:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਨਹੀਂ ਬਖਸੇਗੀ ਸਰਕਾਰ : ਹੈਨਰੀ PRINT ਈ ਮੇਲ
henri.jpgਮਾਨਸਾ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਸਰਕਾਰ ਨਹੀਂ ਬਖਸੇਗੀ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਨਾਲ ਇਸ ਗੱਲ ਦਾ ਵਾਅਦਾ ਹੈ ਕਿ ਇਸ ਮਸਲੇ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਲੋਕ ਕਚਹਿਰੀ ਵਿੱਚ
ਨੰਗਾ ਕਰਨਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸ਼ਹਿਰ ਦੇ ਫੋਰਸੀਜਨ ਹੋਟਲ ਵਿਖੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਜਿਲ੍ਹਾ ਮਾਨਸਾ ਦੇ ਚੋਣ ਅਬਜਰਵਰ ਅਵਤਾਰ ਸਿੰਘ ਹੈਨਰੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਸਾ ਜਿਲ੍ਹੇ ਦੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਉਮੀਦਵਾਰਾਂ ਦਾ ਐਲਾਨ ਜ਼ਿਲ੍ਹਾ ਅਤੇ ਹਲਕਾ ਲੀਡਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਪਾਰਟੀ ਵਿੱਚ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। 
ਸ਼੍ਰੀ ਹੈਨਰੀ ਨੇ ਸਪੱਸ਼ਟ ਕਿਹਾ ਕਿ ਅਨੁਸ਼ਾਸ਼ਨ ਭੰਗ ਕਰਨ ਵਾਲੇ ਕਿਸੇ ਵੀ ਸਖਸ ਨੂੰ ਬਖਸਿਆ ਨਹੀਂ ਜਾਵੇਗਾ ਕਿਉਂਕਿ ਇਹ ਚੋਣ ਨਤੀਜੇ ਲੋਕ ਸਭਾ ਚੋਣਾਂ ਨੂੰ ਪ੍ਰਭਾਵਿਤ ਕਰਨਗੇ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਜਿਲ੍ਹਾ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਸ਼੍ਰੀਮਤੀ ਸੋਨੀਆ ਗਾਂਧੀ, ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਝੋਲੀ ਵਿੱਚ ਪਾਈਆਂ ਜਾਣਗੀਆਂ। ਇਸ ਮੌਕੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਨੇ ਕਿਹਾ ਕਿ ਜਿਲ੍ਹੇ ਦੀਆਂ 11 ਜਿਲ੍ਹਾ ਪ੍ਰੀਸ਼ਦਾਂ ਸਮੇਤ ਸਮੁੱਚੀਆਂ ਬਲਾਕ ਸੰਮਤੀਆਂ ਦੇ ਉਮੀਦਵਾਰ ਮੈਦਾਨ ਵਿੱਚ ਲਿਆਂਦੇ ਗਏ ਹਨ ਜੋ ਕਿ ਅਕਾਲੀ ਉਮੀਦਵਾਰਾਂ ਦੇ ਮੁਕਾਬਲੇ ਇਮਾਨਦਾਰ ਅਤੇ ਲੋਕਾਂ ਦੇ ਸੱਚੇ ਸੇਵਾਦਾਰ ਹਨ। ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ, ਹਲਕਾ ਸੇਵਾਦਾਰ ਬੁਢਲਾਡਾ ਬੀਬੀ ਰਣਜੀਤ ਕੋਰ ਭੱਟੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
 
< Prev   Next >

Advertisements

Advertisement
Advertisement