:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ PRINT ਈ ਮੇਲ
ind_ste.jpgਕੇਵਡੀਆ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਦਾਰ ਵਲੱਭਭਾਈ ਪਟੇਲ ਨੂੰ ਸਮਰਪਿਤ 'ਸਟੈਚੂ ਆਫ ਯੂਨਿਟੀ' ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਬਣ ਚੁਕਿਆ ਹੈ ਅਤੇ ਇੱਥੇ ਦੀ ਯਾਤਰਾ ਨੂੰ ਆਜ਼ਾਦ 'ਭਾਰਤ ਦੇ ਤੀਰਥ ਸਥਾਨ' ਦੇ
ਸਾਮਾਨ ਕਿਹਾ ਜਾ ਸਕਦਾ ਹੈ। ਨੱਢਾ ਆਪਣੇ 2 ਦਿਨਾ ਦੌਰੇ ਦੇ ਆਖਰੀ ਦਿਨ ਗੁਜਰਾਤ ਦੇ ਨਰਮਦਾ ਜ਼ਿਲੇ 'ਚ ਨਰਮਦਾ ਬੰਨ੍ਹ ਨੇੜੇ ਇਕ ਟਾਪੂ 'ਤੇ ਸਥਿਤ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ਨੂੰ ਦੇਖਣ ਗਏ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਭਾਜਪਾ ਸ਼ਾਸਤ ਗੁਜਰਾਤ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। 'ਸਟੈਚੂ ਆਫ ਯੂਨਿਟੀ' ਦੀ ਯਾਤਰਾ ਦੌਰਾਨ ਨੱਢਾ ਨੇ ਕਿਹਾ,''ਇਹ (ਸਟੈਚੂ ਆਫ ਯੂਨਿਟੀ ਦੀ ਯਾਤਰਾ) ਆਜ਼ਾਦ ਭਾਰਤ ਦਾ ਤੀਰਥ ਸਥਾਨ ਬਣ ਚੁਕਿਆ ਹੈ। ਸਰਦਾਰ ਵਲੱਭਭਾਈ ਪਟੇਲ ਦੇ ਆਜ਼ਾਦ ਭਾਰਤ 'ਚ ਯੋਗਦਾਨ ਲਈ ਮੈਂ ਇਸ ਨੂੰ ਭਾਰਤ ਦਾ ਤੀਰਥ ਮੰਨਦਾ ਹਾਂ।''
ਉਨ੍ਹਾਂ ਨੇ ਕਿਹਾ ਕਿ 565 ਛੋਟੀ-ਵੱਡੀ ਰਿਆਸਤਾਂ ਨੂੰ ਇਕਜੁਟ ਕਰਨ 'ਚ ਪਹਿਲੇ ਗ੍ਰਹਿ ਮੰਤਰੀ ਦੇ ਰੂਪ 'ਚ ਪਟੇਲ ਦੀ ਭੂਮਿਕਾ ਕਾਰਨ ਭਾਰਤ ਇਕ ਮਜ਼ਬੂਤ ਦੇਸ਼ ਬਣ ਸਕਿਆ। ਉਨ੍ਹਾਂ ਨੇ ਕਿਹਾ,''ਅਸੀਂ ਉਨ੍ਹਾਂ ਦੇ ਬਲੀਦਾਨ ਨੂੰ ਨਹੀਂ ਭੁੱਲ ਸਕਦੇ। ਇਹ ਸਥਾਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਇਹ ਸਾਨੂੰ ਮਜ਼ਬੂਤ ਭਾਰਤ ਦੇ ਨਿਰਮਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ 'ਚ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।'' ਨੱਢਾ ਨਾਲ ਰਾਜ ਦੇ ਮੰਤਰੀ ਭੂਪੇਂਦਰ ਸਿੰਘ ਚੂੜਾਸਮਾ, ਪ੍ਰਦੇਸ਼ ਭਾਜਪਾ ਪ੍ਰਧਾਨ ਜੀਤੂ ਵਘਾਨੀ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਵੀ ਸਨ।
 
< Prev   Next >

Advertisements