:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫੂਲਕਾ ਨੇ ਪੰਜਾਬ ਸਰਕਾਰ ਦੀ ਕਾਨੂੰਨੀ ਟੀਮ 'ਤੇ ਚੁੱਕੇ ਸਵਾਲ PRINT ਈ ਮੇਲ
fulka.jpgਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਦੀ ਕਾਨੂੰਨੀ ਟੀਮ 'ਤੇ ਸਵਾਲ ਚੁੱਕੇ ਹਨ। ਫੂਲਕਾ ਨੇ ਕਿਹਾ ਕਿ ਐਡਵੋਕੇਟ ਜਨਰਲ ਦਫ਼ਤਰ ਨੇ ਹਾਈਕੋਰਟ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ
ਕਾਰਵਾਈ ਸਬੰਧੀ ਕੇਸ ਨੂੰ ਠੀਕ ਨਾਲ ਡਿਫੈਂਡ ਨਹੀਂ ਕੀਤਾ, ਜਿਸ ਕਾਰਨ ਪੁਲਸ ਅਧਿਕਾਰੀਆਂ ਨੂੰ ਸਟੇਅ ਮਿਲ ਗਈ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਵਿਧਾਇਕ ਫੂਲਕਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਐਡਵੋਕੇਟ ਜਨਰਲ ਚਾਹੁੰਦੇ ਤਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਪੁਲਸ ਅਧਿਕਾਰੀਆਂ ਵਿਰੁਧ ਕਾਰਵਾਈ ਦੀਆਂ ਸਿਫਾਰਸ਼ਾਂ 'ਤੇ ਸਟੇਅ ਹੋਣ ਨੂੰ ਰੋਕ ਸਕਦੇ ਸਨ। ਫੂਲਕਾ ਨੇ ਕਿਹਾ ਕਿ ਇਹ ਸਰਕਾਰ ਦੀ ਬਦਨੀਤੀ ਹੀ ਸੀ ਕਿ ਪੁਲਸ ਅਧਿਕਾਰੀਆਂ ਨੂੰ ਸਟੇਅ ਹਾਸਲ ਹੋ ਗਿਆ। ਫੂਲਕਾ ਨੇ ਕਿਹਾ ਕਿ ਅਜਿਹਾ ਕਿਉਂ ਹੋਇਆ ਕਿ ਇਨੇ ਮਹੱਤਵਪੂਰਨ ਮਾਮਲੇ 'ਚ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਹਿਸ ਕਿਉਂ ਨਹੀਂ ਕੀਤੀ? ਇੰਨਾ ਹੀ ਨਹੀਂ, ਫੂਲਕਾ ਨੇ ਕਿਹਾ ਕਿ ਇਸ ਮਾਮਲੇ ਤੋਂ ਸਾਬਤ ਹੋ ਗਿਆ ਹੈ ਕਿ ਪੰਜਾਬ ਐਡਵੋਕੇਟ ਜਨਰਲ ਦਫ਼ਤਰ ਦੀ ਟੀਮ ਬਿਲਕੁਲ ਨਿਕੰਮੀ ਹੈ ਅਤੇ ਇਸ ਲਈ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਜੇਕਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਨੂੰ ਲੈਕੇ ਗੰਭੀਰ ਹੈ ਤਾਂ ਤੱਤਕਾਲ 20 ਸਤੰਬਰ ਦੀ ਸੁਣਵਾਈ ਲਈ ਸੁਪਰੀਮ ਕੋਰਟ ਦੇ ਕਿਸੇ ਵੱਡੇ ਅਤੇ ਤਜ਼ਰਬੇਕਾਰ ਵਕੀਲ ਨੂੰ ਤੈਨਾਤ ਕਰੇ।

