:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖਹਿਰਾ ਖਿਲਾਫ ਕਾਰਵਾਈ ਲਈ ਭਗਵੰਤ ਮਾਨ ਕਾਹਲੇ, ਕੇਜਰੀਵਾਲ ਪਏ ਠੰਢੇ PRINT ਈ ਮੇਲ
kesri.jpgਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਲੀਡਰਾਂ ਦਰਮਿਆਨ ਜਾਰੀ ਖਿੱਚੋਤਾਣ ਨੂੰ ਸ਼ਾਂਤ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਬਿਆਨ ਦਿੱਤਾ ਹੈ। ਜਿੱਥੇ ਪੰਜਾਬ ਇਕਾਈ ਦੇ
ਮੋਹਰੀ ਤੇ ਹਾਈਕਮਾਨ ਦੇ ਤਰਜ਼ਮਾਨ ਭਗਵੰਤ ਮਾਨ, ਖਹਿਰਾ ਵਿਰੁੱਧ ਕਾਰਵਾਈ ਜਲਦ ਹੋਣ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ਪਾਰਟੀ ਦੇ ਸੁਪਰੀਮੋ ਨੇ ਇੱਕ ਵਾਰ ਫਿਰ ਇਸ ਸੰਕਟ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ।ਕੇਜਰੀਵਾਲ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਦੇ ਮਾਮਲੇ ਵਿੱਚ ਕਿਹਾ ਕਿ ਸਿਆਸੀ ਪਾਰਟੀਆਂ ਤੇ ਕਿਸੇ ਵੀ ਪਰਿਵਾਰ ਵਿੱਚ ਵਖਰੇਵੇਂ ਹੁੰਦੇ ਹੀ ਰਹਿੰਦੇ ਹਨ, ਪਰ ਜਲਦ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ। ਇਹ ਪਹਿਲੀ ਵਾਰ ਨਹੀਂ ਕਿ ਕੇਜਰੀਵਾਲ ਨੇ ਸਭ ਠੀਕ ਕਰਨ ਦੀ ਗੱਲ ਕਹੀ ਹੋਵੇ। ਉੱਧਰੋਂ ਭਗਵੰਤ ਮਾਨ ਵੀ ਮੀਡੀਆ ਦੇ ਨਾਲ-ਨਾਲ ਆਪਣੀਆਂ ਸਿਆਸੀ ਸਟੇਜਾਂ ਤੋਂ ਖਹਿਰਾ ਵਿਰੁੱਧ ਕਾਰਵਾਈ ਛੇਤੀ ਹੋਣ ਦੀ ਗੱਲ ਕਰ ਚੁੱਕੇ ਹਨ।
ਮੀਡੀਆ ਨਾਲ ਤਾਜ਼ਾ ਗੱਲਬਾਤ ਦੌਰਾਨ ਵੀ ਕੇਜਰੀਵਾਲ ਨੇ ਪੰਜਾਬ ਸੰਕਟ ਨੂੰ ਛੇਤੀ ਹੱਲ ਕਰਨ ਦੀ ਗੱਲ ਦੁਹਰਾਈ ਹੈ। ਇੱਥੇ ਹੁਣ ਸਵਾਲ ਇਹ ਉੱਠਦਾ ਹੈ ਕਿ ਪਾਰਟੀ ਹਾਈਕਮਾਨ ਦੇ 'ਸੀਲ' ਲੀਡਰ ਭਗਵੰਤ ਮਾਨ ਕਿਉਂ ਖਹਿਰਾ ਵਿਰੁੱਧ ਕਾਰਵਾਈ ਦੀ ਗੱਲ ਕਹਿੰਦੇ ਰਹਿੰਦੇ ਹਨ, ਜਦਕਿ ਉਨ੍ਹਾਂ ਦੇ ਲੀਡਰ ਅਜਿਹਾ ਕੋਈ ਸੰਕੇਤ ਨਹੀਂ ਦਿੰਦੇ।ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਜੇਕਰ ਕਿਸੇ ਆਗੂ ਨਾਲ ਹਾਈਕਮਾਨ ਦੀ ਵਿਗੜੀ ਹੈ ਤਾਂ ਉਸ ਵਿਰੁੱਧ ਕਾਰਵਾਈ ਕਰਨ ਵਿੱਚ ਬਿਲਕੁਲ ਵੀ ਢਿੱਲ ਨਹੀਂ ਵਰਤੀ ਜਾਂਦੀ ਪਰ ਪਾਰਟੀ ਦੇ ਐਨਆਰਆਈ ਸਮਰਥਕਾਂ ਤੇ ਪੰਜਾਬੀ ਵਰਕਰਾਂ ਦੇ ਸੁਖਪਾਲ ਖਹਿਰਾ ਨੂੰ ਦਿੱਤੇ ਸਮਰਥਨ ਨੇ ਕਾਰਵਾਈ ਕਰਨ ਲਈ ਦੁਚਿੱਤੀ ਵਿੱਚ ਪਾ ਦਿੱਤਾ ਹੈ। ਇਸੇ ਕਰਕੇ ਬਾਗ਼ੀਆਂ ਵਿੱਚ 'ਤਾਨਾਸ਼ਾਹ' ਦੇ ਨਾਂ ਨਾਲ ਮਸ਼ਹੂਰ ਕੇਜਰੀਵਾਲ ਵੀ ਖਹਿਰਾ ਦੇ ਮਾਮਲੇ ਵਿੱਚ ਨਰਮ ਪਏ ਹੋਏ ਹਨ।
 
< Prev   Next >

Advertisements