:: ਦਿੱਲੀ ਵਿਧਾਨ ਸਭਾ ਚੋਣਾਂ : ਹਰ ਸੀਟ ਤੇ ਧਿਆਨ ਰੱਖ ਰਹੇ ਹਨ ਮੋਦੀ-ਸ਼ਾਹ   :: ਹਾਰਦਿਕ ਪਟੇਲ ਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਹੈ ਭਾਜਪਾ: ਪ੍ਰਿਯੰਕਾ   :: 30 ਸਾਲਾਂ ਦਾ ਦਰਦ ਸੀਨੇ ਚ ਦਫਨ, ਕਸ਼ਮੀਰੀ ਪੰਡਤਾਂ ਨੂੰ ਅੱਜ ਵੀ ਘਰ ਵਾਪਸੀ ਦੀ ਉਡੀਕ   :: ਦਿੱਲੀ ਵਿਧਾਨ ਸਭਾ ਚੋਣਾਂ : ਆਪ ਨੇ ਜਾਰੀ ਕੀਤਾ ਕੇਜਰੀਵਾਲ ਦਾ ਗਰੰਟੀ ਕਾਰਡ   :: ਜਦੋਂ ਤਕ ਦਿੱਲੀ ਚ ਈਮਾਨਦਾਰ ਸਰਕਾਰ ਹੈ, ਮਾਪਿਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ : ਕੇਜਰੀਵਾਲ   :: ਕਲ ਮਿਲ ਸਕਦੈ ਭਾਜਪਾ ਨੂੰ ਨਵਾਂ ਪ੍ਰਧਾਨ, ਜੇ.ਪੀ. ਨੱਡਾ ਦੀ ਹੋਵੇਗੀ ਤਾਜਪੋਸ਼ੀ!   :: 10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ   :: ਐਡਵੋਕੇਟ ਸਿਮਰਨਜੀਤ ਕੌਰ ਗਿੱਲ ਹੋਈ ਮੋਹਾਲੀ SSP ਦਫਤਰ ਪੇਸ਼, ਪੁਲਸ ਨੇ ਕੀਤਾ ਗ੍ਰਿਫਤਾਰ   :: ਭਾਜਪਾ ਸੰਸਦ ਮੈਂਬਰ ਪ੍ਰਗਿਆ ਨੂੰ ਸ਼ੱਕੀ ਲਿਫਾਫਾ ਭੇਜਣ ਵਾਲਾ ਸ਼ਖਸ ਗਿ੍ਰਫਤਾਰ   :: ਭਾਰਤ ਨੂੰ ਪੰਜ ਹਜ਼ਾਰ ਅਰਬ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਟੀਚਾ ਮੁਸ਼ਕਲ: ਗਡਕਰੀ   :: ਨਿਰਭਯਾ ਦੇ ਪਿਤਾ ਬੋਲੇ- ਅਸੀਂ ਸੋਨੀਆ ਗਾਂਧੀ ਵਾਂਗ ਵੱਡੇ ਦਿਲ ਵਾਲੇ ਨਹੀਂ   :: 370 ਤੇ CAA ਵਿਵਾਦ ਦੇ ਬਾਵਜੂਤ ਭਾਰਤ ਆਉਣ ਵਾਲੇ ਸੈਲਾਨੀਆਂ ਦੇ ਨਹੀਂ ਰੁਕੇ ਕਦਮ   :: ਐੱਸ-400 ਮਿਜ਼ਾਇਲਾਂ ਦਾ ਉਤਪਾਦਨ ਸ਼ੁਰੂ, 2025 ਤਕ ਕਰ ਦਿੱਤੀ ਜਾਵੇਗੀ ਸਪਲਾਈ : ਰੂਸ   :: NPR ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੱਦੀ ਬੈਠਕ (ਪੜ੍ਹੋ 17 ਜਨਵਰੀ ਦੀਆਂ ਖਾਸ ਖਬਰਾਂ)   :: ISRO ਨੇ ਰਚਿਆ ਇਤਿਹਾਸ, GSAT-30 ਸਫਲਤਾਪੂਰਵਕ ਲਾਂਚ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੱਜ ਦਾ ਹੁਕਮਨਾਮਾ (02.09.2018) PRINT ਈ ਮੇਲ

drbar_s.jpgਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ॥੪॥੭॥

ਐਤਵਾਰ, ੧੭ ਭਾਦੋਂ (ਸੰਮਤ ੫੫੦ ਨਾਨਕਸ਼ਾਹੀ) ਅੰਗ: ੫੬੦

ਵਡਹੰਸੁ ਮਹਲਾ ੩ ॥
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭।

WADAHANS, THIRD MEHL:
My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

Sunday, 17th Bhaadon (Samvat 550 Nanakshahi) Page: 560

 
< Prev   Next >

Advertisements

Advertisement
Advertisement

Advertisement
Advertisement
Advertisement
Advertisement