:: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇੰਟੈਲੀਜੈਂਸ ਰਿਪੋਰਟ ਤੋਂ ਬਾਅਦ ਹਾਈ ਸਕਿਓਰਿਟੀ ਦੇ ਹਵਾਲੇ ਹੋਵੇਗਾ ਪਠਾਨਕੋਟ ਹਵਾਈ ਅੱਡਾ PRINT ਈ ਮੇਲ
p_air.jpgਜਲੰਧਰ/ਪਠਾਨਕੋਟ -ਦੇਸ਼ ਦੇ ਹਾਈ ਪ੍ਰੋਫਾਈਲ ਮੰਨੇ ਜਾਣ ਵਾਲੇ ਪਠਾਨਕੋਟ ਹਵਾਈ ਅੱਡੇ ਨੂੰ ਜਲਦੀ ਹੀ ਹਾਈ ਸਕਿਓਰਿਟੀ ਦੇ ਹਵਾਲੇ ਕੀਤਾ ਜਾਵੇਗਾ। ਕੁਝ ਸਾਲ ਪਹਿਲਾਂ ਪਾਕਿਸਤਾਨੀ ਸ਼ਹਿ ਪ੍ਰਾਪਤ ਦਹਿਸ਼ਤਗਰਦਾਂ ਨੇ ਪਠਾਨਕੋਟ ਹਵਾਈ ਅੱਡੇ 'ਤੇ ਹਮਲਾ ਕਰਕੇ 6 ਸੁਰੱਖਿਆ ਮੁਲਾਜ਼ਮਾਂ ਨੂੰ ਸ਼ਹੀਦ ਕਰ ਦਿੱਤਾ ਸੀ।
ਹਾਲ ਹੀ 'ਚ ਇੰਟੈਲੀਜੈਂਸ ਏਜੰਸੀਆਂ ਨੇ ਆਪਣੀਆਂ ਤਿਆਰ ਕੀਤੀਆਂ ਖ਼ੁਫ਼ੀਆ ਰਿਪੋਰਟਾਂ 'ਚ ਪਠਾਨਕੋਟ ਹਵਾਈ ਅੱਡੇ ਨੂੰ ਹਾਈ ਓਰੈਂਜ ਲੈਵਲ ਚਿਤਾਵਨੀ 'ਚ ਰੱਖਿਆ ਗਿਆ ਹੈ, ਜਿਸ 'ਚ ਕਿਹਾ ਗਿਆ ਸੀ ਕਿ ਦਹਿਸ਼ਤਗਰਦਾਂ ਵੱਲੋਂ ਇਸ ਹਵਾਈ ਅੱਡੇ ਨੂੰ ਮੁੜ ਨਿਸ਼ਾਨਾ ਬਣਾਉਣ ਦੀਆਂ ਸਕੀਮਾਂ ਗੁੰਦੀਆਂ ਜਾ ਰਹੀਆਂ ਹਨ।

ਦੇਸ਼ ਵਿਚ ਪਠਾਨਕੋਟ ਹਵਾਈ ਅੱਡੇ ਸਣੇ 6 ਸੰਵੇਦਨਸ਼ੀਲ ਹਵਾਈ ਅੱਡਿਆਂ 'ਤੇ ਸਰਕਾਰ ਵੱਲੋਂ ਇੰਟੈਗਰੇਟਿਡ ਪੈਰਾਮੀਟਰ ਸਕਿਓਰਿਟੀ ਸਿਸਟਮ (ਆਈ. ਪੀ. ਐੱਸ. ਐੱਸ.) ਸਥਾਪਤ ਕੀਤਾ ਜਾ ਰਿਹਾ ਹੈ। ਜਨਵਰੀ 2016 ਵਿਚ ਦਹਿਸ਼ਤਗਰਦਾਂ ਨੇ ਪਠਾਨਕੋਟ ਹਵਾਈ ਅੱਡੇ 'ਤੇ ਹਮਲਾ ਕੀਤਾ ਸੀ। ਨਵੀਂ ਸੁਰੱਖਿਆ ਪ੍ਰਣਾਲੀ ਤਹਿਤ ਹਵਾਈ ਅੱਡੇ ਦੇ ਆਲੇ-ਦੁਆਲੇ ਸਮਾਰਟ ਫੈਂਸ ਸਰਵੀਲੈਂਸ ਸਿਸਟਮ, ਥਰਮਲ ਕੈਮਰੇ, ਮੋਸ਼ਨ ਡਿਟੈਕਟਰਜ਼ ਅਤੇ ਕੇਂਦਰੀ ਕੰਟਰੋਲ ਅਤੇ ਕਮਾਨ ਸੈਂਟਰ ਸਥਾਪਤ ਕੀਤੇ ਜਾਣਗੇ। ਦੱਸਿਆ ਹੈ ਕਿ ਵਧਾਈ ਹੋਈ ਸੁਰੱਖਿਆ ਨੂੰ ਲਾਗੂ ਕਰਨ ਦੇ ਰਾਹ ਵਿਚ ਸਭ ਤੋਂ ਵੱਡਾ ਰੋੜਾ ਫੰਡਾਂ ਦੀ ਕਮੀ ਆ ਰਹੀ ਹੈ। ਪਠਾਨਕੋਟ ਹਵਾਈ ਅੱਡੇ 'ਤੇ ਹੋਏ ਹਮਲੇ ਮਗਰੋਂ ਭਾਰਤੀ ਹਵਾਈ ਫੌਜ ਨੇ ਸੁਰੱਖਿਆ 'ਤੇ ਇਕ ਿਬਲੀਅਨ ਡਾਲਰ ਖਰਚ ਕਰਨ ਦੀ ਤਜਵੀਜ਼ ਕੇਂਦਰ ਸਰਕਾਰ ਨੂੰ ਦਿੱਤੀ ਸੀ ਅਤੇ ਨਾਲ ਹੀ 54 ਮੁੱਖ ਹਵਾਈ ਅੱਡਿਆਂ ਨੂੰ ਅਪਗ੍ਰੇਡ ਕਰਨ ਲਈ ਵੀ ਕਿਹਾ ਗਿਆ ਸੀ। ਮਾਰਚ 2017 ਵਿਚ ਪਾਰਲੀਮਾਨੀ ਸਥਾਈ ਕਮੇਟੀ, ਜਿਹੜੀ ਕਿ ਰੱਖਿਆ ਮੰਤਰਾਲੇ ਲਈ ਬਣੀ ਹੋਈ ਹੈ, ਨੇ ਮੰਤਰਾਲੇ ਦੀ ਖਿਚਾਈ ਕਰਦੇ ਹੋਏ ਕਿਹਾ ਸੀ ਕਿ ਉਹ ਸੁਰੱਖਿਆ ਯਤਨਾਂ ਵੱਲ ਪੂਰਾ ਧਿਆਨ ਨਹੀਂ ਦੇ ਰਹੀ ਹੈ।

ਪਾਰਲੀਮਾਨੀ ਸਥਾਈ ਕਮੇਟੀ ਨੇ ਰੱਖਿਆ ਮੰਤਰਾਲੇ ਨੂੰ ਦੇਸ਼ ਵਿਚ ਸੰਵੇਦਨਸ਼ੀਲ ਹਵਾਈ ਅੱਡਿਆਂ ਦੀ ਸੁਰੱਖਿਆ ਬਣਾਉਣ ਲਈ ਫੌਰੀ ਕਦਮ ਚੁੱਕਣ ਨੂੰ ਕਿਹਾ ਸੀ। ਉਸ ਤੋਂ ਬਾਅਦ ਹੀ ਫੰਡਾਂ ਦੀ ਕਮੀ ਕਾਰਣ ਸੁਰੱਖਿਆ ਵੱਲ ਯੋਗ ਧਿਆਨ ਨਹੀਂ ਦਿੱਤਾ ਜਾ ਸਕਿਆ। ਹੁਣ ਮੰਨਿਆ ਜਾ ਰਿਹਾ ਹੈ ਕਿ ਘੱਟ ਤੋਂ ਘੱਟ ਦਸੰਬਰ ਦੇ ਅੰਤ ਤੱਕ ਪਠਾਨਕੋਟ ਹਵਾਈ ਅੱਡੇ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਵਧਾ ਦਿੱਤਾ ਜਾਵੇਗਾ ਕਿਉਂਕਿ ਇੰਟੈਲੀਜੈਂਸ ਦੀਆਂ ਰਿਪੋਰਟਾਂ ਅਜੇ ਵੀ ਸੰਵੇਦਨਸ਼ੀਲ ਹੀ ਆ ਰਹੀਆਂ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement