:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਦੇ ਕਾਠਮੰਡੂ ਚ ਹੋਇਆ ਗੁਰਮਤਿ ਸਮਾਗਮ PRINT ਈ ਮੇਲ
kathmndu.jpgਅੰਮ੍ਰਿਤਸਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਦੀਆਂ ਸੰਗਤਾਂ ਵਲੋਂ ਕਾਠਮੰਡੂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਕਾਠਮੰਡੂ ਵਿਖੇ ਹੋਏ ਇਸ
ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੇਪਾਲ 'ਚ ਭਾਰਤੀ ਅੰਬੈਸਡਰ ਸ. ਮਨਜੀਵ ਸਿੰਘ ਪੁਰੀ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ 'ਚ ਨੇਪਾਲ ਦੀਆਂ ਸੰਗਤਾਂ ਵਲੋਂ ਗੁਰਮਤਿ ਸਮਾਗਮ ਇਕ ਚੰਗਾ ਉੱਦਮ ਹੈ।

ਉਨ੍ਹਾਂ ਨੇ ਨੇਪਾਲ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਅਤੇ ਨੇਪਾਲ 'ਚ ਸਿੱਖੀ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਅਤੇ ਸਾਡਾ ਸਭ ਦਾ ਸਾਂਝਾ ਫਰਜ ਹੈ ਕਿ ਇਸ ਸਮੇਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਦਾ ਵੱਧ ਵੱਧ ਪ੍ਰਚਾਰ ਕਰੀਏ। ਇਸ ਮੌਕੇ ਭਾਰਤੀ ਅੰਬੈਸਡਰ ਸ. ਮਨਜੀਵ ਸਿੰਘ ਪੁਰੀ ਸਮੇਤ ਹੋਰਨਾਂ ਸ਼ਖਸੀਅਤਾਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਪ੍ਰੀਤਮ ਸਿੰਘ ਨੇ ਆਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਨਿਭਾਈ। ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਤੇ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰਾਸ਼ਟਰ ਬੈਂਕ ਦੇ ਗਵਰਨਰ ਸ੍ਰੀ ਚਿਰੰਜੀ ਬੀ ਨੇਪਾਲ, ਭਾਰਤੀ ਸਫਾਰਤਖਾਨੇ ਦੇ ਸਕੱਤਰ ਡਾ. ਪ੍ਰਭਜੀਤ ਸਿੰਘ ਗੁਲਾਟੀ, ਰਵਿੰਦਰ ਸਿੰਘ ਸੇਠੀ, ਜੀਤ ਸਿੰਘ ਮੌਜੂਦ ਸਨ। ਇਸੇ ਦੌਰਾਨ ਭਾਈ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਗਰੇਵਾਲ ਤੇ ਹੋਰਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸੁਸ਼ੋਭਿਤ ਗੁਰਦੁਆਰਾ ਗੁਰੂ ਨਾਨਕ ਮੱਠ ਸਾਹਿਬ ਦੇ ਵੀ ਦਰਸ਼ਨ ਕੀਤੇ। ਵਰਨਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਤੀਸਰੀ ਉਦਾਸੀ ਮੌਕੇ ਨੇਪਾਲ ਗਏ ਸਨ।
 
< Prev   Next >

Advertisements