:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਾਹ ਨੂੰ ਮਿਲਣ ਦੀ ਥਾਂ ਹਰਸਿਮਰਤ ਰਾਹੀਂ ਕਲੋਜ਼ਰ ਰਿਪੋਰਟ ਵਾਪਿਸ ਕਰਵਾਏ ਸੁਖਬੀਰ : ਰੰਧਾਵਾ PRINT ਈ ਮੇਲ
vaj.jpgਚੰਡੀਗੜ੍ਹ  ਬਰਗਾੜੀ ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ 'ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰਾਜਨੀਤੀ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਨੂੰ ਲੰਮੇ ਹੱਥੀ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਹੈ ਕਿ
ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਦੀ ਬਜਾਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਕੇਂਦਰੀ ਕੈਬਨਿਟ ਵਿਚੋਂ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਾਪਸ ਕਰਵਾਉਣ ਲਈ ਹੰਭਲਾ ਮਾਰਨ। ਅੱਜ ਇਥੇ ਜਾਰੀ ਬਿਆਨ ਵਿਚ ਰੰਧਾਵਾ ਨੇ ਕਿਹਾ ਕਿ ਕਿ ਅਕਾਲੀ ਦਲ ਆਪਣਾ ਸਿਆਸੀ ਡਰਾਮਾ ਬੰਦ ਕਰਕੇ ਹਕੀਕੀ ਰੂਪ ਵਿਚ ਕਾਰਗਰ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਸੱਚੇ ਦਿਲੋਂ ਹੀ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਵਾਪਿਸ ਕਰਵਾਉਣ ਲਈ ਵਚਨਬੱਧ ਹਨ ਤਾਂ ਆਪਣੀ ਪਤਨੀ ਅਤੇ ਕੇਂਦਰੀ ਮੰਤਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਹੀਂ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਦੀ ਕਿਉਂ ਨਹੀਂ ਕੋਸ਼ਿਸ਼ ਕਰ ਰਹੇ ਹਨ।
ਅਕਾਲੀ ਦਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੇ ਫੈਸਲੇ 'ਤੇ ਕਾਂਗਰਸੀ ਆਗੂ ਨੇ ਸੁਖਬੀਰ ਬਾਦਲ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਬਿਹਤਰ ਹੋਵੇਗਾ ਕਿ ਉਹ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਹੀ ਮਿਲ ਕੇ ਅਪੀਲ ਕਰਨ ਕਿਉਂਕਿ ਜਿਸ ਕੇਂਦਰੀ ਕੈਬਨਿਟ ਵਿਚ ਅਮਿਤ ਸ਼ਾਹ ਮੰਤਰੀ ਹਨ, ਉਸੇ ਵਿਚ ਹਰਮਿਸਰਤ ਬਾਦਲ ਉਸ ਦੀ ਕੁਲੀਗ ਮੰਤਰੀ ਹੈ। ਰੰਧਾਵਾ ਨੇ ਕਿਹਾ ਕਿ ਜੇਕਰ ਫਿਰ ਵੀ ਅਕਾਲੀ ਦਲ ਦੀ ਕੇਂਦਰ ਸਰਕਾਰ ਵਿਚ ਸੁਣਵਾਈ ਨਹੀਂ ਹੁੰਦੀ ਤਾਂ ਹਰਸਿਮਰਤ ਕੌਰ ਬਾਦਲ ਤੋਂ ਅਸਤੀਫਾ ਦਿਵਾ ਕੇ ਕੇਂਦਰੀ ਸੱਤਾ ਵਿਚੋਂ ਬਾਹਰ ਹੋ ਜਾਣ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦਾ ਇਤਿਹਾਸ ਰਿਹਾ ਹੈ ਕਿ ਉਸ ਨੇ ਪੰਜਾਬ ਅਤੇ ਸਿੱਖਾਂ ਦੇ ਮੁੱਦਿਆਂ ਨੂੰ ਤਿਲਾਂਜਲੀ ਦੇ ਕੇ ਹਮੇਸ਼ਾ ਹੀ ਭਾਜਪਾ ਦਾ ਪੱਖ ਪੂਰਿਆ ਹੈ ਅਤੇ ਇਸ ਮਾਮਲੇ ਵਿਚ ਵੀ ਅਕਾਲੀ ਦਲ ਤੋਂ ਕੋਈ ਆਸ ਨਹੀਂ ਕੀਤੀ ਜਾ ਸਕਦੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement