:: ਬਾਈ! ਮੰਨ ਲੈ ਕਹਿਣਾ, ਇਵੇਂ ਵਾਇਰਸ ਨੂੰ ਹਰਾਉਣਾ ਤਾਂ ਮੁਸ਼ਕਲ ਆ   :: ਕਿਤੇ ਨਿਜ਼ਾਮੂਦੀਨ ਮਰਕਜ਼ ਨਾ ਬਣ ਜਾਵੇ ਗੁਰਦੁਆਰਾ ਮਜਨੂੰ ਕਾ ਟਿੱਲਾ, ਗਰਮਾਈ ਸਿਆਸਤ   :: ਆਖਰਕਾਰ ਜਾਗੀ ਦਿੱਲੀ ਪੁਲਸ, ਮਜਨੂੰ ਕਾ ਟਿੱਲਾ ਗੁਰਦੁਆਰਾ ਚੋਂ ਸਕੂਲ ਚ ਸ਼ਿਫਟ ਕੀਤੇ 210 ਲੋਕ   :: ਕੋਰੋਨਾ ਨੇ ਫੜ੍ਹੀ ਰਫਤਾਰ, ਨਹਿਰੂ ਸਟੇਡੀਅਮ ਬਣੇਗਾ ਕੁਆਰੰਟੀਨ ਸੈਂਟਰ   :: ਵਾਇਰਸ ਨਹੀਂ, ਯੂ ਪੀ ਦੇ ਇਸ ਪਿੰਡ ਦਾ ਨਾਂ ਹੈ ਕੋਰੌਨਾ   :: ਭਾਰਤ ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ   :: ਕੋਰੋਨਾ ਨਾਲ ਜੰਗ ਚ ਆਫਤ ਦੀ ਜਮਾਤ, 24 ਲੋਕ ਕੋਰੋਨਾ ਪਾਜ਼ੀਟਿਵ   :: ਭਾਰਤ ਲਾਕ ਡਾਊਨ : ਭਗਵਾਨ ਰਾਮ ਵੀ ਪੂਰੇ ਪਰਿਵਾਰ ਨਾਲ ਦੇਖ ਰਹੇ ਨੇ ਰਾਮਾਇਣ   :: ਕੋਰੋਨਾ ਵਾਇਰਸ ਨਾਲ ਜੁੜੀਆਂ ਅਹਿਮ ਗੱਲਾਂ, ਜੋ ਹਰ ਸ਼ਖਸ ਲਈ ਜਾਣਨਾ ਹੈ ਜ਼ਰੂਰੀ   :: ਕੇਂਦਰ ਦਾ ਫਰਮਾਨ- ਸਖਤੀ ਨਾਲ ਲਾਕ ਡਾਊਨ ਦਾ ਹੋਵੇ ਪਾਲਣ, ਬਾਰਡਰ ਕੀਤੇ ਜਾਣ ਸੀਲ   :: ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕੀਤਾ ਧੰਨਵਾਦ, ਜਾਣੋ ਕਿਉਂ   :: ਲਾਕ ਡਾਊਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤੀ ਭਾਵੁਕ ਤਸਵੀਰ, ਤੁਸੀਂ ਵੀ ਸਮਝੋ   :: ਸ਼ਾਹੀਨ ਬਾਗ ਇਲਾਕੇ ਚ ਲੱਗੀ ਭਿਆਨਕ ਅੱਗ   :: ਸੰਸਦ ਸੈਸ਼ਨ ਜਲਦੀ ਖਤਮ ਕੀਤੇ ਜਾਣ ਦੀ ਰਾਜ ਸਭਾ ਚ ਉੱਠੀ ਮੰਗ   :: ਕੋਰੋਨਾ ਵਾਇਰਸ ਨੂੰ ਲੈ ਕੇ ਰਾਹਤ ਦੀ ਖਬਰ, 6 ਲੋਕ ਹੋਏ ਬਿਲਕੁਲ ਠੀਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੰਦਰਯਾਨ-2 : ਮਿਲ ਗਿਆ ਵਿਕ੍ਰਮ ਲੈਂਡਰ, ISRO ਨੇ ਲਾਇਆ ਪਤਾ PRINT ਈ ਮੇਲ
