:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 518ਵੇਂ ਟਰੱਕ ਦੀ ਰਾਹਤ ਸਮੱਗਰੀ PRINT ਈ ਮੇਲ
srhd.jpgਜਲੰਧਰ/ਜਮੂੰ-ਕਸ਼ਮੀਰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਕਈ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਲੋਕਾਂ ਦੇ ਸਿਰਾਂ 'ਤੇ ਮੰਡਰਾਉਣ ਵਾਲਾ ਸਭ ਤੋਂ ਵੱਡਾ
ਖਤਰਾ ਤਾਂ ਪਾਕਿਸਤਾਨ ਦੀਆਂ ਕੋਝੀਆਂ ਹਰਕਤਾਂ ਅਤੇ ਘਟੀਆ ਸਾਜ਼ਿਸ਼ਾਂ ਦੇ ਕਾਰਨ ਹੀ ਹੈ। ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ, ਨਸ਼ਿਆਂ ਦੀ ਸਮੱਗਲਿੰਗ ਅਤੇ ਜਾਅਲੀ ਕਰੰਸੀ ਵਰਗੇ ਹਥਕੰਡਿਆਂ ਨਾਲ ਭਾਰਤੀ ਲੋਕਾਂ ਨੂੰ ਜਾਨੀ ਅਤੇ ਮਾਲੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।

ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਬਹੁਤ ਸਾਰੇ ਸਰਹੱਦੀ ਖੇਤਰ ਅਜਿਹੇ ਵੀ ਹਨ, ਜਿੱਥੇ ਕੁਦਰਤੀ ਆਫਤਾਂ, ਜੰਗਲੀ ਜਾਨਵਰਾਂ ਅਤੇ ਸਰਕਾਰਾਂ ਦੀ ਨਜ਼ਰਅੰਦਾਜ਼ਗੀ ਕਾਰਣ ਵੀ ਲੋਕ ਨੁਕਸਾਨ ਸਹਿਣ ਕਰ ਰਹੇ ਹਨ। ਪੰਜਾਬ ਦੇ ਗੁਰਦਾਸਪੁਰ ਜ਼ਿਲੇ ਨਾਲ ਸਬੰਧਤ ਕੁਝ ਪਿੰਡਾਂ ਦੀ ਹਾਲਤ ਵੀ ਅਜਿਹੀ ਹੈ, ਜਿੱਥੇ ਸਰਹੱਦੀ ਖਤਰਿਆਂ ਦੇ ਨਾਲ-ਨਾਲ ਦਰਿਆਵਾਂ ਅਤੇ ਸਰਕਾਰੀ ਬੇਰੁਖੀ ਨੇ ਲੋਕ-ਜੀਵਨ ਦੇ ਵਿਕਾਸ ਦਾ ਰਾਹ ਰੋਕਿਆ ਹੋਇਆ ਹੈ। ਵੱਖ-ਵੱਖ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰ ਰਹੇ ਅਜਿਹੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਪਹੁੰਚਾਉਣ ਲਈ ਹੀ 'ਪੰਜਾਬ ਕੇਸਰੀ' ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦੇ ਮਾਰਗ-ਦਰਸ਼ਨ ਹੇਠ ਇਕ ਵਿਸ਼ੇਸ਼ ਰਾਹਤ ਮੁਹਿੰਮ ਅਕਤੂਬਰ 1999 ਤੋਂ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਅਧੀਨ ਹੀ 518ਵੇਂ ਟਰੱਕ ਦੀ ਰਾਹਤ ਸਮੱਗਰੀ ਬੀਤੇ ਦਿਨੀਂ ਗੁਰਦਾਸਪੁਰ ਜ਼ਿਲੇ ਨਾਲ ਸਬੰਧਤ ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ ਸੀ। ਇਸ ਵਾਰ ਦੀ ਸਮੱਗਰੀ ਦਾ ਯੋਗਦਾਨ ਸ਼੍ਰੀ ਸ਼ਿਆਮ ਸਮਾਜ ਸੇਵਾ ਆਸ਼ਰਮ ਸਮਾਣਾ ਵੱਲੋਂ ਦਿੱਤਾ ਗਿਆ ਸੀ। ਸਮੱਗਰੀ ਭਿਜਵਾਉਣ ਦੇ ਇਸ ਪਵਿੱਤਰ ਕਾਰਜ 'ਚ ਆਸ਼ਰਮ ਦੇ ਪ੍ਰਧਾਨ ਸ਼੍ਰੀ ਮਦਨ ਲਾਲ ਪ੍ਰਦੇਸੀ ਨੇ ਅਹਿਮ ਭੂਮਿਕਾ ਨਿਭਾਈ। ਇਸ ਦੇ ਨਾਲ ਹੀ ਹੰਸਰਾਜ ਕਲਾਰਾਂ ਵਾਲੇ, ਰੋਮੇਸ਼ ਕੁਮਾਰ ਗਰਗ, ਸੀਤਾ ਰਾਮ ਗੁਪਤਾ, ਪਵਨ ਕੁਮਾਰ ਬਾਂਸਲ, ਮੋਹਨ ਲਾਲ ਟੁਟੇਜਾ, ਪ੍ਰੇਮ ਚੰਦ ਟੁਟੇਜਾ ਅਤੇ ਡਾ. ਸੁਭਾਸ਼ ਟੁਟੇਜਾ ਨੇ ਵੀ ਲੋੜੀਂਦਾ ਸਹਿਯੋਗ ਦਿੱਤਾ।

ਜਲੰਧਰ ਤੋਂ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ 'ਚ 300 ਪਰਿਵਾਰਾਂ ਲਈ ਪ੍ਰਤੀ ਪਰਿਵਾਰ 10 ਕਿੱਲੋ ਆਟਾ, 5 ਕਿੱਲੋ ਚਾਵਲ ਅਤੇ ਇਕ ਕੰਬਲ ਸ਼ਾਮਲ ਸੀ। ਇਸ ਮੌਕੇ 'ਤੇ ਮਲਟੀਪਲ ਕੌਂਸਲ ਦੇ ਚੇਅਰਮੈਨ ਲਾਇਨ ਜੇ. ਬੀ. ਸਿੰਘ ਚੌਧਰੀ ਅਤੇ ਲਾਇਨਜ਼ ਕਲੱਬ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਫੁੱਲ ਵੀ ਮੌਜੂਦ ਸਨ।

ਯੋਗਾਚਾਰੀਆ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਮੱਗਰੀ ਦੀ ਵੰਡ ਲਈ ਜਾਣ ਵਾਲੀ ਰਾਹਤ ਟੀਮ 'ਚ ਜਲੰਧਰ ਤੋਂ  ਰਾਜੇਸ਼ ਭਗਤ, ਜੋਗਿੰਦਰ ਕ੍ਰਿਸ਼ਨ ਸ਼ਰਮਾ, ਸੁਨੀਲ ਕਪੂਰ, ਨਰਿੰਦਰ ਸ਼ਰਮਾ, ਜੈ ਦੇਵ ਮਲਹੋਤਰਾ, ਜੀਵਨ ਪਾਲ ਓਬਰਾਏ, ਅਸ਼ੋਕ ਸੋਬਤੀ, ਪਰਮਿੰਦਰ ਪੰਮੀ, ਸ਼੍ਰੀਮਤੀ ਸੰਤੋਸ਼ ਵਰਮਾ, ਸਾਰਿਕਾ ਭਾਰਦਵਾਜ , ਅੰਜੂ ਲੂੰਬਾ, ਸੁਦੇਸ਼ ਕੁਮਾਰੀ, ਲੁਧਿਆਣਾ ਤੋਂ ਲੀਗਾ ਪਰਿਵਾਰ ਸੋਸਾਇਟੀ ਦੇ ਪ੍ਰਧਾਨ ਵਿਪਨ ਜੈਨ, ਭਗਵਾਨ ਮਹਾਵੀਰ ਸੇਵਾ ਸੰਸਥਾ ਦੇ ਪ੍ਰਧਾਨ ਰਾਕੇਸ਼ ਜੈਨ, ਉਪ ਪ੍ਰਧਾਨ ਰਾਜੇਸ਼ ਜੈਨ, ਜੈ ਚੱਢਾ ਅਤੇ ਰਾਜੂ ਵੀ ਸ਼ਾਮਲ ਸਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement