ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ' |
|
|
 ਰੋਹਤਕ/ਜਲੰਧਰ -09ਅਗਸਤ-(ਮੀਡੀਆ,ਦੇਸਪੰਜਾਬ)- ਆਮ ਆਦਮੀ ਪਾਰਟੀ 'ਚ ਚੱਲ ਰਹੇ ਕਲੇਸ਼ ਨੂੰ ਲੈ ਕੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਚੁੱਪੀ ਤੋੜ ਦਿੱਤੀ ਹੈ। ਰੋਹਤਕ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸੁਖਪਾਲ ਸਿੰਘ ਖਹਿਰਾ ਦੀ ਬਗਾਵਤ 'ਤੇ
ਬੋਲਦੇ ਹੋਏ ਕਿਹਾ ਕਿ ਇਹ ਸਾਡੇ ਪਰਿਵਾਰ ਦਾ ਅੰਦਰੂਨੀ ਮਾਮਲਾ ਹੈ, ਜਿਸ ਨੂੰ ਅਸੀਂ ਮਿਲ
ਕੇ ਸੁਲਝਾ ਲਵਾਂਗੇ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਦੇ ਅੰਦਰ ਮਤਭੇਦ ਹੁੰਦੇ ਰਹਿੰਦੇ ਹਨ,
ਜਿਨ੍ਹਾਂ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਪ੍ਰਧਾਨ
ਅਤੇ ਉੱਪ ਪ੍ਰਧਾਨ ਦੇ ਅਹੁਦੇ ਖਾਲੀ ਹਨ। ਇਸ ਤੋਂ ਇਲਾਵਾ ਐੱਸ.ਵਾਈ.ਐੱਲ. ਦੇ ਮੁੱਦੇ 'ਤੇ
ਬੋਲਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਸ ਦਾ ਫੈਸਲਾ ਸੁਪਰੀਮ ਕੋਰਟ ਵੱਲੋਂ ਸੁਣਾਇਆ
ਜਾਵੇਗਾ, ਜੋ ਸਖਤੀ ਨਾਲ ਲਾਗੂ ਹੋਵੇਗਾ। ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਦੋਵੇਂ
ਸੂਬਿਆਂ ਨਾਲ ਇਨਸਾਫ ਕਰੇਗਾ।
ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ 'ਆਪ' ਦੇ
ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਪਾਰਟੀ 'ਚ ਘਮਾਸਾਨ ਮਚਿਆ
ਹੋਇਆ ਹੈ। ਪਾਰਟੀ ਦੋ ਧੜਿਆਂ 'ਚ ਵੰਡੀ ਗਈ ਹੈ ਅਤੇ ਦੋਵੇਂ ਧੜਿਆ ਵੱਲੋਂ ਇਕ ਦੂਜੇ 'ਤੇ
ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
|