:: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ   :: ਸੋਨਭੱਦਰ ’ਚ ਮਿਲੀ 3000 ਟਨ ਸੋਨੇ ਦੀ ਖਾਨ   :: ਵਿਸ਼ਵ ਦਾ ਸਭ ਤੋਂ ਵੱਡਾ ਮੰਦਰ ਪੱਛਮੀ ਬੰਗਾਲ ’ਚ, ਛੇਤੀ ਖੁੱਲ੍ਹੇਗਾ   :: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਸਜੀ ਤਾਜਨਗਰੀ ਆਗਰਾ   :: ਧਾਰਾ-371 ਨੂੰ ਕੋਈ ਨਹੀਂ ਹਟਾ ਸਕਦਾ : ਸ਼ਾਹ   :: ਮੇਲਾਨੀਆ ਟਰੰਪ ਨੂੰ ਗਿਫਟ ਕੀਤੀ ਜਾਵੇਗੀ ਬੇਸ਼ਕੀਮਤੀ ਪਟੋਲਾ ਸਾੜ੍ਹੀ, 6 ਮਹੀਨੇ ਚ ਹੁੰਦੀ ਹੈ ਤਿਆਰ   :: ਸਿੱਖ ਵਿਰੋਧੀ ਹਲਫੀਆ ਬਿਆਨ ਦਾਇਰ ਕਰਨਾ ਘਟੀਆ ਤੇ ਘਿਨੌਣੀ ਹਰਕਤ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਰਨਤਾਰਨ ਧਮਾਕੇ ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਖੁਲਾਸਾ PRINT ਈ ਮੇਲ
trn.jpgਤਰਨਤਾਰਨ : ਜ਼ਿਲਾ ਤਰਨਤਾਰਨ ਦੇ ਪਿੰਡ ਕਲੇਰ ਵਿਖੇ ਬੀਤੀ ਰਾਤ ਹੋਏ ਧਮਾਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖੁਲਾਸਾ ਕੀਤਾ ਹੈ। ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਤਰਨਤਾਰਨ 'ਚ ਤਿੰਨ ਨੌਜਵਾਨਾਂ ਵਲੋਂ ਬੋਤਲ ਬੰਬ ਬਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦੌਰਾਨ
ਇਹ ਧਮਾਕਾ ਹੋ ਗਿਆ ਅਤੇ ਇਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਵੱਖ-ਵੱਖ ਪਹਿਲੂਆਂ 'ਤੇ ਜਾਂਚਿਆ ਜਾ ਰਿਹਾ ਹੈ ਤਾਂ ਜੋ ਮਾਮਲੇ ਦਾ ਪੂਰਾ ਸੱਚ ਸਾਹਮਣੇ ਆ ਸਕੇ।

ਦੱਸਣਯੋਗ ਹੈ ਕਿ ਬੁੱਧਵਾਰ ਰਾਤ ਜ਼ਿਲਾ ਤਰਨਤਾਰਨ ਦੇ ਪਿੰਡ ਕਲੇਰ ਵਿਖੇ ਕੁਝ ਵਿਅਕਤੀਆਂ ਵੱਲੋਂ ਇਕ ਪਲਾਟ 'ਚ 'ਹਾਈ ਪੋਟੈਂਸੀ ਵਿਸਫੋਟਕ ਪਦਾਰਥ' ਨਾਲ ਛੇੜਛਾੜ ਕਰਨ ਧਮਾਕਾ ਹੋ ਗਿਆ ਸੀ। ਇਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਸ ਵੱਲੋਂ ਥਾਣਾ ਸਦਰ ਵਿਖੇ ਧਾਰਾ 304-ਏ, 4, 5, ਐਕਸਪਲੋਸਿਵ ਐਕਟ ਤਹਿਤ ਮੁਕੱਦਮਾ ਨੰਬਰ 280 ਕਰਦੇ ਹੋਏ ਅਗਲੇਰੀ ਕਾਰਵਾਈ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਾਲੀ ਥਾਂ 'ਤੇ ਧਮਾਕੇ ਤੋਂ ਬਾਅਦ ਬਣੇ ਕਰੀਬ 3 ਫੁੱਟ ਡੂੰਘੇ ਟੋਏ ਅਤੇ ਆਸ-ਪਾਸ ਦੇ ਖੇਤਰ ਤੋਂ ਬੰਬ ਡਿਸਪੋਜ਼ ਅਤੇ ਡਿਟੈਕਟ ਸਟਾਫ (ਬੀ. ਡੀ. ਡੀ. ਐੱਸ.),ਐੱਫ. ਐੱਸ. ਐੱਲ., ਐੱਨ. ਆਈ. ਏ. ਦੀਆਂ ਟੀਮਾਂ ਨੇ ਸਰਚ ਅਭਿਆਨ ਦੌਰਾਨ ਮੌਕੇ ਤੋਂ ਇਕ ਕਹੀ, ਵਿਸਫੋਟਕ ਪਦਾਰਥ ਦਾ ਕੁਝ ਮਟੀਰੀਅਲ, ਇਕ ਸਮਾਰਟ ਫੋਨ ਬਰਾਮਦ ਕੀਤਾ ਹੈ, ਜਦਕਿ ਇਸ ਪਿੰਡ ਦੇ ਅੱਡੇ 'ਤੇ ਸਥਿਤ ਹਰਜੀਤ ਸਿੰਘ ਨਾਂ ਦੇ ਵਿਅਕਤੀ ਦੇ ਘਰੋਂ ਗੁਰਜੰਟ ਸਿੰਘ ਦਾ ਇਕ ਸਪਲੈਂਡਰ ਮੋਟਰਸਾਈਕਲ, ਇਕ ਡਬਲ ਬੈਰਲ ਰਾਈਫਲ, 12 ਜ਼ਿੰਦਾ ਕਾਰਤੂਸ, ਇਕ-ਇਕ ਰੁਪਏ ਵਾਲੇ 78 ਨੋਟ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਪੁਲਸ ਵੱਲੋਂ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਪਰ ਸੂਤਰਾਂ ਤੋਂ ਇਹ ਜਾਣਕਾਰੀ ਵੀ ਪ੍ਰਾਪਤ ਕੀਤੀ ਗਈ ਹੈ ਕਿ ਹਰਜੀਤ ਸਿੰਘ ਦੇ ਖਾਤੇ 'ਚ ਪਿਛਲੇ ਕੁਝ ਸਮੇਂ 'ਚ ਵਿਦੇਸ਼ਾਂ ਤੋਂ ਫੰਡਿੰਗ ਵੀ ਹੋ ਚੁੱਕੀ ਹੈ, ਜਿਸ ਦੇ ਤਾਰ ਦੇਸ਼ ਵਿਰੋਧੀ ਏਜੰਸੀਆਂ ਨਾਲ ਜੁੜੇ ਹੋਣ ਦੇ ਸ਼ੱਕ ਨੂੰ ਲੈ ਕੇ ਪੁਲਸ ਉਸ ਦੀ ਤਹਿ ਤੱਕ ਜਾ ਰਹੀ ਹੈ ਪਰ ਹਰਜੀਤ ਸਿੰਘ ਪੁਲਸ ਦੀ ਗ੍ਰਿਫਤ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement