:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਧੂ ਦੇ ਅਸਤੀਫੇ ਤੋਂ ਬਾਅਦ ਕਈ ਵਿਧਾਇਕਾਂ ਨੇ ਮੰਤਰੀ ਅਹੁਦੇ ਲਈ ਲਾਬਿੰਗ ਤੇਜ਼ ਕੀਤੀ PRINT ਈ ਮੇਲ
siduuuuu.jpgਜਲੰਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਗੀ ਹੋਏ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਹਾਲੇ ਅਸਤੀਫਾ ਵੀ ਮਨਜ਼ੂਰ ਨਹੀਂ ਹੋਇਆ ਕਿ ਬਿਜਲੀ ਵਿਭਾਗ ਦਾ ਮੰਤਰੀ ਬਣਨ ਵਾਲੇ ਕਾਂਗਰਸ ਦੇ ਸੀਨੀਅਰ ਆਗੂਆਂ 'ਚ ਦੌੜ ਲੱਗ ਗਈ ਹੈ। ਜਿਸ ਵਿਭਾਗ ਨੂੰ ਸਿੱਧੂ
ਨੇ ਨਾਕਾਰ ਦਿੱਤਾ, ਉਸ ਦੇ ਲਈ ਹੁਣ ਲਾਬਿੰਗ ਸ਼ੁਰੂ ਹੋ ਗਈ ਹੈ। ਇਸ ਮਾਮਲੇ 'ਚ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਨਾਂ ਸਿਖਰ 'ਤੇ ਹੈ, ਜੋ ਆਪਣੇ ਪੁਰਾਣੇ ਦਾਗਾਂ ਨੂੰ ਧੋਣ ਦੀ ਤਿਆਰੀ 'ਚ ਹਨ। ਕਾਂਗਰਸ ਦੇ ਵਿਧਾਇਕ ਅਤੇ ਪਾਰਟੀ ਦੇ ਮੁੱਖ ਬੁਲਾਰੇ ਰਾਜ ਕੁਮਾਰ ਵੇਰਕਾ ਮੰਤਰੀ ਅਹੁਦੇ 'ਤੇ ਦਾਅਵਾ ਪ੍ਰਗਟ ਕਰਨ ਕਾਰਨ ਪਹਿਲਾਂ ਹੀ ਚਰਚਾਵਾਂ 'ਚ ਆ ਚੁੱਕੇ ਹਨ ਪਰ ਨਵਜੋਤ ਸਿੰਘ ਸਿੱਧੂ ਦੇ ਵਿਚਾਰਾਂ ਨਾਲ ਸਹਿਮਤੀ ਰੱਖਣ ਵਾਲੇ ਚੁਨਿੰਦਾ ਵਿਧਾਇਕ ਵੀ ਮੰਤਰੀ ਅਹੁਦੇ ਦੀ ਦੌੜ ਲਈ ਦਿੱਲੀ 'ਚ ਸਰਗਰਮ ਹੋ ਗਏ ਹਨ।

ਕਾਂਗਰਸ ਨੂੰ ਹੁਣ ਇਸ ਗੱਲ ਦੀ ਸੰਭਾਵਨਾ ਘੱਟ ਹੀ ਜਾਪ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਮੰਤਰੀ ਅਹੁਦਾ ਸੰਭਾਲਣਗੇ। ਕਰੀਬ ਸਵਾ ਮਹੀਨੇ ਪਹਿਲਾਂ ਦਿੱਤੇ ਅਸਤੀਫੇ ਨੂੰ ਸਿੱਧੂ ਨੇ ਬੀਤੇ ਦਿਨੀਂ ਜਨਤਕ ਕੀਤਾ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵੀ ਆਪਣਾ ਅਸਤੀਫਾ ਭੇਜ ਦਿੱਤਾ ਸੀ। ਸੂਤਰ ਦੱਸਦੇ ਹਨ ਕਿ ਦਿੱਲੀ ਗਏ ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨਾਲ ਇਸ ਮੁੱਦੇ 'ਤੇ ਵਿਚਾਰ ਕਰਨ ਲਈ ਉਨ੍ਹਾਂ ਨਾਲ ਮੁਲਾਕਾਤ ਦੀ ਕੋਸ਼ਿਸ਼ ਵੀ ਕੀਤੀ, ਜੋ ਹੋ ਨਹੀਂ ਸਕੀ। ਮੁੱਖ ਮੰਤਰੀ ਚੰਡੀਗੜ੍ਹ ਪਰਤ ਕੇ ਸਿੱਧੂ ਦੇ ਅਸਤੀਫੇ ਬਾਰੇ ਵਿਚਾਰ ਕਰਨਗੇ ਅਤੇ ਮੰਨਿਆ ਜਾ ਰਿਹਾ ਹੈ ਕਿ ਅਸਤੀਫੇ ਬਾਰੇ ਫੈਸਲਾ ਕੁਝ ਸਮਾਂ ਲਟਕ ਸਕਦਾ ਹੈ।

ਓਧਰ ਦੂਜੇ ਪਾਸੇ ਮੰਤਰੀ ਅਹੁਦੇ ਨੂੰ ਖਾਲੀ ਮੰਨ ਕੇ ਚੱਲ ਰਹੇ ਕਾਂਗਰਸ ਦੇ ਵਿਧਾਇਕਾਂ ਨੇ ਇਸ ਅਹੁਦੇ ਲਈ ਲਾਬਿੰਗ ਸ਼ੁਰੂ ਕਰ ਦਿੱਤੀ ਹੈ। 3-4 ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਿੱਧੇ -ਅਸਿੱਧੇ ਢੰਗ ਨਾਲ ਮੰਤਰੀ ਅਹੁਦੇ ਲਈ ਆਪਣੀ ਦਾਅਵੇਦਾਰੀ ਪ੍ਰਗਟ ਕਰ ਦਿੱਤੀ ਸੀ। ਅਜਿਹੀਆਂ ਚਰਚਾਵਾਂ ਸਨ ਕਿ ਵੇਰਕਾ ਨੇ ਤਾਂ ਆਪਣੇ ਕਰੀਬੀਆਂ ਨੂੰ ਆਪਣੇ ਮੰਤਰੀ ਬਣਨ ਦੀ ਸੂਚਨਾ ਦਿੱਤੀ ਸੀ ਅਤੇ ਮੀਡੀਆ 'ਚ ਇਸ ਦੀ ਚਰਚਾ ਵੀ ਚੱਲੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀ ਅਹੁਦੇ ਤੋਂ ਲਾਂਭੇ ਕੀਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਨਾਂ ਵੀ ਸਿਖਰ 'ਤੇ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਮੰਤਰੀ ਅਹੁਦਾ ਜੱਟ ਸਿੱਖ ਭਾਈਚਾਰੇ ਦੇ ਨੁਮਾਇੰਦੇ ਨੂੰ ਜਾ ਸਕਦਾ ਹੈ। ਹਾਲਾਂਕਿ ਮੰਤਰੀ ਮੰਡਲ ਦੀ ਮੀਟਿੰਗ ਦਾ ਸਿੱਧੇ ਤੌਰ 'ਤੇ ਇਸ ਗੱਲ ਨਾਲ ਕੋਈ ਲੈਣਾ ਦੇਣਾ ਨਹੀਂ ਪਰ ਮੀਟਿੰਗ ਤੋਂ ਬਾਅਦ ਗੈਰ-ਰਸਮੀ ਗੱਲਬਾਤ 'ਚ ਮੁੱਖ ਮੰਤਰੀ ਅਤੇ ਮੰਤਰੀ ਅਕਸਰ ਹੀ ਅਜਿਹੀਆਂ ਗੱਲਾਂ ਬਾਰੇ ਚਰਚਾ ਕਰਦੇ ਹਨ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement