:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ ਦੇ ਵਿਰੋਧੀ ਧਿਰ ਦੇ ਆਗੂ ਐਂਡ੍ਰਿਊ ਨੇ ਕੀਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨਾਲ ਮੁਲਾਕਾਤ PRINT ਈ ਮੇਲ
cm_2.jpgਚੰਡੀਗੜ੍ਹ ਕੈਨੇਡਾ ਦੇ ਵਿਰੋਧੀ ਧਿਰ ਦੇ ਆਗੂ ਐਂਡ੍ਰਿਊ ਸ਼ੀਅਰ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦੁਪਹਿਰ ਵੇਲੇ ਮੁਲਾਕਾਤ ਕੀਤੀ, ਜਿਸ 'ਚ ਕੈਨੇਡਾ ਤੇ ਪੰਜਾਬ ਦੇ ਦੋਪਾਸੜ ਸਬੰਧਾਂ ਨੂੰ ਮਜ਼ਬੂਤੀ ਦੇਣ ਦੇ ਵਿਸ਼ੇ 'ਤੇ ਚਰਚਾ ਕੀਤੀ ਗਈ। ਐਂਡ੍ਰਿਊ ਨੇ ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਆਯੋਜਿਤ ਰਾਤ ਦੇ ਖਾਣੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦੁਬਾਰਾ ਮੁਲਾਕਾਤ ਕੀਤੀ, ਜਿਸ ਵਿਚ ਸੰਸਦ ਮੈਂਬਰ ਟਿਮ ਉਪਲ, ਸੰਸਦ ਮੈਂਬਰ ਬੌਬ ਸਰੋਆ ਅਤੇ ਹੋਰ ਵੀ ਸ਼ਾਮਲ ਹੋਏ। ਕੇਵਲ ਢਿੱਲੋਂ ਨੇ ਐਂਡ੍ਰਿਊ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਕੈਨੇਡਾ ਵਿਚ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਰੋਜ਼ਗਾਰ ਮਿਲਿਆ ਹੈ। ਪੰਜਾਬੀ ਵੱਡੀ ਗਿਣਤੀ ਵਿਚ ਕੈਨੇਡਾ 'ਚ ਵਸੇ ਹੋਏ ਹਨ।

PunjabKesari

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਢਿੱਲੋਂ ਨੇ ਐਂਡ੍ਰਿਊ ਨੂੰ ਪੰਜਾਬ ਆਉਣ 'ਤੇ ਤਲਵਾਰ ਤੇ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਐਂਡ੍ਰਿਊ ਕੈਨੇਡਾ ਵਿਚ ਕੰਜ਼ਰਵੇਟਿਵ ਪਾਰਟੀ ਦੇ ਆਗੂ ਹਨ ਅਤੇ ਉਨ੍ਹਾਂ ਦੀ ਪਾਰਟੀ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2019 ਵਿਚ ਕੈਨੇਡਾ ਵਿਚ ਹੋਣ ਵਾਲੀਆਂ ਆਮ ਚੋਣਾਂ ਵਿਚ ਸਖਤ ਚੁਣੌਤੀ ਦੇਣ ਜਾ ਰਹੀ ਹੈ। ਐਂਡ੍ਰਿਊ ਕਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਤੇ ਜਲਿਆਂਵਾਲਾ ਬਾਗ ਵੀ ਜਾਣਗੇ ।

ਉਨ੍ਹਾਂ ਕਿਹਾ ਕਿ ਐਂਡ੍ਰਿਊ ਦਾ ਪੰਜਾਬ ਦੌਰਾ ਕੈਨੇਡਾ ਤੇ ਪੰਜਾਬ ਦੇ ਵਪਾਰਕ ਸਬੰਧਾਂ ਨੂੰ ਮਜ਼ਬੂਤੀ ਦੇਣ ਵਿਚ ਸਹਾਇਕ ਸਿੱਧ ਹੋਵੇਗਾ। ਕੇਵਲ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਪੂਰਵਜ 120 ਸਾਲ ਪਹਿਲਾਂ ਕੈਨੇਡਾ ਦੀ ਧਰਤੀ 'ਤੇ ਜਾ ਕੇ ਵਸੇ ਸਨ। ਉਨ੍ਹਾਂ ਕਿਹਾ ਕਿ ਐਂਡ੍ਰਿਊ ਦਾ ਦੌਰਾ ਪੰਜਾਬ ਲਈ ਕਾਫੀ ਲਾਭਦਾਇਕ ਰਹੇਗਾ। ਉਨ੍ਹਾਂ ਨਾਲ ਵਿਕਰਮ ਖੁਰਾਣਾ, ਸ਼੍ਰੀ ਮਜੂਮਦਾਰ, ਅਰਪਨ ਖੰਨਾ ਤੇ ਸ਼ਿਵਰਾਜ ਵੀ ਸਨ। ਮੁੱਖ ਮੰਤਰੀ ਨੇ ਦੁਪਹਿਰ ਦੇ ਸਮੇਂ ਐਂਡ੍ਰਿਊ ਨਾਲ ਅਧਿਕਾਰਤ ਬੈਠਕ ਕੀਤੀ ਅਤੇ ਕਿਹਾ ਕਿ ਪੰਜਾਬ ਕੈਨੇਡਾ ਨਾਲ ਵਪਾਰਕ ਤੇ ਕਾਰੋਬਾਰੀ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣਾ ਚਾਹੁੰਦਾ ਹੈ। ਮੁੱਖ ਮੰਤਰੀ ਤੇ ਐਂਡ੍ਰਿਊ ਨੇ ਦੋਹਾਂ ਦੇਸ਼ਾਂ ਦਰਮਿਆਨ ਵਪਾਰ ਨਿਵੇਸ਼ ਦੀਆਂ ਸੰਭਾਵਨਾਵਾਂ ਦਾ ਪਤਾ ਲਾਇਆ ਹੈ। ਭਾਰਤ ਸਰਕਾਰ ਦੀ ਰਿਪੋਰਟ ਅਨੁਸਾਰ ਕੈਨੇਡਾ ਵਿਚ 1.2 ਮਿਲੀਅਨ ਭਾਰਤੀ ਵਸੇ ਹੋਏ ਹਨ, ਜੋ ਕੈਨੇਡਾ ਦੀ ਵਸੋਂ ਦਾ 3 ਫੀਸਦੀ ਹਿੱਸਾ ਬਣਦਾ ਹੈ। ਭਾਰਤ ਦੀ ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਨਾਲ ਵਪਾਰ ਨੂੰ ਹੋਰ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਢਿੱਲੋਂ ਪਰਿਵਾਰ ਨੇ ਕੈਨੇਡਾ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਇਆ ਹੈ ਅਤੇ ਪੰਜਾਬ ਵਿਚ ਵੀ ਉਹ ਵਪਾਰ ਨੂੰ ਪ੍ਰਫੁਲਿਤ ਕਰਨ ਵਿਚ ਲੱਗੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਐਂਡ੍ਰਿਊ ਨੂੰ ਕਿਹਾ ਕਿ ਕੈਨੇਡਾ ਵਿਚ ਵਸੇ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨਾ ਚਾਹੀਦਾ ਹੈ, ਕਿਉਂਕਿ ਪੰਜਾਬ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੀਆਂ ਰਿਆਇਤਾਂ ਦੇ ਰਹੀ ਹੈ।

 
< Prev   Next >

Advertisements