chandr_2.jpgਨਵੀਂ ਦਿੱਲੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੂੰ ਚੰਦਰਮਾ 'ਤੇ ਵਿਕ੍ਰਮ ਲੈਂਡਰ ਦਾ ਪਤਾ ਲੱਗ ਗਿਆ ਹੈ। ਆਰਬਿਟਰ ਨੇ ਥਰਮਲ ਇਮੇਜ਼ ਕੈਮਰੇ ਤੋਂ ਉਸ ਦੀ ਤਸਵੀਰ ਲਈ ਹੈ, ਜਿਸ ਤੋਂ ਵਿਕ੍ਰਮ ਲੈਂਡਰ ਦੀ ਸਹੀ ਲੋਕੇਸ਼ਨ ਦਾ ਪਤਾ ਲੱਗਾ ਹੈ। ਹਾਲਾਂਕਿ ਵਿਕ੍ਰਮ ਲੈਂਡਰ ਨਾਲ ਅਜੇ ਕੋਈ ਸੰਚਾਰ ਸਥਾਪਤ ਨਹੀਂ ਹੋ ਸਕਿਆ ਹੈ। ਇੱਥੇ ਦੱਸ ਦੇਈਏ ਕਿ ਚੰਦਰਯਾਨ-2 ਦੇ ਆਰਬਿਰਟਰ ਵਿਚ ਲੱਗੇ ਆਪਟਿਕਲ ਹਾਈ ਰਿਜੋਲਿਊਸ਼ਨ ਕੈਮਰੇ ਨੇ ਵਿਕ੍ਰਮ ਲੈਂਡਰ ਦੀ ਤਸਵੀਰ

 ਲਈ ਹੈ। ਇਸਰੋ ਵਿਗਿਆਨੀ ਹੁਣ ਆਰਬਿਟਰ ਜ਼ਰੀਏ ਵਿਕ੍ਰਮ ਲੈਂਡਰ ਨੂੰ ਸੰਦੇਸ਼ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਬੈਂਗਲੁਰੂ ਸਥਿਤ ਇਸਰੋ ਸੈਂਟਰ ਤੋਂ ਲਗਾਤਾਰ ਵਿਕ੍ਰਮ  ਲੈਂਡਰ ਅਤੇ ਆਰਬਿਟਰ ਨੂੰ ਸੰਦੇਸ਼ ਭੇਜਿਆ ਜਾ ਰਿਹਾ ਹੈ ਤਾਂ ਕਿ ਸੰਚਾਰ ਸੰਪਰਕ ਸ਼ੁਰੂ ਕੀਤਾ ਜਾ ਸਕੇ। ਇਸਰੋ ਚੀਫ ਕੇ. ਸੀਵਾਨ ਨੇ ਖੁਦ ਇਸ ਦੀ ਜਾਣਕਾਰੀ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਲੈਂਡਰ ਨਾਲ ਸੰਪਰਕ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

PunjabKesari
ਇੱਥੇ ਦੱਸ ਦੇਈਏ ਕਿ ਭਾਰਤ ਦੇ ਚੰਦਰਯਾਨ-2 ਮਿਸ਼ਨ ਨੂੰ ਸ਼ਨੀਵਾਰ ਤੜਕੇ ਉਸ ਸਮੇਂ ਝਟਕਾ ਲੱਗਾ, ਜਦੋਂ ਚੰਦਰਮਾ ਦੀ ਸਤਿਹ ਤੋਂ 2.1 ਕਿਲੋਮੀਟਰ ਦੀ ਉੱਚਾਈ 'ਤੇ ਵਿਕ੍ਰਮ ਲੈਂਡਰ ਦਾ ਇਸਰੋ ਨਾਲ ਸੰਪਰਕ ਟੁੱਟ ਗਿਆ, ਜਿਸ ਕਾਰ ਮਿਸ਼ਨ ਫੇਲ ਹੋ ਗਿਆ ਸੀ। ਇਸਰੋ ਦੇ ਵਿਗਿਆਨੀਆਂ ਨੇ ਕਿਹਾ ਕਿ ਵਿਕ੍ਰਮ ਲੈਂਡਰ ਉਤਰ ਰਿਹਾ ਸੀ ਅਤੇ ਟੀਚੇ ਤੋਂ 2.1 ਕਿਲੋਮੀਟਰ ਪਹਿਲਾਂ ਤਕ ਉਸ ਦਾ ਕੰਮ ਆਮ ਸੀ। ਉਸ ਤੋਂ ਬਾਅਦ ਲੈਂਡਰ ਦਾ ਸੰਪਰ ਜ਼ਮੀਨ ਸਥਿਤ ਕੇਂਦਰ ਤੋਂ ਟੁੱਟ ਗਿਆ। ਇਸ ਵਜ੍ਹਾ ਕਰ ਕੇ ਲੈਂਡਰ ਆਪਣੇ ਤੈਅ ਮਾਰਗ ਤੋਂ ਭਟਕ ਗਿਆ ਸੀ। ਇਸ ਦੇ ਬਾਵਜੂਦ ਇਸਰੋ ਵਿਗਿਆਨੀਆਂ ਨੇ ਹਿੰਮਤ ਨਹੀਂ ਹਾਰੀ, ਉਹ ਲਗਾਤਾਰ ਵਿਕ੍ਰਮ ਲੈਂਡਰ ਦਾ ਪਤਾ ਲਾ ਰਹੇ ਸਨ। ਚੰਦਰਯਾਨ-2 ਦੀ 22 ਜੁਲਾਈ ਨੂੰ ਲਾਂਚਿੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਦੀਆਂ ਤਸਵੀਰਾਂ ਵੀ ਇਸਰੋ ਵਲੋਂ ਜਾਰੀ ਕੀਤੀਆਂ ਗਈਆਂ ਸਨ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement