:: UP ਸਰਕਾਰ ਸਾਫ਼ ਕਰੇ ਕਿ ਵਿਕਾਸ ਦੁਬੇ ਨੇ ਸਰੰਡਰ ਕੀਤਾ ਜਾਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ : ਅਖਿਲੇਸ਼   :: J&K: ਰਾਜਨਾਥ ਨੇ 6 ਪੁਲਾਂ ਦਾ ਕੀਤਾ ਉਦਘਾਟਨ, ਬੋਲੇ- ਸੁਰੱਖਿਆ ਦਸਤਿਆਂ ਨੂੰ ਹੁਣ ਹੋਵੇਗੀ ਆਸਾਨੀ   :: ਲੱਦਾਖ ਵਿਵਾਦ : ਭਾਰਤ ਦੀ ਵੱਡੀ ਕਾਮਯਾਬੀ, ਤਿੰਨ ਥਾਂਵਾਂ ਤੋਂ ਪਿੱਛੇ ਹਟੀ ਚੀਨੀ ਫੌਜ   :: ਅਨੋਖੀ ਪ੍ਰਥਾ : ਵਿਆਹੁਤਾ ਜਨਾਨੀਆਂ 3 ਮਹੀਨੇ ਲਈ ਵਿਧਵਾ ਬਣ ਕੇ ਬਿਤਾਉਂਦੀਆਂ ਹਨ ਜ਼ਿੰਦਗੀ   :: ਬੈਂਕਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ   :: 6ਵੇਂ ਦਿਨ ਵੀ ਨਹੀਂ ਮਿਲਿਆ ਕੋਈ ਸੁਰਾਗ,ਵਿਕਾਸ ਦੁਬੇ ਦੀ ਭਾਲ ਚ ਨੇਪਾਲ ਸਰਹੱਦ ਖੰਘਾਲ ਰਹੀ ਪੁਲਸ   :: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ PRINT ਈ ਮੇਲ
shila.jpgਨਵੀਂ ਦਿੱਲੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ਼ ਨੇਤਾ ਸ਼ੀਲਾ ਦੀਕਸ਼ਤ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਲਗਭਗ 15 ਸਾਲਾਂ ਤੱਕ ਦਿੱਲੀ 'ਚ ਮੁੱਖ ਮੰਤਰੀ ਦੇ ਅਹੁਦਾ 'ਤੇ ਰਹਿਣ ਵਾਲੀ ਸ਼ੀਲਾ ਦੀਕਸ਼ਤ 81 ਸਾਲਾ ਉਮਰ 'ਚ ਦੇਹਾਂਤ ਹੋ ਗਿਆ। ਦੱਸਿਆ ਜਾਂਦਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੀਲਾ ਦੀਕਸ਼ਤ ਬੀਮਾਰ ਚੱਲ ਰਹੇ ਸੀ। ਉਨ੍ਹਾਂ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ।

PunjabKesari

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਦੁੱਖ ਪ੍ਰਗਟਾਉਂਦਿਆਂ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦਾ ਕਾਰਜਕਾਲ ਰਾਜਧਾਨੀ ਦਿੱਲੀ ਲਈ ਮਹੱਤਵਪੂਰਨ ਬਦਲਾਅ ਦਾ ਦੌਰ ਸੀ, ਉਸ ਦੇ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।''

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ,'' ਉਹ ਜੀਵਨ ਭਰ ਕਾਂਗਰਸ ਦੇ ਮੈਂਬਰ ਰਹੇ ਅਤੇ 3 ਵਾਰ ਦਿੱਲੀ ਦੀ ਮੁੱਖ ਮੰਤਰੀ ਵੀ ਰਹੇ। ਉਨ੍ਹਾਂ ਨੇ ਦਿੱਲੀ ਦੇ ਚਿਹਰੇ ਨੂੰ ਬਦਲ ਕੇ ਰੱਖ ਦਿੱਤਾ।''

PunjabKesari

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ, '' ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਮੈਂ ਕਾਫੀ ਸਦਮੇ 'ਚ ਹਾਂ। ਉਨ੍ਹਾਂ ਦੀ ਮੌਤ ਹੋਣ ਕਾਰਨ ਦੇਸ਼ ਨੇ ਦਿੱਗਜ਼ ਕਾਂਗਰਸ ਨੇਤਾ ਨੂੰ ਗੁਆ ਦਿੱਤਾ। ਦਿੱਲੀ ਦੀ ਜਨਤਾ ਉਨ੍ਹਾਂ ਨੂੰ ਦਿੱਲੀ ਦੇ ਵਿਕਾਸ ਲਈ ਹਮੇਸ਼ਾ ਯਾਦ ਕਰਦੀ ਰਹੇਗੀ।''

PunjabKesari

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ ਤੋਂ ਬਹੁਤ ਹੀ ਦੁੱਖ ਹੋਇਆ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਹਮਦਰਦੀ ਦੀ ਭਾਵਨਾ ਜੁਟਾਉਂਦਾ ਹਾਂ। ਪ੍ਰਮਾਤਮਾ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਦੇਵੇ ਅਤੇ ਮਰਹੂਮ ਆਤਮਾ ਨੂੰ ਸ਼ਾਂਤੀ ਦੇਵੇ।''

PunjabKesari

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਸ਼ੀਲਾ ਦੀਕਸ਼ਤ ਦੇ ਦੇਹਾਂਤ ਦਾ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਕਿਹਾ, ''ਇਹ ਦਿੱਲੀ ਦੇ ਲਈ ਬਹੁਤ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।''

PunjabKesari

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ. ਐੱਮ. ਸੀ. ਪ੍ਰਧਾਨ ਮਮਤਾ ਬੈਨਰਜੀ ਨੇ ਸ਼ੀਲਾ ਦੀਕਸ਼ਤ ਦੀ ਮੌਤ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ, '' ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਾਂਗੀ, ਮੇਰਾ ਉਨ੍ਹਾਂ ਨਾਲ ਚੰਗਾ ਰਿਸ਼ਤਾ ਸੀ।''

PunjabKesari

ਸਾਬਕਾ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਸ਼ੀਲਾ ਦੀਕਸ਼ਤ ਜੀ ਦੀ ਅਚਾਨਕ ਮੌਤ ਹੋਣ ਕਾਰਨ ਕਾਫੀ ਦੁੱਖ ਹੋਇਆ। ਅਸੀਂ ਰਾਜਨੀਤੀ 'ਚ ਵਿਰੋਧੀ ਸੀ ਪਰ ਨਿੱਜੀ ਜੀਵਨ 'ਚ ਦੋਸਤ ਸੀ। ਉਹ ਇੱਕ ਚੰਗੇ ਇਨਸਾਨ ਸੀ।''

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement