:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ PRINT ਈ ਮੇਲ
par_rah.jpgਨਵੀਂ ਦਿੱਲੀ ਉੱਤਰ ਪ੍ਰਦੇਸ਼ 'ਚ ਪ੍ਰਿਯੰਕਾ ਗਾਂਧੀ ਨੂੰ ਰੋਕੇ ਜਾਣ 'ਤੇ ਰਾਹੁਲ ਗਾਂਧੀ ਨੇ ਟਵਿੱਟਰ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਰਾਹੁਲ ਨੇ ਟਵੀਟ ਕਰ ਕੇ ਇਸ ਨੂੰ ਸੱਤਾ ਦੀ ਗਲਤ ਵਰਤੋਂ ਦੱਸਿਆ ਅਤੇ ਕਿਹਾ ਕਿ ਉੱਤਰ ਪ੍ਰਦੇਸ਼ 'ਚ ਕਾਨੂੰਨ ਦਾ ਰਾਜ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ।
ਅੱਜ ਯਾਨੀ ਸ਼ੁੱਕਰਵਾਰ ਨੂੰ ਸੋਨਭੱਦਰ 'ਚ ਪੀੜਤ ਪਰਿਵਾਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਮਿਰਜਾਪੁਰ 'ਚ ਹੀ ਰੋਕ ਦਿੱਤਾ ਗਿਆ। ਇਸ ਦੇ ਵਿਰੋਧ 'ਚ ਪ੍ਰਿਯੰਕਾ ਧਰਨੇ 'ਤੇ ਬੈਠ ਗਈ। ਕਾਂਗਰਸ ਵੀ ਪ੍ਰਿਯੰਕਾ ਨੂੰ ਰੋਕੇ ਜਾਣ 'ਤੇ ਹਮਲਾਵਰ ਹੈ। ਰਾਹੁਲ ਨੇ ਟਵਿੱਟਰ 'ਤੇ ਪ੍ਰਿਯੰਕਾ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਗ੍ਰਿਫਤਾਰ ਕਰਨਾ ਵਿਚਲਿਤ ਕਰਨ ਵਾਲਾ ਹੈ। ਉਨ੍ਹਾਂ ਨੂੰ ਮਾਰੇ ਗਏ 10 ਆਦਿਵਾਸੀਆਂ ਦੇ ਪਰਿਵਾਰ ਜਿਨ੍ਹਾਂ ਨੇ ਆਪਣੀ ਜ਼ਮੀਨ ਖਾਲੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਨੂੰ ਮਿਲਣ ਤੋਂ ਰੋਕਣਾ ਸੱਤਾ ਦੀ ਗਲਤ ਵਰਤੋਂ ਹੈ। ਇਹ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ 'ਚ ਯੂ.ਪੀ. 'ਚ ਕਿਸ ਤਰ੍ਹਾਂ ਨਾਲ ਅਸੁਰੱਖਿਆ ਦਾ ਮਾਹੌਲ ਬਣਦਾ ਜਾ ਰਿਹਾ ਹੈ।
ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਇਸ ਘਟਨਾ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਸਰਕਾਰ ਨੇ ਉੱਤਰ ਪ੍ਰਦੇਸ਼ ਨੂੰ 'ਅਪਰਾਧ ਪ੍ਰਦੇਸ਼' ਬਣਾ ਦਿੱਤਾ ਹੈ। ਉਨ੍ਹਾਂ ਨੇ ਇਕ ਟਵੀਟ ਕਰ ਕੇ ਪੁੱਛਿਆ,''ਕੀ ਸ਼੍ਰੀਮਤੀ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਕੇ, ਚੁਨਾਰ 'ਚ ਨਜ਼ਰਬੰਦ ਕਰ, ਸੋਨਭੱਦਰ ਦੇ ਆਦਿਵਾਸੀ ਪਰਿਵਾਰ ਦੇ 10 ਮੈਂਬਰਾਂ ਦੇ ਕਤਲ 'ਤੇ ਪਰਦਾ ਪਾ ਸਕੇਗੀ ਆਦਿੱਤਿਯਨਾਥ ਸਰਕਾਰ?'' ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੋਨਭੱਦਰ 'ਚ ਜ਼ਮੀਨ ਵਿਵਾਦ 'ਚ ਇਕ ਪਿੰਡ ਪ੍ਰਧਾਨ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਦੂਜੇ ਪੱਖ 'ਤੇ ਫਾਇਰਿੰਗ ਕਰ ਦਿੱਤੀ, ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
 
< Prev   Next >

Advertisements