:: 1984 ਕਤਲੇਆਮ : ਗਵਾਹ ਨੇ ਕੀਤੀ ਪਛਾਣ, ਵਧ ਸਕਦੀਆਂ ਨੇ ਸੱਜਣ ਕੁਮਾਰ ਦੀਆਂ ਮੁਸ਼ਕਲਾਂ   :: ਮੋਦੀ ਜੀ ਤਾਂ ‘ਸਿਰਫ ਝੂਠ’ ਬੋਲਦੇ ਹਨ : ਰਾਹੁਲ ਗਾਂਧੀ   :: ਰਾਜਸਥਾਨ 'ਚ ਕਾਂਗਰਸ ਦਾ ਵੱਡਾ ਦਾਅ-ਪੇਚ, ਵਸੁੰਧਰਾ ਵਿਰੁੱਧ ਲੜੇਗਾ ਜਸਵੰਤ ਦਾ ਪੁੱਤਰ   :: ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ : ਸਿੱਧੂ   :: 1984 ਕਤਲੇਆਮ 'ਤੇ ਕੇਜਰੀਵਾਲ ਬੋਲੇ, ਵੱਡੀਆਂ ਮੱਛੀਆਂ ਨੂੰ ਸਜ਼ਾ ਮਿਲਣਾ ਅਜੇ ਬਾਕੀ   :: ਭਾਜਪਾ 'ਤੇ ਵਰ੍ਹੇ ਰਾਹੁਲ, ਕਿਹਾ-ਕਦੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲਦੇ ਮੋਦੀ   :: ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ   :: ਚੱਕਰਵਰਤੀ ਤੂਫਾਨ 'ਗਾਜਾ' ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਹਰ ਸੰਭਵ ਮਦਦ : ਰਾਜਨਾਥ   :: ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ   :: ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ   :: '84 ਕਤਲੇਆਮ' : ਦੋਸ਼ੀਆਂ ਦੀ ਸਜ਼ਾ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ   :: 'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ   :: 1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ   :: SBI 'ਚ ਹੈ ਖਾਤਾ ਤਾਂ ਕਰ ਲਓ ਇਹ ਕੰਮ, ਨਹੀਂ ਤਾਂ ਪੇਮੈਂਟ ਹੋ ਜਾਵੇਗੀ ਬੰਦ!   :: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ 'ਚ ਹਾਫਿਜ਼ ਸਈਦ ਦੇ ਖੁੱਲ੍ਹੇਆਮ ਘੁੰਮਣ ਕਾਰਨ ਭਾਰਤ ਵਾਂਗ ਚਿੰਤਤ ਹੈ ਅਮਰੀਕਾ PRINT ਈ ਮੇਲ
hafij.jpgਵਾਸ਼ਿੰਗਟਨ/ਨਵੀਂ ਦਿੱਲੀ ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਵੀ ਭਾਰਤ ਦੇ ਸਮਾਨ ਇਸ ਗੱਲ 'ਤੇ ਚਿੰਤਤ ਹੈ ਕਿ ਪਾਕਿਸਤਾਨ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਖੁੱਲ੍ਹੇਆਮ ਘੁੰਮਣ ਦੇ ਰਿਹਾ ਹੈ ਜਦਕਿ ਅੱਤਵਾਦੀ ਗਤੀਵਿਧੀਆਂ 'ਚ ਉਸ ਦੀ ਭੂਮਿਕਾ ਨੂੰ ਦੇਖਦੇ ਹੋਏ ਅਮਰੀਕਾ ਨੇ ਉਸ 'ਤੇ ਇਨਾਮ ਰੱਖਿਆ ਹੈ।

ਅਮਰੀਕੀ ਅਧਿਕਾਰੀ ਦਾ ਇਹ ਬਿਆਨ ਉਸ ਵੇਲੇ ਆਇਆ ਜਦੋਂ ਇਕ ਦਿਨ ਪਹਿਲਾਂ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰਕੇ ਖੇਤਰੀ ਸ਼ਾਂਤੀ ਤੇ ਸਥਿਰਤਾ ਦੇ ਲਈ ਖਤਰਾ ਬਣੇ ਅੱਤਵਾਦੀਆਂ ਖਿਲਾਫ ਲਗਾਤਾਰ ਤੇ ਨਿਰਣਾਇਕ ਕਦਮ ਚੁੱਕਣ ਲਈ ਕਿਹਾ ਹੈ। ਪੋਂਪੀਓ ਨਾਲ ਯਾਤਰਾ ਕਰ ਰਹੇ ਅਧਿਕਾਰੀ ਨੇ ਨਵੀਂ ਦਿੱਲੀ 'ਚ ਕਿਹਾ ਕਿ ਅਸੀਂ ਅੱਤਵਾਦ ਵਿਰੋਧ 'ਤੇ ਗੱਲਬਾਤ ਲਈ ਪਿਛਲੇ ਸਾਲ ਭਾਰਤ ਦੇ ਨਾਲ ਬੇਹੱਦ ਨੇੜੇਓਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਵਿਰੋਧ ਯਕੀਨਨ ਭਾਰਤ ਦੇ ਨਾਲ ਸਾਂਝੇ ਹਿੱਤਾ ਦਾ ਇਕ ਮੁੱਦਾ ਹੈ। ਮੁੰਬਈ ਹਮਲੇ ਦੇ 10 ਸਾਲ ਪੂਰੇ ਹੋਣ ਵਾਲੇ ਹਨ। ਅਸੀਂ ਵੀ ਭਾਰਤ ਵਾਂਗ ਇਸ ਗੱਲ 'ਤੇ ਚਿੰਤਤ ਹਾਂ ਕਿ ਪਾਕਿਸਤਾਨ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਖੁੱਲ੍ਹੇਆਮ ਘੁੰਮਣ ਦੇ ਰਿਹਾ ਹੈ ਜਦਕਿ ਅੱਤਵਾਦੀ ਗਤੀਵਿਧੀਆਂ 'ਚ ਉਸ ਦੀ ਭੂਮਿਕਾ ਨੂੰ ਦੇਖਦੇ ਹੋਏ ਉਸ 'ਤੇ ਇਨਾਮ ਰੱਖਿਆ ਗਿਆ ਹੈ।

ਪਾਕਿਸਤਾਨ 'ਚ ਅੱਤਵਾਦੀਆਂ ਦੀ ਮੌਜੂਦਗੀ ਦੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਅਮਰੀਕਾ ਸਰਹੱਦ ਪਾਰ ਤੋਂ ਘੁੱਸਪੈਠ ਤੇ ਹਿੰਸਾ 'ਤੇ ਭਾਰਤ ਵਾਂਗ ਹੀ ਚਿੰਤਤ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਅੱਤਵਾਦ ਵਿਰੋਧੀ ਸਹਿਯੋਗ 'ਤੇ ਗੱਲਬਾਤ ਹੋਵੇਗੀ। ਅਧਿਕਾਰੀ ਨੇ ਕਿਹਾ ਕਿ ਭਾਰਤ ਪਾਕਿਸਤਾਨ ਸਬੰਧਾਂ ਦੀ ਗੱਲ ਕਰੀਏ ਤਾਂ ਅਸੀਂ ਇਕ-ਦੂਜੇ ਨਾਲ ਗੱਲ ਕਰਨ ਦੇ ਦੋਵਾਂ ਦੇਸ਼ਾਂ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕਰਦੇ ਹਾਂ।
 
< Prev   Next >

Advertisements

Advertisement
Advertisement