:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਏਅਰ ਇੰਡੀਆ ਸਤੰਬਰ ਤੋਂ ਸ਼ੁਰੂ ਕਰੇਗਾ ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਣ PRINT ਈ ਮੇਲ
air_ind.jpgਦੁਬਈ  ਭਾਰਤ ਦੀ ਰਾਸ਼ਟਰੀ ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਕੌਮਾਂਤਰੀ ਰੂਟਾਂ 'ਤੇ ਨਵੀਆਂ ਉਡਾਣਾਂ ਦਾ ਐਲਾਨ ਕੀਤਾ ਹੈ। ਇਸ ਵਿਚ ਏਅਰ ਇੰਡੀਆ 27 ਸਤੰਬਰ ਤੋਂ ਵਿਸ਼ਵ ਸੈਲਾਨੀ ਦਿਵਸ ਮੌਕੇ ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਣ ਸ਼ੁਰੂ ਕਰੇਗੀ। ਭਾਵੇਂਕਿ
ਵੱਧਦੇ ਕਰਜ਼ ਦੇ ਬੋਝ ਹੇਠ ਏਅਰ ਇੰਡੀਆ 'ਤੇ ਨਿੱਜੀਕਰਨ ਦਾ ਖਤਰਾ ਮੰਡਰਾ ਰਿਹਾ ਹੈ। ਏਅਰ ਇੰਡੀਆ ਦੇ ਚੇਅਰਮੈਨ ਅਤੇ ਪ੍ਰਬੰਧ ਨਿਦੇਸ਼ਕ ਅਸ਼ਵਨੀ ਲੋਹਾਨੀ ਨੇ ਇੰਦੌਰ-ਦੁਬਈ ਦੀ ਪਹਿਲੀ ਉਡਾਣ ਦੌਰਾਨ ਜਹਾਜ਼ ਵਿਚ ਹੀ ਪੀ.ਟੀ.ਆਈ. ਨੂੰ ਦੱਸਿਆ,''ਅਸੀਂ 27 ਸਤੰਬਰ ਨੂੰ ਵਿਸ਼ਵ ਸੈਲਾਨੀ ਦਿਵਸ ਮੌਕੇ ਦਿੱਲੀ ਤੋਂ ਟੋਰਾਂਟੋ ਦੀ ਸਿੱਧੀ ਉਡਾਣ ਸੇਵਾ ਸ਼ੁਰੂ ਕਰ ਰਹੇ ਹਾਂ।''

ਏਅਰਲਾਈਨ ਦਾ ਇਰਾਦਾ ਨੈਰੋਬੀ, ਕੀਨੀਆ ਲਈ ਵੀ ਸਿੱਧੀ ਉਡਾਣ ਸ਼ੁਰੂ ਕਰਨ ਦਾ ਹੈ। ਇਹ  ਉਡਾਣ ਅਕਤੂਬਰ ਵਿਚ ਕਿਸੇ ਸਮੇਂ ਵੀ ਸ਼ੁਰੂ ਹੋ ਸਕਦੀ ਹੈ। ਏਅਰ ਇੰਡੀਆ ਦਾ ਕਹਿਣਾ ਹੈ ਕਿ ਇਸ ਖੇਤਰ ਵਿਚ ਟੂਰਿਜ਼ਮ ਦੀ ਕਾਫੀ ਸੰਭਾਵਨਾ ਹੈ, ਜਿਸ ਕਾਰਨ ਉਹ ਨੈਰੋਬੀ ਲਈ ਵੀ ਉਡਾਣ ਸੇਵਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਏ.ਆਈ. 903 ਮੱਧ ਪ੍ਰਦੇਸ਼ ਤੋਂ ਪਹਿਲੀ ਅੰਤਰਰਾਸ਼ਟਰੀ ਉਡਾਣ ਹੈ ਜਿਸ ਦੇ ਜ਼ਰੀਏ ਰਾਜ ਦੇ ਲੋਕਾਂ ਨੂੰ ਖਾੜੀ ਦੀ ਯਾਤਰਾ ਵਿਚ ਮਦਦ ਮਿਲੇਗੀ।

