ਏਅਰਪੋਰਟ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ। ਸੁਰੱਖਿਆ ਏਜੰਸੀਆਂ ਨੇ ਦਿੱਲੀ ਪੁਲਸ ਅਤੇ ਉਸ ਦੀ ਸਪੈਸ਼ਲ ਸੈੱਲ ਨੂੰ 15 ਅਗਸਤ ਨੂੰ ਧਿਆਨ ਵਿਚ ਰੱਖਦਿਆਂ ਅੱਤਵਾਦੀ ਸਰਗਰਮੀਆਂ ਨੂੰ ਲੈ ਕੇ ਵੱਧ ਤੋਂ ਵੱਧ ਅਲਰਟ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਇਸ ਕਾਰਨ ਦਿੱਲੀ ਦੇ ਕਨਾਟ ਪਲੇਸ ਸਮੇਤ ਸਭ ਅਹਿਮ ਇਲਾਕਿਆਂ ਵਿਚ ਕਮਾਂਡੋ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਨਾਲ ਹੀ ਮੋਬਾਇਲ ਕਮਾਂਡੋ ਗਸ਼ਤ ਵੀ ਵਧਾ ਦਿੱਤੀ ਗਈ ਹੈ। ਦਿੱਲੀ ਦੇ ਚੋਟੀ ਦੇ ਅਧਿਕਾਰੀਆਂ ਮੁਤਾਬਕ 15 ਅਗਸਤ ਦੇ ਮੌਕੇ 'ਤੇ ਲਸ਼ਕਰ ਦੇ ਨਾਲ-ਨਾਲ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਵਰਗੇ ਵੱਖਵਾਦੀਆਂ ਸੰਗਠਨਾਂ ਤੇ ਅੱਤਵਾਦੀ ਵੀ ਦਿੱਲੀ ਵਿਚ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਸ਼ਹਿਰ ਦੇ ਸਭ ਇਲਾਕਿਆਂ ਦੇ ਪੁਲਸ ਅਧਿਕਾਰੀਆਂ ਨੂੰ ਗਸ਼ਤ ਵਧਾਉਣ ਲਈ ਕਿਹਾ ਹੈ।
 
< Prev   Next >

Advertisements