:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਛਾਉਣੀ 'ਚ ਸੱਜਣ ਕੁਮਾਰ ਦੀ ਅਗਵਾਈ ਹੇਠ ਹੋਇਆ ਸੀ ਦਰਿੰਦਗੀ ਦਾ ਨਾਚ PRINT ਈ ਮੇਲ
sjnn.jpgਚੰਡੀਗੜ੍ਹ:   1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਸਜ਼ਾ ਸੁਣਾਈ ਜਾ ਚੁੱਕੀ ਹੈ। ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ ਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਹੈ। ਅਦਾਲਤ ਨੇ 31 ਦਸੰਬਰ ਤਕ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਦੋਂ ਤਕ ਦੇਸ਼ ਵਿੱਚੋਂ ਬਾਹਰ ਨਾ ਜਾਣ ਦੀ ਹਦਾਇਤ ਵੀ ਕੀਤੀ ਹੈ।
ਮੁੱਖ ਗਵਾਹ ਚਾਮ ਕੌਰ ਸਮੇਤ ਹੋਰਾਂ ਨੇ 16 ਨਵੰਬਰ ਨੂੰ ਸੱਜਣ ਕੁਮਾਰ ਦੀ ਸ਼ਨਾਖ਼ਤ ਤੇ ਸਿੱਖਾਂ ਦੇ ਕਤਲ ਵਿੱਚ ਉਸ ਦੀ ਸ਼ਮੂਲੀਅਤ 'ਤੇ ਮੋਹਰ ਲਾਈ। ਦਿੱਲੀ ਹਾਈ ਕੋਰਟ ਦੇ ਜਸਟਿਸ ਐਸ. ਮੁਰਲੀਧਰ ਤੇ ਵਿਨੋਦ ਗੋਇਲ ਦੀ ਬੈਂਚ ਨੇ ਛੇ ਜਣਿਆਂ ਨੂੰ ਸੀਬੀਆਈ ਵੱਲੋਂ ਕੀਤੀ ਜਾਂਚ ਦੇ ਆਧਾਰ 'ਤੇ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਫੈਸਲਾ ਸੁਣਾਉਂਦਿਆਂ ਕਿਹਾ, " 1947 ਵਿੱਚ ਭਾਰਤ - ਪਾਕਿਸਤਾਨ ਦੀ ਵੰਡ ਵੇਲੇ ਕਈ ਲੋਕਾਂ ਦਾ ਕਤਲੇਆਮ ਹੋਇਆ ਸੀ ਅਤੇ 37 ਸਾਲਾਂ ਬਾਅਦ ਦਿੱਲੀ 'ਚ ਫਿਰ ਤੋਂ ਉਹੀ ਕਤਲੇਆਮ ਹੋਇਆ। ਸਿਆਸੀ ਸ਼ਹਿ ਕਾਰਨ ਕਤਲੇਆਮ ਦੇ ਦੋਸ਼ੀ ਬੱਚ ਜਾਂਦੇ ਹਨ।"

ਨਾਨਾਵਤੀ ਕਮਿਸ਼ਨ ਰਿਪੋਰਟ 'ਚ ਆਇਆ ਸੀ ਸੱਜਣ ਕੁਮਾਰ ਦਾ ਨਾਂਅ-

ਸਾਲ 2000 ਵਿੱਚ ਤਤਕਾਲੀ ਵਾਜਪਾਈ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜੀਟੀ ਨਾਨਾਵਤੀ ਨੂੰ ਕਮਿਸ਼ਨ ਬਣਾ ਕੇ ਸਿੱਖ ਕਤਲੇਆਮ ਦੀ ਰਿਪੋਰਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਇਸ ਇੱਕ ਮੈਂਬਰੀ ਕਮਿਸ਼ਨ ਨੇ ਸਾਲ 2005 ਵਿੱਚ ਰਿਪੋਰਟ ਸੌਂਪੀ ਸੀ, ਜਿਸ ਦੇ ਆਧਾਰ 'ਤੇ ਹੀ ਸੀਬੀਆਈ ਨੇ ਸੱਜਣ ਕੁਮਾਰ ਦਾ ਕੇਸ ਖੋਲ੍ਹਿਆ ਸੀ। ਮਾਮਲੇ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ, ਸਾਬਕਾ ਹਵਾਈ ਸੈਨਾ ਅਧਿਕਾਰੀ ਕੈਪਟਨ ਭਾਗਮਲ, ਗਿਰਦਾਰੀ ਲਾਲ, ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਸਾਬਕਾ ਵਿਧਾਇਕ ਕਿਸ਼ਨ ਖੋਖਰ ਮੁਲਜ਼ਮ ਸਨ।

ਕੀ ਹੈ ਪੂਰਾ ਮਾਮਲਾ-

31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਪਹਿਲੀ ਨਵੰਬਰ 1984 ਨੂੰ ਭੀੜ ਨੇ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਜਗਦੀਸ਼ ਕੌਰ ਦੇ ਘਰ ’ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਜਗਦੀਸ਼ ਕੌਰ ਦੇ ਵੱਡੇ ਪੁੱਤਰ ਤੇ ਪਤੀ ਸਣੇ ਪੰਜ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਸੱਜਣ ਕੁਮਾਰ 'ਤੇ ਦੋਸ਼ ਤੈਅ ਹੋਏ ਹਨ ਕਿ ਉਹ ਵੀ ਭੀੜ ਵਿੱਚ ਸ਼ਾਮਲ ਸੀ, ਜਿਸ ਨੇ ਇਨ੍ਹਾਂ ਪੰਜ ਵਿਅਕਤੀਆਂ ਨੂੰ ਮਾਰਿਆ ਸੀ।

30 ਅਪ੍ਰੈਲ 2013 ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਇਸ ਕਤਲੇਆਮ ਲਈ ਪੰਜ ਲੋਕਾਂ ਨੂੰ ਦੋਸ਼ੀ ਠਹਿਰਾਇਆ ਸੀ, ਪਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਸੀਬੀਆਈ ਨੇ ਇਸ ਫੈਸਲੇ ਵਿਰੁੱਧ ਅਪੀਲ ਵੀ ਕੀਤੀ ਸੀ। ਅਦਾਲਤ ਨੇ ਬਲਵਾਨ ਖੋਖਰ, ਕੈਪਟਨ ਭਾਗਮਲ, ਗਿਰਦਾਰੀ ਲਾਲ ਨੂੰ ਉਮਰ ਕੈਦ ਤੇ ਸਾਬਕਾ ਕਾਂਗਰਸੀ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਦੋਸ਼ੀਆਂ ਨੇ ਮਈ 2013 ਨੂੰ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਦਾ ਫੈਸਲਾ ਅੱਜ ਦਿੱਲੀ ਹਾਈਕੋਰਟ ਨੇ ਕੀਤਾ ਹੈ।

ਕੇਸ ਦੀ ਸੁਣਵਾਈ ਕਈ ਅਦਾਲਤਾਂ ਵਿੱਚ ਚੱਲੀ ਅਤੇ ਸੀਬੀਆਈ ਦੇ ਨਾਲ-ਨਾਲ ਅਦਾਲਤ ਨੇ ਸੱਜਣ ਕੁਮਾਰ ਨਾਲ ਸਬੰਧਤ ਜਾਂਚ ਦੇ ਵੇਰਵੇ ਐਸਆਈਟੀ ਤੋਂ ਵੀ ਤਲਬ ਕੀਤੇ ਸਨ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਹੈ। ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਗਈ ਹੈ।
 
< Prev   Next >

Advertisements