:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਮਜ਼ਾਨ ਦੌਰਾਨ ਮਹਿਬੂਬਾ ਮੁਫਤੀ ਦੀ ਕੇਂਦਰ ਸਰਕਾਰ ਨੂੰ ਖਾਸ ਅਪੀਲ PRINT ਈ ਮੇਲ
meh.jpgਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫਤੀ ਨੇ ਸੁਰੱਖਿਆ ਫੋਰਸ ਅਤੇ ਕੇਂਦਰ ਸਰਕਾਰ ਤੋਂ ਇਕ ਵਾਰ ਫਿਰ ਕਸ਼ਮੀਰ ਘਾਟੀ 'ਚ
ਜੰਗਬੰਦੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਰਮਜ਼ਾਨ ਦੇ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਮਹਿਬੂਬਾ ਮੁਫਤੀ ਨੇ ਸ਼ਨੀਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸੁਰੱਖਿਆ ਫੋਰਸ ਤੋਂ ਜੰਗਬੰਦੀ ਦੀ ਅਪੀਲ ਕੀਤੀ ਹੈ। ਮਹਿਬੂਬਾ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੂੰ ਸ਼ਾਂਤੀ ਦੇਣ ਅਤੇ ਰਮਜ਼ਾਨ ਦੇ ਪਾਕ ਮਹੀਨੇ ਨੂੰ ਦੇਖਦਿਆਂ ਪੂਰੇ ਮਹੀਨੇ ਅੱਤਵਾਦੀ ਮੁਕਾਬਲਾ ਅਤੇ ਸਰਚ ਆਪਰੇਸ਼ਨ ਵਰਗੀ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਮਹਿਬੂਬਾ ਨੇ ਅੱਤਵਾਦੀਆਂ ਨੂੰ ਵੀ ਰਮਜ਼ਾਨ ਦੌਰਾਨ ਕੋਈ ਹਮਲਾ ਨਾ ਕਰਨ ਦੀ ਅਪੀਲ ਕੀਤੀ।

ਪ੍ਰੈੱਸ ਕਾਨਫਰੰਸ 'ਚ ਮਹਿਬੂਬਾ ਮੁਫਤੀ ਨੇ ਕਿਹਾ, ''ਰਮਜ਼ਾਨ ਦਾ ਮਹੀਨਾ ਨੇੜੇ ਹੈ। ਇਸ ਪੂਰੇ ਮਹੀਨੇ ਲੋਕ ਦਿਨ-ਰਾਤ ਇਬਾਦਤ ਕਰਦੇ ਹਨ ਅਤੇ ਮਸਜਿਦਾਂ ਵਿਚ ਜਾਂਦੇ ਹਨ। ਮੈਂ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਪਿਛਲੇ ਸਾਲ ਦੀ ਤਰ੍ਹਾਂ ਹੀ ਇਸ ਸਾਲ ਵੀ ਰਮਜ਼ਾਨ ਦੇ ਮਹੀਨੇ ਵਿਚ ਕਸ਼ਮੀਰ ਘਾਟੀ 'ਚ ਜੰਗਬੰਦੀ ਦਾ ਐਲਾਨ ਕੀਤਾ ਜਾਵੇ। ਇਸ ਸਮੇਂ ਦੌਰਾਨ ਘਾਟੀ ਵਿਚ ਛਾਪੇਮਾਰੀ ਅਤੇ ਸਰਚ ਆਪਰੇਸ਼ਨ ਵਰਗੀ ਕੋਈ ਕਾਰਵਾਈ ਨਾ ਕੀਤੀ ਜਾਵੇ, ਤਾਂ ਕਿ ਜੰਮੂ-ਕਸ਼ਮੀਰ ਦੇ ਲੋਕ ਆਰਾਮ ਨਾਲ ਇਹ ਪੂਰਾ ਮਹੀਨਾ ਬਿਤਾ ਸਕਣ।

ਦੱਸਣਯੋਗ ਹੈ ਕਿ ਬੀਤੇ ਸਾਲ ਜਦੋਂ ਕੇਂਦਰ ਸਰਕਾਰ ਨੇ ਘਾਟੀ 'ਚ ਜੰਗਬੰਦੀ ਦਾ ਐਲਾਨ ਕੀਤਾ ਸੀ, ਉਸ ਸਮੇਂ ਭਾਜਪਾ ਅਤੇ ਪੀ. ਡੀ. ਪੀ. ਦੀ ਗਠਜੋੜ ਵਾਲੀ ਸਰਕਾਰ ਸੱਤਾ ਵਿਚ ਸੀ। ਇਸ ਵਾਰ ਵੀ ਚੋਣਾਂ ਦਰਮਿਆਨ ਮਹਿਬੂਬਾ ਵਲੋਂ ਕੀਤੀ ਗਈ ਜੰਗਬੰਦੀ ਦੀ ਅਪੀਲ ਨੂੰ ਘਾਟੀ ਵਿਚ ਉਨ੍ਹਾਂ ਵਲੋਂ ਸਿਆਸੀ ਫਾਇਦੇ ਦਾ ਇਕ ਸਟੰਟ ਮੰਨਿਆ ਜਾ ਰਿਹਾ ਹੈ।
 
< Prev   Next >

Advertisements