:: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ   :: ਮੋਦੀ-ਟਰੰਪ ਦਾ ਐਲਾਨ- ਤਿੰਨ ਅਰਬ ਡਾਲਰ ਦੀ ਡਿਫੈਂਸ ਡੀਲ ਤੇ ਲੱਗੀ ਮੋਹਰ   :: ਜਾਣੋ ਉਸ ਮਹਿਲਾ ਬਾਰੇ, ਜੋ ਮੋਦੀ-ਟਰੰਪ-ਮੇਲਾਨੀਆ ਦੇ ਨਾਲ ਦਿਸੀ   :: ਪਹਿਲੀ ਹੀ ਮੁਲਾਕਾਤ ਚ ਟਰੰਪ ਨੇ ਕਿਹਾ ਸੀ, ਵ੍ਹਾਈਟ ਹਾਊਸ ਚ ਭਾਰਤ ਦਾ ਦੋਸਤ : ਨਰਿੰਦਰ ਮੋਦੀ   :: ਪਾਕਿਸਤਾਨ ਦੇ ਅੱਤਵਾਦ ਤੇ ਬੋਲੇ ਟਰੰਪ, ਤਾੜੀਆਂ ਨਾਲ ਗੂੰਜ ਉੱਠਿਆ ਮੋਟੇਰਾ   :: ਚਾਹ ਵਾਲਾ ਭਾਸ਼ਣ ਰੋਕ ਟਰੰਪ ਨੇ ਪੀ.ਐੱਮ. ਮੋਦੀ ਨਾਲ ਮਿਲਾਇਆ ਹੱਥ   :: ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ   :: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੱਗ ਨਾਲ ਅਨਜਾਣ ਦੀ ਜਾਨ ਬਚਾਉਣ ਤੇ ਸਿੱਖ ਦਾ ਕੈਨੇਡਾ ਚ ਸਨਮਾਨ PRINT ਈ ਮੇਲ

srdar.jpgਨਿਊਯਾਰਕ/ ਨਕੋਦਰ, ਕੈਨੇਡਾ ਦੇ ਸ਼ਹਿਰ ਵਿਸਲਰ 'ਚ ਇਕ ਸਿੱਖ ਨੌਜਵਾਨ ਜਸ਼ਨਜੀਤ ਸਿੰਘ ਸੰਘਾ ਨੇ ਇੱਕ ਅਨਜਾਣ ਵਿਅਕਤੀ ਦੀ ਜਾਨ ਬਚਾਈ ਸੀ। ਇਸੇ ਲਈ ਬੀਤੇ ਦਿਨੀਂ ਉਸ ਨੂੰ ਪੁਲਸ ਵਲੋਂ ਸਨਮਾਨਿਤ ਕੀਤਾ ਗਿਆ।

ਜਸ਼ਨਜੀਤ 6 ਸਾਲ ਪਹਿਲਾਂ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਆਇਆ ਸੀ। ਜ਼ਿਲਾ ਜਲੰਧਰ ਦੇ ਨਕੋਦਰ ਨਾਲ ਸਬੰਧਤ ਜਸ਼ਨਜੀਤ ਸਿੰਘ ਸੰਘਾ 11 ਫਰਵਰੀ, 2019 ਨੂੰ ਵਿਸਲਰ ਵਿਖੇ ਟੈਕਸੀ ਚਲਾ ਰਿਹਾ ਸੀ। ਉਸ ਨੇ ਦੇਖਿਆ ਕਿ ਵਿਸਲਰ ਵਿਲੇਜ ਨੇੜੇ ਹੋਈ ਲੜਾਈ 'ਚ 3 ਵਿਅਕਤੀ ਜ਼ਖਮੀ ਹੋ ਗਏ, ਇਨ੍ਹਾਂ 'ਚੋਂ ਇੱਕ ਵਿਅਕਤੀ ਦੀ ਹਾਲਤ ਗੰਭੀਰ ਸੀ। ਜਸ਼ਨਜੀਤ ਸਿੰਘ ਸੰਘਾ ਨੇ ਉਸੇ ਵੇਲੇ ਹੀ ਆਪਣੀ ਦਸਤਾਰ ਉਤਾਰ ਕੇ ਉਸ ਦੇ ਜ਼ਖਮਾਂ ਦੁਆਲੇ ਲਪੇਟ ਦਿੱਤੀ ਤਾਂ ਕੇ ਉਸ ਦਾ ਖੂਨ ਨਿਕਲਣਾ ਬੰਦ ਹੋ ਜਾਵੇ ਤੇ ਤੁਰੰਤ ਉਸ ਨੂੰ ਆਪਣੀ ਗੱਡੀ 'ਚ ਪਾ ਕੇ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਜਾਨ ਬਚਾ ਲਈ। ਜਦ ਵਿਸਲਰ ਆਰ. ਸੀ. ਐਮ. ਪੀ. ਨੇ ਉਸ ਦਾ ਮਾਣ-ਸਨਮਾਨ ਕੀਤਾ ਤਾਂ ਉਸ ਨੇ ਇੰਨਾ ਹੀ ਕਿਹਾ, “ਕਿਸੇ ਦੀ ਮਦਦ ਕਰਨ ਵਾਲਾ ਬੰਦਾ ਬਣ ਕੇ ਖੁਸ਼ੀ ਹੋਈ ਹੈ।''
ਜਸ਼ਨਜੀਤ ਸਿੰਘ ਸੰਘਾ ਵਰਗੇ ਸਿੱਖ ਹੀ ਦੁਨੀਆ 'ਚ ਸਾਡੇ ਰਾਜਦੂਤ (ਅੰਬੈਸਡਰ) ਹਨ, ਜੋ ਗੁਰੂ ਸਾਹਿਬਾਨ ਵਲੋਂ ਦਿਖਾਏ ਸਿਧਾਤਾਂ 'ਤੇ ਚੱਲ ਕੇ ਮਾਨਵਤਾ ਨੂੰ ਦਰਸਾਉਂਦੇ ਹਨ ਕਿ ਅਸੀਂ 'ਸਰਬੱਤ ਦਾ ਭਲਾ' ਮੰਗਣ ਵਾਲੇ ਹਾਂ। ਦੱਸਣਯੋਗ ਹੈ ਕਿ ਜਸ਼ਨਜੀਤ ਦੇ ਪਿਤਾ ਜੀ ਸ. ਜਗਤਾਰ ਸਿੰਘ ਸੰਘਾ ਨਕੋਦਰ ਦੇ ਗੁਰੂ ਨਾਨਕ ਕਾਲਜ (ਲੜਕੇ) 'ਚ ਪੰਜਾਬੀ ਪੜ੍ਹਾਉਂਦੇ ਹਨ ਜਦਕਿ ਉਸ ਦੇ ਮਾਤਾ ਜੀ ਸਰਦਾਰਨੀ ਸੁਖਵਿੰਦਰ ਕੌਰ ਸੰਘਾ ਗੁਰੂ ਨਾਨਕ ਕਾਲਜ (ਲੜਕੀਆਂ) ਦੇ ਪ੍ਰਿੰਸੀਪਲ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement