:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ PRINT ਈ ਮੇਲ
rahul.jpgਬਠਿੰਡਾ/ਬਾਘਾਪੁਰਾਣਾ  ਕਾਂਗਰਸ ਨੇ ਜਿਸ ਤਰ੍ਹਾਂ 1984 ਦੇ ਕਤਲੇਆਮ ਦੇ ਮਾਮਲੇ 'ਚ ਜਾਂਚ 'ਤੇ ਜਾਂਚ ਕਰਵਾ ਕੇ ਮਾਮਲੇ ਨੂੰ ਦਹਾਕਿਆਂ ਤਕ ਲਟਕਾਇਆ, ਉਵੇਂ ਹੀ ਹੁਣ ਕਾਂਗਰਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲੇ ਨੂੰ ਵੀ ਜਾਂਚ ਦੇ ਨਾਂ 'ਤੇ ਦਬਾਉਣ ਦੀ ਤਾਕ 'ਚ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ 'ਚ ਉਕਤ ਮੁੱਦੇ ਨੂੰ ਉਠਾ ਕੇ ਕੇਵਲ ਬਾਦਲਾਂ ਦੇ ਵਿਰੋਧ ਦਾ ਮਾਹੌਲ ਬਣਾਇਆ ਹੈ ਪਰ ਕਾਂਗਰਸ ਇਸ ਮਾਮਲੇ 'ਚ ਕਾਰਵਾਈ ਕਰਨ ਦੇ ਮੂਡ 'ਚ ਨਹੀਂ। ਫੂਲਕਾ ਨੇ ਕਿਹਾ ਕਿ ਇਸ ਪੂਰੀ ਗੇਮ ਦਾ ਰਿਮੋਟ ਰਾਹੁਲ ਗਾਂਧੀ ਦੇ ਹੱਥਾਂ 'ਚ ਹੈ। ਉਹ ਨਹੀਂ ਚਾਹੁੰਦੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ 'ਚ ਅਕਾਲੀਆਂ 'ਤੇ ਕੋਈ ਕਾਰਵਾਈ ਹੋਵੇ। ਰਾਹੁਲ ਗਾਂਧੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਇਸ ਮਾਮਲੇ 'ਚ ਲਪੇਟਣਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮੁੱਦੇ ਨੂੰ ਪੂਰੀ ਤਰ੍ਹਾਂ ਉਛਾਲਣ ਅਤੇ ਸਿਆਸੀ ਲਾਭ ਲੈਣ ਦੇ ਹੁਕਮ ਦਿੱਤੇ ਹਨ। ਰਾਹੁਲ ਗਾਂਧੀ ਦੀ ਘੁਰਕੀ ਦਾ ਹੀ ਅਸਰ ਹੈ ਕਿ ਵਿਧਾਨ ਸਭਾ 'ਚ ਇਸ ਮੁੱਦੇ ਨੂੰ ਬੜੇ ਜ਼ੋਰ ਨਾਲ ਉਠਾਉੁਣ ਵਾਲੇ ਕਾਂਗਰਸ ਦੇ ਪੰਜੇ ਵਿਧਾਇਕ ਅੱਜ ਚੁੱਪ ਧਾਰਨ ਕਰ ਗਏ ਹਨ। ਉਨ੍ਹਾਂ ਨੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ, ਹੋਰ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਸ ਮਾਮਲੇ 'ਚ ਕਾਰਵਾਈ ਕਰਨ ਲਈ ਆਪਣੀ ਸਰਕਾਰ 'ਤੇ ਦਬਾਅ ਪਾਉਣ।

ਜਦੋਂ ਤਕ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੋ ਜਾਂਦੀ ਉਦੋਂ ਤਕ ਚੁੱਪ ਨਹੀਂ ਬੈਠਾਂਗਾ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਰਵਿੰਦਰ ਸਿੰਘ ਫੂਲਕਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਜਦ ਤਕ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੋ ਜਾਂਦੀ, ਉਦੋਂ ਤਕ ਉਹ ਚੁੱਪ ਨਹੀਂ ਬੈਠਣਗੇ।

ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ 'ਚ ਕਮਿਸ਼ਨ ਦੀ ਆਈ ਰਿਪੋਰਟ 'ਚ ਸ਼ਾਮਲ ਬਾਦਲ ਪਰਿਵਾਰ ਵਿਰੁੱਧ ਕੈਪਟਨ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਛੇੜਣ ਦੇ ਇਲਾਵਾ 16 ਸਤੰਬਰ ਨੂੰ ਆਪਣਾ ਅਸਤੀਫਾ ਦੇ ਦੇਣਗੇ, ਕਿਉਂਕਿ ਕੈਪਟਨ ਸਰਕਾਰ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਸੂਬਾ ਸਰਕਾਰ ਚਾਰ ਛੋਟੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕਰਨਾ ਚਾਹੁੰਦੀ।

ਪੰਜਾਬ ਦੇ 5 ਸੀਨੀਅਰ ਮੰਤਰੀਆਂ ਨੇ ਕਿਹਾ-ਫੂਲਕਾ ਵਲੋਂ ਅਸਤੀਫਾ ਦੇਣ ਦੀ ਧਮਕੀ ਨਿਆਂ ਦੇ ਰਾਹ ਵਿਚ ਅੜਿੱਕਾ ਪਾਉਣ ਦੀ ਕੋਸ਼ਿਸ਼
ਚੰਡੀਗੜ੍ਹ (ਅਸ਼ਵਨੀ)- ਪੰਜਾਬ ਸਰਕਾਰ ਦੇ 5  ਸੀਨੀਅਰ ਕੈਬਨਿਟ ਮੰਤਰੀਆਂ ਨੇ 'ਆਪ' ਦੇ ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਅਸਤੀਫਾ ਦੇਣ ਦੀ ਧਮਕੀ ਨੂੰ ਨਿਆਂ ਦੇ ਰਾਹ ਵਿਚ ਅੜਿੱਕਾ ਪੈਦਾ ਕਰਨ ਦੀ ਕੋਸ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਹਿਤ ਲਈ ਇਹ ਕਾਰਵਾਈ ਇਕ ਸੀਨੀਅਰ ਆਗੂ ਨੂੰ ਸ਼ੋਭਾ ਨਹੀਂ ਦਿੰਦੀ। ਕੈਬਨਿਟ ਮੰਤਰੀਆਂ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫੂਲਕਾ ਵਲੋਂ 15 ਦਿਨਾਂ ਵਿਚ ਸ਼ੱਕੀਆਂ ਨੂੰ ਗ੍ਰਿਫਤਾਰ ਕਰਨ ਦਾ ਅਲਟੀਮੇਟਮ ਦੇਣਾ ਨਿਆਂ ਤੇ ਇਨਸਾਫ ਦੇ ਸਿਧਾਂਤ ਦੀ ਉਲੰਘਣਾ ਹੈ।
 
< Prev   Next >

Advertisements

Advertisement

Advertisement