:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀਬਾੜੀ ਅਧਿਕਾਰੀਆਂ ਵੱਲੋਂ ਅਜਨਾਲਾ ਦੇ ਦੋਸ਼ੀ ਡੀਲਰ ਵਿਰੁੱਧ ਯੋਗ ਕਾਰਵਾਈ ਦੀ ਮੰਗ PRINT ਈ ਮੇਲ

ਪਟਿਆਲਾ, 7 ਅਕਤੂੁਬਰ-ਅੱਜ ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰਾਂ ਦੀ ਮੀਟਿੰਗ ਵਿਚ ਅਜਨਾਲਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਡੀਲਰਾਂ ਦੀ ਚੈਕਿੰਗ ਦੌਰਾਨ ਪਿਛਲੇ ਦਿਨੀਂ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਗਈ ਬਦਸਲੂਕੀ ਸਬੰਧੀ ਕੇਸ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਸੰਬੰਧਿਤ ਦੋਸ਼ੀ ਡੀਲਰ ਵਿਰੁੱਧ ਸਰਕਾਰ ਵੱਲੋਂ ਬਣਦੀ ਅਨੁਸ਼ਾਸਨਿਕ ਕਾਰਵਾਈ ਨਾ ਕਰਨ ਕਰਕੇ ਖੇਤੀਬਾੜੀ ਵਿਭਾਗ, ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਵਿੰਗਾਂ ਵੱਲੋਂ ਚਲ ਰਹੇ ਲਗਾਤਾਰ ਰੋਸ ਧਰਨੇ ਦੀ ਵਿਭਾਗ ਦੇ ਸਮੂਹ ਕਰਮਚਾਰੀਆਂ ਵੱਲੋਂ ਹਮਾਇਤ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਮੰਗ ਕੀਤੀ ਕਿ ਦੋਸ਼ੀ, ਜਿਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ’ਤੇ ਹਮਲਾ ਕੀਤਾ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਤਾਂ ਜੋ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਕਰਨ ਦਾ ਮਾਹੌਲ ਮਿਲ ਸਕੇ। ਇਸ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ ਲਈ ਸਮੁੱਚੇ ਪੰਜਾਬ ਦੀਆਂ ਜ਼ਿਲ੍ਹਾਵਾਰ ਜਥੇਬੰਦੀਆਂ ਨੂੰ ਆਪਣੀ ਸ਼ਮੂਲੀਅਤ ਕਰਨ ਲਈ ਕਿਹਾ ਗਿਆ। ਡਾ: ਮੰਗਲ ਸਿੰਘ ਸੰਧੂ ਪ੍ਰਧਾਨ ਸੰਯੁਕਤ ਡਾਇਰੈਕਟਰਜ਼ ਐਸੋਸੀਏਸ਼ਨ ਪੰਜਾਬ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਸ ਪ੍ਰਦਰਸ਼ਨ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਕਿਸਾਨ ਵਿਰੋਧੀ ਤਾਕਤਾਂ ਨੂੰ ਨੱਥ ਪਾਈ ਜਾ ਸਕੇ। ਇਸ ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ: ਬਲਦੇਵ ਸਿੰਘ ਤੇ ਜਨਰਲ ਸਕੱਤਰ ਡਾ: ਰਾਜਿੰਦਰ ਸਿੰਘ ਬਰਾੜ ਨੇ ਵੀ ਸ਼ਮੂਲੀਅਤ ਕੀਤੀ।

 
< Prev   Next >

Advertisements