:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੀ ਜਗਮੀਤ ਬਣਨਗੇ ਪ੍ਰਧਾਨ ਮੰਤਰੀ, ਜਾਣੋ ਕੈਨੇਡੀਅਨਾਂ ਦੀ ਰਾਇ PRINT ਈ ਮੇਲ
jag.jpgਟੋਰਾਂਟੋ ਕੈਨੇਡਾ 'ਚ ਜਿਵੇਂ-ਜਿਵੇਂ ਆਮ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ ਉਵੇਂ-ਉਵੇਂ ਲੋਕਾਂ ਤੇ ਸਰਵੇਖਣਾਂ 'ਚ ਅਗਲੇ ਪ੍ਰਧਾਨ ਮੰਤਰੀ ਬਾਰੇ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ। ਇਕ ਤਾਜ਼ਾ ਸਰਵੇ 'ਚ ਕਿਹਾ ਗਿਆ ਹੈ ਕਿ ਆਮ ਚੋਣਾਂ 'ਚ ਲਿਬਰਲ ਆਗੂ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਐਂਡ੍ਰਿਊ ਸ਼ੀਅਰ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਸਕਦੀ ਹੈ। ਪਰ ਇਨ੍ਹਾਂ ਚੋਣਾਂ ਦੌਰਾਨ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਦੀ ਆਸ ਦਿਖਾਈ ਨਹੀਂ ਦੇ ਰਹੀ।

ਗਲੋਬਲ ਨਿਊਜ਼ ਵਲੋਂ ਕਰਵਾਏ ਤਾਜ਼ਾ ਸਰਵੇ ਇਪਸਸ 'ਚ ਕਿਹਾ ਗਿਆ ਹੈ ਲਿਬਰਲ ਆਗੂ ਜਸਟਿਨ ਟਰੂਡੋ ਦੇ ਮੁੜ ਪ੍ਰਧਾਨ ਮੰਤਰੀ ਬਣਨ ਦੇ ਸਭ ਤੋਂ ਜ਼ਿਆਦਾ ਆਸਾਰ ਹਨ। ਸਰਵੇ, ਜੋ ਕਿ 11 ਤੋਂ 13 ਸਤੰਬਰ ਦੇ ਵਿਚਾਲੇ ਕਰਵਾਇਆ ਗਿਆ ਸੀ, 'ਚ ਕਿਹਾ ਗਿਆ ਹੈ ਕਿ 37 ਫੀਸਦੀ ਕੈਨੇਡੀਅਨਾਂ ਦਾ ਮੰਨਣਾ ਹੈ ਕਿ ਜਸਟਿਨ ਟਰੂਡੋ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਬੈਸਟ ਹਨ। ਇਸ ਸਰਵੇ 'ਚ ਦੂਜੇ ਸਥਾਨ 'ਤੇ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਂਡ੍ਰਿਊ ਸ਼ੀਅਰ ਨੂੰ ਰੱਖਿਆ ਗਿਆ ਹੈ, ਜਿਨ੍ਹਾਂ ਨੂੰ 30 ਫੀਸਦੀ ਲੋਕਾਂ ਦੀ ਹਮਾਇਤ ਮਿਲੀ। ਉਥੇ ਐੱਨ.ਡੀ.ਪੀ. ਆਗੂ ਜਗਮੀਤ ਸਿੰਘ 10 ਫੀਸਦੀ ਲੋਕਾਂ ਨੂੰ ਹੀ ਆਪਣੇ ਵੱਲ ਖਿੱਚ ਸਕੇ। PunjabKesari

ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਇਪਸਸ ਵਲੋਂ ਕਰਵਾਏ ਸਰਵੇ 'ਚ ਪਹਿਲਾ ਸਥਾਨ 32 ਫੀਸਦੀ ਵੋਟਿੰਗ ਦੇ ਨਾਲ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਸ਼ੀਅਰ ਨੂੰ ਦਿੱਤਾ ਗਿਆ ਸੀ ਤੇ ਟਰੂਡੋ 30 ਫੀਸਦੀ ਵੋਟਿੰਗ ਦੇ ਨਾਲ ਦੂਜੇ ਸਥਾਨ 'ਤੇ ਸਨ। ਇਸ ਦੌਰਾਨ ਜਗਮੀਤ ਸਿਰਫ 5 ਫੀਸਦੀ ਦੀ ਅੰਕ ਹਾਸਲ ਕਰ ਸਕੇ ਸਨ। ਇਸ ਸਰਵੇ 'ਚ ਗ੍ਰੀਨ ਪਾਰਟੀ ਲੀਡਰ ਐਲੀਜ਼ਾਬੇਥ ਮੇਅ ਨੂੰ ਬੀਤੇ ਸਰਵੇ ਮੁਕਾਬਲੇ 7 ਅੰਕਾਂ ਦਾ ਝਟਕਾ ਲੱਗਿਆ ਹੈ। ਅਗਸਤ ਮਹੀਨੇ ਦੇ ਸਰਵੇ 'ਚ ਉਨ੍ਹਾਂ ਨੂੰ 21 ਅੰਕ ਹਾਸਲ ਹੋਏ ਸਨ ਪਰ ਸਤੰਬਰ ਮਹੀਨੇ ਹੋਏ ਸਰਵੇ 'ਚ ਉਹ ਸਿਰਫ 14 ਅੰਕ ਹੀ ਹਾਸਲ ਕਰ ਸਕੀ। ਇਸ ਦੌਰਾਨ ਬਲਾਕ ਕਿਊਬਿਕੋਜ਼ ਲੀਡਰ ਯਵੀਸ ਫ੍ਰੈਂਕੋਸ ਬਲੈਂਕਚੇਤ 1 ਅੰਕ ਹੀ ਹਾਸਲ ਕਰ ਸਕੇ। ਉਥੇ ਹੀ ਪੀਪਲ ਪਾਰਟੀ ਆਫ ਕੈਨੇਡਾ ਦੇ ਲੀਡਰ ਮੈਕਸੀਮ ਬਰਨੀਅਰ ਨੇ 5 ਫੀਸਦੀ ਅੰਕ ਹਾਸਲ ਕੀਤੇ।

 
< Prev   Next >

Advertisements