:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਾਬੇ ਨਾਨਕ ਦੀ ਕ੍ਰਿਪਾ ਨਾਲ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੁੱਲ੍ਹਵਾਇਆ : ਹਰਸਿਮਰਤ PRINT ਈ ਮੇਲ
harsimrt.jpgਡੇਰਾ ਬਾਬਾ ਨਾਨਕ - 'ਵਾਹਿਗੁਰੂ ਨੇ ਸੰਗਤਾਂ ਦੀਆਂ ਲੱਖਾਂ ਅਰਦਾਸਾਂ ਨੂੰ ਕਬੂਲਦਿਆਂ ਆਪ ਸਹਾਈ ਹੋ ਕੇ ਸੰਗਤਾਂ ਨੂੰ ਆਪਣੇ ਤੋਂ ਵਿਛੜੇ ਇਸ ਗੁਰੂਧਾਮ ਦੇ ਦਰਸ਼ਨਾਂ ਦੇ ਕਾਬਲ ਬਣਾਇਆ ਹੈ। ਅਸੀਂ ਸਿੱਖ ਕੌਮ ਦੀ 70 ਸਾਲ ਪੁਰਾਣੀ ਮੰਗ ਨੂੰ ਵਾਹਿਗੁਰੂ ਵੱਲੋਂ ਕੀਤੀ ਕ੍ਰਿਪਾ ਦਾ ਸ਼ੁਕਰਾਨਾ ਕਰਦੇ ਹਾਂ ਤੇ ਨਾਲ ਹੀ
ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦਾ ਵੀ ਸ਼ੁਕਰਾਨਾ ਕਰਦੇ ਹਾਂ, ਜਿਨ੍ਹਾਂ ਨੇ ਸਿੱਖ ਕੌਮ ਦੀ ਇਸ ਮੰਗ ਨੂੰ ਪੂਰਾ ਕਰਨ ਦਾ ਜਜ਼ਬਾ ਵਿਖਾਇਆ ਹੈ।' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਸਬਾ ਡੇਰਾ ਬਾਬਾ ਨਾਨਕ ਨਾਲ ਲਗਦੀ ਭਾਰਤ ਦੀ ਕੌਮਾਂਤਰੀ ਸਰਹੱਦ 'ਤੇ ਬਣ ਰਹੇ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸਨ।

ਬੀਬਾ ਬਾਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣ ਰਹੇ 500 ਕਰੋੜ ਰੁਪਏ ਦੇ ਯਾਤਰੀ ਟਰਮੀਨਲ ਦਾ ਨਾਂ 'ਸਤਿ ਕਰਤਾਰ ਆਈ. ਸੀ. ਪੀ.' ਰੱਖੇ। ਉਨ੍ਹਾਂ ਉਪਰੋਕਤ ਅਧਿਕਾਰੀਆਂ ਨਾਲ ਬੰਦ ਕਮਰਾ ਗੱਲਬਾਤ ਕੀਤੀ ਅਤੇ ਲਾਂਘੇ ਦੇ ਉਸਾਰੀ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਜ਼ਿਲਾ ਅਕਾਲੀ ਦਲ ਬਾਦਲ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਰਵੀਕਰਨ ਸਿੰਘ ਕਾਹਲੋਂ, ਇੰਦਰਜੀਤ ਸਿੰਘ ਰੰਧਾਵਾ, ਦੀਪਇੰਦਰ ਸਿੰਘ ਰੰਧਾਵਾ, ਨਿਰਮਲ ਸਿੰਘ ਰੱਤਾ, ਸਤਬੀਰ ਸਿੰਘ ਪੀ. ਏ., ਗੁਰਪ੍ਰੀਤ ਸਿੰਘ ਬਾਦਲ, ਬਲਰਾਜ ਸਿੰਘ ਖੈਹਿਰਾ, ਹਰਦਿਆਲ ਸਿੰਘ ਮਛਰਾਲਾ ਆਦਿ ਹਾਜ਼ਰ ਸਨ।

ਧਾਰਮਕ ਸਮਾਗਮਾਂ ਦਾ ਪ੍ਰਬੰਧਨ ਦੇਖਣਾ ਸ਼੍ਰੋਮਣੀ ਕਮੇਟੀ ਦਾ ਕੰਮ : ਸੁਖਬੀਰ ਬਾਦਲ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਕਿਹਾ ਕਿ ਧਾਰਮਕ ਸਮਾਗਮ ਮਨਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮ ਹੈ ਨਾ ਕਿ ਸੂਬੇ ਦੀ ਸਰਕਾਰ ਦਾ। ਉਨ੍ਹਾਂ ਕਿਹਾ ਕਿ ਬਿਹਾਰ ਵਿਚ ਵੀ ਮਨਾਏ ਗਏ ਸ਼ਤਾਬਦੀ ਸਮਾਗਮਾਂ ਦੌਰਾਨ ਨਿਤੀਸ਼ ਕੁਮਾਰ ਦੀ ਸਰਕਾਰ ਨੇ ਬਾਹਰੀ ਪ੍ਰਬੰਧ ਕੀਤੇ ਸਨ ਜਦਕਿ ਸਮਾਗਮਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਕੰਮ ਸੰਗਤ ਲਈ ਸੜਕਾਂ ਦੀ ਸਹੂਲਤ, ਪਾਰਕਿੰਗ, ਲਾਅ ਐਂਡ ਆਰਡਰ ਆਦਿ ਕਰਨਾ ਹੁੰਦਾ ਹੈ ਅਤੇ ਉਹ ਬੇਨਤੀ ਕਰਦੇ ਹਨ ਕਿ ਸਰਕਾਰ ਧਾਰਮਕ ਸਮਾਗਮਾਂ ਨੂੰ ਸ਼੍ਰੋਮਣੀ ਕਮੇਟੀ ਦੀ ਕਮਾਨ ਹੇਠ ਹੀ ਮਨਾਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸੇ ਵੀ ਕਰੈਡਿਟ ਵਾਰ ਵਿਚ ਹਿੱਸਾ ਨਹੀਂ ਲੈਣ ਜਾ ਰਿਹਾ ਬਲਕਿ ਆਪਣੇ-ਆਪ ਨੂੰ ਵੱਡਭਾਗਾ ਸਮਝ ਕੇ ਗੁਰੂ ਜੀ ਦੀ ਸ਼ਤਾਬਦੀ ਮਨਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਵੇ ਤਾਂ ਕਿ ਗੁਰੂ ਸਾਹਿਬ ਦੀ ਸ਼ਤਾਬਦੀ ਧੂਮਧਾਮ ਨਾਲ ਮਨਾਈ ਜਾ ਸਕੇ।
 
< Prev   Next >

Advertisements