ਲੋਹਾਨੀ ਨੇ ਕਿਹਾ ਕਿ ਅਸੀਂ ਅਕਤੂਬਰ ਵਿਚ ਕਿਸੇ ਸਮੇਂ ਨੈਰੋਬੀ ਲਈ ਵੀ ਉਡਾਣ ਦੀ ਤਿਆਰੀ ਕਰ ਰਹੇ ਹਾਂ। ਇੱਥੇ ਟੂਰਿਜ਼ਮ ਦੀ ਕਾਫੀ ਸੰਭਾਵਨਾ ਹੈ। ਭਾਵੇਂਕਿ ਏਅਰ ਇੰਡੀਆ 'ਤੇ ਕਰੀਬ 60,000 ਕਰੋੜ ਰੁਪਏ ਦਾ ਕਰਜ਼ ਹੈ ਪਰ ਏਅਰਲਾਈਨ ਪ੍ਰਮੁੱਖ ਦਾ ਉਤਸ਼ਾਹ ਕਾਫੀ ਉੱਚਾ ਹੈ ਅਤੇ ਉਹ ਹਵਾਬਾਜ਼ੀ ਕੰਪਨੀ ਨੂੰ ਆਪਰੇਸ਼ਨ ਵਿਚ ਬਰਕਰਾਰ ਰੱਖਣ ਲਈ ਆਪਰੇਸ਼ਨ ਲਾਗਤ ਵਿਚ ਕਟੌਤੀ ਅਤੇ ਹੋਰ ਸੰਭਵ ਕਦਮ ਚੁੱਕ ਰਹੇ ਹਨ। ਏਅਰ ਇੰਡੀਆ ਦੀ ਅਕਤੂਬਰ ਵਿਚ ਭੋਪਾਲ-ਬੰਗਲੌਰ ਉਡਾਣ ਸੇਵਾ ਸ਼ੁਰੂ ਕਰਨ ਦੀ ਯੋਜਨਾ ਹੈ।

ਉਨ੍ਹਾਂ ਨੇ ਕਿਹਾ ਕਿ ਦੁਬਈ ਦੀ ਉਡਾਣ ਦੇ ਬਾਅਦ ਏਅਰਲਾਈਨ ਇੰਦੌਰ ਤੋਂ ਬੈਂਕਾਕ ਦੀਆਂ ਸੇਵਾਵਾਂ ਵੀ ਸ਼ੁਰੂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇੰਦੌਰ ਤੋਂ ਏਅਰ ਇੰਡੀਆ 162 ਸੀਟਾਂ ਦੇ ਏ320 ਨਿਓ ਜਹਾਜ਼ ਦੀ ਵਰਤੋਂ ਕਰ ਰਹੀ ਹੈ। ਦੁਬਈ ਲਈ ਇਹ ਉਡਾਣ ਹਫਤੇ ਵਿਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ਨੀਵਾਰ ਨੂੰ ਹੋਵੇਗੀ। ਉੱਥੇ ਦੁਬਈ ਇਹ ਉਡਾਣ ਮੰਗਲਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਸੰਚਾਲਿਤ ਕਰੇਗੀ। ਏਅਰ ਇੰਡੀਆ ਨੇ ਕਿਹਾ ਕਿ ਕੋਲਕਾਤਾ, ਹੈਦਰਾਬਾਦ, ਕੁਨੂੰਰ ਅਤੇ ਕੋਚੀ ਤੋਂ ਨਵੀਆਂ ਉਡਾਣਾਂ ਸਰਦੀਆਂ ਦੇ ਸੈਸ਼ਨ ਵਿਚ ਸ਼ੁਰੂ ਹੋਣਗੀਆਂ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement