:: 1984 ਕਤਲੇਆਮ : ਗਵਾਹ ਨੇ ਕੀਤੀ ਪਛਾਣ, ਵਧ ਸਕਦੀਆਂ ਨੇ ਸੱਜਣ ਕੁਮਾਰ ਦੀਆਂ ਮੁਸ਼ਕਲਾਂ   :: ਮੋਦੀ ਜੀ ਤਾਂ ‘ਸਿਰਫ ਝੂਠ’ ਬੋਲਦੇ ਹਨ : ਰਾਹੁਲ ਗਾਂਧੀ   :: ਰਾਜਸਥਾਨ 'ਚ ਕਾਂਗਰਸ ਦਾ ਵੱਡਾ ਦਾਅ-ਪੇਚ, ਵਸੁੰਧਰਾ ਵਿਰੁੱਧ ਲੜੇਗਾ ਜਸਵੰਤ ਦਾ ਪੁੱਤਰ   :: ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ : ਸਿੱਧੂ   :: 1984 ਕਤਲੇਆਮ 'ਤੇ ਕੇਜਰੀਵਾਲ ਬੋਲੇ, ਵੱਡੀਆਂ ਮੱਛੀਆਂ ਨੂੰ ਸਜ਼ਾ ਮਿਲਣਾ ਅਜੇ ਬਾਕੀ   :: ਭਾਜਪਾ 'ਤੇ ਵਰ੍ਹੇ ਰਾਹੁਲ, ਕਿਹਾ-ਕਦੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲਦੇ ਮੋਦੀ   :: ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ   :: ਚੱਕਰਵਰਤੀ ਤੂਫਾਨ 'ਗਾਜਾ' ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਹਰ ਸੰਭਵ ਮਦਦ : ਰਾਜਨਾਥ   :: ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ   :: ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ   :: '84 ਕਤਲੇਆਮ' : ਦੋਸ਼ੀਆਂ ਦੀ ਸਜ਼ਾ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ   :: 'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ   :: 1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ   :: SBI 'ਚ ਹੈ ਖਾਤਾ ਤਾਂ ਕਰ ਲਓ ਇਹ ਕੰਮ, ਨਹੀਂ ਤਾਂ ਪੇਮੈਂਟ ਹੋ ਜਾਵੇਗੀ ਬੰਦ!   :: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਖਾਂ ਲਈ ਵੱਡੀ ਖੁਸ਼ਖਬਰੀ, ਪਾਕਿਸਤਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਤਿਆਰ PRINT ਈ ਮੇਲ
kar.jpgਚੰਡੀਗੜ੍ਹ    ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਦੀ ਉਡੀਕ ਕਰ ਰਹੀ ਸਿੱਖ ਸੰਗਤ ਲਈ ਖੁਸ਼ੀ ਭਰੀ ਖਬਰ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ
ਪ੍ਰਕਾਸ਼ ਦਿਹਾੜੇ ਮੌਕੇ 'ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਿਨਾਂ ਵੀਜ਼ਾ ਪਾਕਿਸਤਾਨ 'ਚ ਜਾ ਸਕੇਗੀ।  ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਿਨਾਂ ਵੀਜ਼ਾ ਪਾਕਿਸਤਾਨ 'ਚ ਜਾ ਸਕੇਗੀ। 
ਕੀ ਹੋਵੇਗਾ ਸਿੱਖਾਂ ਨੂੰ ਫਾਇਦਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਲੇ ਸਮੇਂ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਲਈ ਵਿਸ਼ੇਸ਼ ਸਥਾਨ ਰੱਖਦਾ ਹੈ। ਜੇਕਰ ਪਾਕਿਸਤਾਨ ਸਰਕਾਰ ਇਸ ਦੇ ਖੁੱਲ੍ਹਣ ਦਾ ਐਲਾਨ ਕਰ ਦਿੰਦੀ ਹੈ ਤਾਂ ਸ਼ਰਧਾਲੂ ਬਿਨਾਂ ਵੀਜ਼ਾ ਦੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਦੋਵਾਂ ਦੇਸ਼ਾਂ ਵੱਲੋਂ ਅਜਿਹਾ ਕਰਨਾ ਇਸ ਕਰਕੇ ਵੀ ਮੁਮਕਿਨ ਹੈ ਕਿਉਂਕਿ ਭਾਰਤੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਦੂਰੀ ਮਹਿਜ਼ 5-6 ਕਿਲੋਮੀਟਰ ਹੈ।
ਰੰਗ ਲਿਆਈ ਨਵਜੋਤ ਸਿੱਧੂ ਦੀ ਮਿਹਨਤ
ਦੱਸਣਯੋਗ ਹੈ ਕਿ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਗਏ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਪਾਕਿ ਫੌਜ ਮੁਖੀ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ 'ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਗੱਲ ਆਖੀ ਸੀ, ਜਿਸ ਲਈ ਉਨ੍ਹਾਂ ਨੇ ਪਾਕਿ ਫੌਜ ਮੁਖੀ ਨੂੰ ਜੱਫੀ ਪਾਈ ਸੀ। ਇਸ ਤੋਂ ਬਾਅਦ ਵੀ ਨਵਜੋਤ ਸਿੱਧੂ ਵਲੋਂ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ ਸਨ ਅਤੇ ਭਾਰਤ ਸਰਕਾਰ ਨੂੰ ਇਸ ਬਾਬਤ ਗੱਲਬਾਤ ਕਰਨ ਲਈ ਅਪੀਲ ਕੀਤੀ ਸੀ।
 
< Prev   Next >

Advertisements


Advertisement
Advertisement