ਵਿਧਾਇਕ ਫੂਲਕਾ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਸਭ 'ਚ ਸਰਕਾਰ ਦੀ ਵੀ ਮਿਲੀਭਗਤ ਹੈ ਕਿਉਂਕਿ ਸਰਕਾਰ ਵੀ ਰਿਪੋਰਟ ਦੀਆਂ ਸਿਫਾਰਿਸ਼ਾਂ ਅਨੁਸਾਰ ਕਾਰਵਾਈ ਕਰਨ ਤੋਂ ਡਰ ਰਹੀ ਹੈ। ਜੇਕਰ ਅਜਿਹਾ ਨਹੀਂ ਹੈ ਤਾਂ ਸਰਕਾਰ ਤੱਤਕਾਲ ਸੁਪਰੀਮ ਕੋਰਟ ਦੇ ਕਿਸੇ ਵਕੀਲ ਨੂੰ ਉਕਤ ਮਾਮਲੇ 'ਚ ਲੱਗੀ ਸਟੇਅ ਹਟਵਾਉਣ ਲਈ ਉਸ ਦੀਆਂ ਸੇਵਾਵਾਂ ਲਵੇ। ਫੂਲਕਾ ਨੇ ਕਿਹਾ ਕਿ ਪੁਲਸ ਅਧਿਕਾਰੀਆਂ ਵੱਲੋਂ ਪੇਸ਼ ਹੋਏ ਕੇਸ ਵਿਚ ਬਹੁਤ ਹੀ ਬੁਨਿਆਦੀ ਨੁਕਤੇ ਚੁੱਕੇ ਗਏ ਹਨ ਅਤੇ ਸਰਕਾਰ ਨੂੰ ਪੂਰੇ ਰਿਕਾਰਡ ਨਾਲ ਆਪਣਾ ਸਟੀਕ ਜਵਾਬ ਦੇਣਾ ਹੋਵੇਗਾ ਨਹੀਂ ਤਾਂ ਕਮਿਸ਼ਨ ਵੱਲੋਂ ਕੀਤੀ ਗਈ ਮਿਹਨਤ 'ਤੇ ਪਾਣੀ ਫਿਰ ਜਾਵੇਗਾ। ਫੂਲਕਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਕੋਰਟ ਵਿਚ ਕੀਤੀ ਗਈ ਕੋਸ਼ਿਸ਼ ਤੋਂ ਅਜਿਹਾ ਲੱਗ ਰਿਹਾ ਹੈ ਕਿ ਕੈਪਟਨ ਸਰਕਾਰ ਵੱਲੋਂ ਇਸ ਕਮਿਸ਼ਨ ਦੀ ਰਿਪੋਰਟ ਨਾਲ ਸਿਰਫ ਰਾਜਨੀਤਕ ਲਾਭ ਹੀ ਲਿਆ ਜਾਣਾ ਸੀ ਜੋ ਤਕਰੀਬਨ ਪੂਰਾ ਹੋ ਗਿਆ ਹੈ ਅਤੇ ਉਨ੍ਹਾਂ ਦੀ ਇੱਛਾ ਕਾਰਵਾਈ ਕਰਨ ਦੀ ਨਹੀਂ ਹੈ ਅਤੇ ਅਜਿਹਾ ਕਰਕੇ ਕਾਂਗਰਸ ਸਰਕਾਰ ਨੇ ਕਰੋੜਾਂ ਲੋਕਾਂ ਨੂੰ ਮੂਰਖ ਹੀ ਬਣਾਇਆ ਹੈ।

ਵਿਧਾਇਕ ਪਦ ਤੋਂ ਆਪਣਾ ਅਸਤੀਫਾ ਦਿੱਤੇ ਜਾਣ ਦੇ ਐਲਾਨ ਸਬੰਧੀ ਪੁੱਛਣ 'ਤੇ ਫੂਲਕਾ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਯੂ-ਟਰਨ ਨਹੀਂ ਲਿਆ ਹੈ, ਪਰ ਕਿਉਂਕਿ ਮਾਮਲਾ ਅਦਾਲਤ 'ਚ ਪਹੁੰਚ ਗਿਆ ਹੈ, ਇਸ ਲਈ ਸਰਕਾਰ ਫਿਲਹਾਲ ਕਾਰਵਾਈ ਕਰਨ ਦੀ ਹਾਲਤ 'ਚ ਨਹੀਂ ਹੈ। ਉਥੇ ਹੀ, ਵਕੀਲ ਹੋਣ ਦੇ ਨਾਤੇ ਮੈਂ ਇਹ ਵੀ ਜਾਣਦਾ ਹਾਂ ਕਿ ਅਜਿਹੀ ਹਾਲਤ ਵਿਚ ਜੇਕਰ ਮੈਂ ਆਪਣੇ ਪਦ ਤੋਂ ਅਸਤੀਫਾ ਦਿੰਦਾ ਹਾਂ ਤਾਂ ਇਸਨੂੰ ਕਾਨੂੰਨੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੇ ਰੂਪ 'ਚ ਵੀ ਵੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਮੈਂ ਆਪਣਾ ਫੈਸਲਾ ਕੁਝ ਦਿਨਾਂ ਲਈ ਟਾਲ ਦਿੱਤਾ ਹੈ ਤਾਂਕਿ ਕਿਸੇ ਨੂੰ ਵੀ ਅਜਿਹਾ ਭੁਲੇਖਾ ਨਾ ਲੱਗੇ।
 
< Prev   Next >

Advertisements